ਬਾਬਾ ਕਾਲਾ ਮਾਹਿਰ ਦਾ ਸਾਲਾਨਾ ਜੋੜ ਮੇਲਾ ਮਨਾਇਆ
ਧੰਨ-ਧੰਨ ਬਾਬਾ ਕਾਲਾ ਮਾਹਿਰ ਜੀ ਦਾ ਸਲਾਨਾ ਜੋੜ ਮੇਲਾ ਮਨਾਇਆ
Publish Date: Fri, 27 Feb 2026 04:07 PM (IST)
Updated Date: Sat, 28 Feb 2026 03:59 AM (IST)
-ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਦੀਵਾਨ
-ਕਵੀਸ਼ਰੀ ਜਥੇ ਨੇ ਸੰਗਤ ਨੂੰ ਗੁਰੂ ਜਸ ਸੁਣਾ ਕੇ ਕੀਤਾ ਨਿਹਾਲ
ਜਗਦੀਸ਼ ਰਾਜ•, ਪੰਜਾਬੀ ਜਾਗਰਣ,
ਅਮਰਕੋਟ : ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਪੈਂਦੇ ਇਤਿਹਾਸਿਕ ਪਿੰਡ ਵਲਟੋਹਾ ਵਿਖੇ ਬਾਬਾ ਕਾਲਾ ਮਾਹਿਰ ਦੀ ਨਿੱਘੀ ਯਾਦ ਵਿਚ ਸਾਲਾਨਾ ਜੋੜ ਮੇਲਾ ਨਗਰ ਨਿਵਾਸੀ, ਇਲਾਕਾ ਨਿਵਾਸੀ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਬਾਬਾ ਲਹੌਰਾ ਸਿੰਘ ਅਤੇ ਬਾਬਾ ਕਾਲਾ ਮਾਹਿਰ ਗੁਰਦੁਆਰਾ ਮੇਲਾ ਕਮੇਟੀ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰਖਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲ੍ਹੇ ਪੰਡਾਲ ਵਿਚ ਦੀਵਾਨ ਸਜਾਏ ਗਏ। ਜਿਸ ਵਿਚ ਬਾਬਾ ਸਤਨਾਮ ਸਿੰਘ ਦੇ ਮੁੱਖ ਸੇਵਾਦਾਰ ਗੁਰਦੁਆਰਾ ਬਾਬਾ ਬੀਰ ਸਿੰਘ ਵਲਟੋਹਾ ਦੇ ਜਥੇ ਨੇ ਕੀਰਤਨ ਕੀਤਾ।
ਉਪਰੰਤ ਗਿਆਨੀ ਨਿਰਮਲ ਸਿੰਘ ਨੂਰ ਦੇ ਢਾਡੀ ਜਥੇ ਅਤੇ ਭਾਈ ਗੁਰਮੁਖ ਸਿੰਘ ਐੱਮਏ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਸਟੇਜ ਸੈਕਟਰੀ ਦੀ ਸੇਵਾ ਭਾਈ ਮੁਖਤਿਆਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ ਨੇ ਕੀਤੀ। ਇਸ ਮੌਕੇ ਸੰਗਤਾਂ ਵਾਸਤੇ ਵੱਖ-ਵੱਖ ਪਦਾਰਥਾਂ ਦੇ ਪਕਵਾਨਾਂ ਦੇ ਲੰਗਰ ਲਗਾਏ ਗਏ। ਇਸ ਮੌਕੇ ’ਤੇ ਇਲਾਕੇ ਦੀ ਸਮੂਹ ਸਾਧ ਸੰਗਤ ਹਾਜ਼ਰ ਸੀ।