ਕਿਸਾਨ, ਮਜ਼ਦੂਰ ਜਥੇਬੰਦੀ ਨੇ ਸਰਬਸੰਮਤੀ ਨਾਲ ਤਿੰਨ ਪਿੰਡਾਂ ਦੀਆਂ ਇਕਾਈਆਂ ਦੀ ਕਰਵਾਈ ਚੋਣ
ਕਿਸਾਨ, ਮਜਦੂਰ ਜਥੇਬੰਦੀ ਨੇ ਸਰਬ ਸੰਮਤੀ ਨਾਲ ਤਿੰਨ ਪਿੰਡਾਂ ਦੀਆਂ ਇਕਾਈਆਂ ਦੀ ਕਰਵਾਈ ਚੋਣ
Publish Date: Sun, 22 Feb 2026 05:42 PM (IST)
Updated Date: Sun, 22 Feb 2026 05:45 PM (IST)

ਪੱਤਰ ਪ੍ਰੇਰਕ• ਪੰਜਾਬੀ ਜਾਗਰਣ, ਤਰਨਤਾਰਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਦੀਪ ਸਿੰਘ ਜੀ ਵੱਲੋਂ ਐਤਵਾਰ ਨੂੰ ਪਿੰਡਾਂ ਦੀਆਂ ਇਕਾਈਆਂ ਦੀ ਚੋਣ ਪ੍ਰਕਿਰਿਆ ਨੂੰ ਅੱਗੇ ਵਧਾਉਂਦਿਆਂ ਪਿੰਡ ਜੌਹਲ ਰਾਜੂ ਸਿੰਘ ਤੋਂ ਪ੍ਰਧਾਨ ਹਰਦੀਪ ਸਿੰਘ ਨੂੰ ਇਕਾਈ ਦੀ ਜ਼ਿੰਮੇਵਾਰੀ ਸੌਂਪੀ ਗਈ। ਜਦੋਂਕਿ ਪਿੰਡ ਪੰਡੋਰੀ ਤਖਤ ਮੱਲ ਤੋਂ ਪ੍ਰਧਾਨ ਮਲਕੀਤ ਸਿੰਘ ਬਿੱਟੂ ਤੇ ਪਿੰਡ ਪੰਡੋਰੀ ਰਣ ਸਿੰਘ ਤੋਂ ਪ੍ਰਧਾਨ ਪ੍ਰਗਟ ਸਿੰਘ ਨੂੰ ਇਕਾਈ ਦੀ ਜ਼ਿੰਮੇਵਾਰੀ ਸੌਂਪੀ ਗਈ। ਇਨ੍ਹਾਂ ਇਕਾਈਆਂ ਵਿਚ ਕਿਸਾਨ, ਮਜ਼ਦੂਰ, ਨੌਜਵਾਨ, ਬੀਬੀਆਂ ਵੱਡੇ ਪੱਧਰ ’ਤੇ ਮੈਂਬਰ ਬਣੇ। ਜ਼ੋਨ ਬਾਬਾ ਦੀਪ ਸਿੰਘ ਜੀ ਦੇ ਆਗੂਆਂ ਦੀ ਅਗਵਾਈ ਹੇਠ ਤਿੰਨ ਸਾਲ ਪੂਰੇ ਹੋਣ ’ਤੇ ਨਵੀਂ ਚੋਣ ਸੰਵਿਧਾਨ ਮੁਤਾਬਕ ਹੋਈ। ਪਿੰਡਾਂ ਦੀ ਸਹਿਮਤੀ ਨਾਲ 21 ਮੈਂਬਰੀ ਕਮੇਟੀਆਂ ਬਣਾਈਆਂ ਗਈਆਂ, ਜਿਸ ਵਿਚ ਅਨੇਕਾਂ ਹੀ ਨੌਜਵਾਨ ਮੈਂਬਰ ਸ਼ਾਮਿਲ ਹੋਏ। ਸਾਰੇ ਆਗੂਆਂ ਨੂੰ ਜਥੇਬੰਦੀ ਵਿਚ ਸ਼ਾਮਿਲ ਹੋਣ ’ਤੇ ਵਿਸ਼ਵਾਸ ਦਿਵਾਇਆ ਕਿ ਹਰ ਸੰਘਰਸ਼ ਵਿਚ ਹਿੱਸਾ ਲੈਣਗੇ। ਚੋਣ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਕਿਸਾਨ ਆਗੂ ਹਰਪਾਲ ਸਿੰਘ ਪੰਡੋਰੀ ਸਿੱਧਵਾਂ, ਮਨਜਿੰਦਰ ਸਿੰਘ ਗੋਹਲਵੜ, ਨਵਜੀਤ ਸਿੰਘ ਗੋਹਲਵੜ, ਬਲਜੀਤ ਸਿੰਘ ਰਟੌਲ, ਦਰਬਾਰਾ ਸਿੰਘ ਗੋਹਲਵੜ, ਗੁਰਮੀਤ ਸਿੰਘ ਜੌਹਲ ਨੇ ਕਿਹਾ ਕਿ ਜਥੇਬੰਦੀ ਦੇ ਵਿਧਾਨ ਮੁਤਾਬਕ ਇਕਾਈ ਦੀ ਚੋਣ ਤਿੰਨ ਸਾਲ ਬਾਅਦ ਹੋਣੀ ਹੁੰਦੀ ਹੈ। ਇਸ ਅਮਲ ਤਹਿਤ ਅੱਜ ਚੋਣ ਪ੍ਰਕਿਰਿਆ ਪੂਰੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਹਰੇਕ ਮੋਰਚੇ ਦੀ ਤਿਆਰੀ ਲਈ ਵੱਧ ਤੋਂ ਵੱਧ ਫੰਡ ਇਕੱਠੇ ਕੀਤੇ ਜਾਣ ਤਾਂ ਜੋ ਜ਼ਰੂਰਤ ਪੈਣ ਸਮੇਂ ਵਰਤਿਆ ਜਾ ਸਕੇ। ਜਥੇਬੰਦੀ ਵੱਲੋਂ ਅਟੱਲ ਫੈਸਲਾ ਕੀਤਾ ਹੋਇਆ ਹੈ ਕਿ ਪਿੰਡਾਂ ਵਿਚ ਸਮਾਰਟ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ। ਕਿਸਾਨ ਆਗੂਆਂ ਨੇ ਅੱਜ ਨਵੀਆਂ ਬਣੀਆਂ ਟੀਮਾਂ ਨੂੰ ਵਧਾਈ ਦਿੱਤੀ ਤੇ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ। ਜਥੇਬੰਦੀ ਵੱਲੋਂ ਆਉਣ ਵਾਲੇ ਐਕਸ਼ਨਾਂ ਲਈ ਤਿਆਰ ਰਹਿਣ ਲਈ ਵੀ ਕਿਹਾ। ਇਸ ਮੌਕੇ ਪਿੰਡਾਂ ਵਿੱਚੋਂ ਸ਼ਮਸ਼ੇਰ ਸਿੰਘ ਪੰਡੋਰੀ ਰਣ ਸਿੰਘ, ਨਰਿੰਦਰਪਾਲ ਸਿੰਘ ਪੰਡੋਰੀ ਰਣ ਸਿੰਘ, ਧਰਮ ਸਿੰਘ ਪੰਡੋਰੀ ਰਣ ਸਿੰਘ, ਲਖਵਿੰਦਰ ਸਿੰਘ ਪੰਡੋਰੀ ਰਣ ਸਿੰਘ, ਓਕਾਰ ਸਿੰਘ ਪੰਡੋਰੀ ਰਣ ਸਿੰਘ, ਬਲਵਿੰਦਰ ਸਿੰਘ ਪੰਡੋਰੀ ਰਣ ਸਿੰਘ, ਕੁਲਵਿੰਦਰ ਸਿੰਘ ਪੰਡੋਰੀ ਰਣ ਸਿੰਘ, ਰਣਜੀਤ ਸਿੰਘ ਪੰਡੋਰੀ ਰਣ ਸਿੰਘ, ਸੇਵਕ ਸਿੰਘ ਪੰਡੋਰੀ ਰਣ ਸਿੰਘ, ਸੁਖਦੇਵ ਸਿੰਘ ਪੰਡੋਰੀ ਰਣ ਸਿੰਘ, ਪਰਮਜੀਤ ਸਿੰਘ ਪੰਡੋਰੀ ਰਣ ਸਿੰਘ, ਵਰਿੰਦਰ ਸਿੰਘ ਪੰਡੋਰੀ ਰਣ ਸਿੰਘ ,ਆਲਮਬੀਰ ਸਿੰਘ ਪੰਡੋਰੀ ਰਣ ਸਿੰਘ, ਨਿਰਵੈਲ ਸਿੰਘ ਪੰਡੋਰੀ ਰਣ ਸਿੰਘ, ਜਸਬੀਰ ਸਿੰਘ ਪੰਡੋਰੀ ਰਣ ਸਿੰਘ, ਰਣਜੀਤ ਸਿੰਘ ਪੰਡੋਰੀ ਰਣ ਸਿੰਘ, ਦਿਲਬਾਗ ਸਿੰਘ ਪੰਡੋਰੀ ਰਣ ਸਿੰਘ, ਕਸ਼ਮੀਰ ਸਿੰਘ ਪੰਡੋਰੀ ਰਣ ਸਿੰਘ, ਆਦਿ ਆਗੂ ਹਾਜ਼ਰ ਹੋਏ।