- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਪੀਆਈਐੱਮ ਪਿੰਡ ਚੂਸਲੇਵੜ ਬ੍ਰਾਂਚ ਨੰਬਰ 1 ਅਤੇ ਬ੍ਰਾਂਚ ਨੰਬਰ 2 ਦੀ ਸਾਂਝੀ ਮੀਟਿੰਗ ਆਯੋਜਿਤ

ਬੱਲੂ ਮਹਿਤਾ•, ਪੰਜਾਬੀ ਜਾਗਰਣ,
ਪੱਟੀ : ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਪਿੰਡ ਚੂਸਲੇਵੜ ਵਿਖੇ ਬ੍ਰਾਂਚ ਨੰਬਰ 1 ਅਤੇ ਬ੍ਰਾਂਚ ਨੰਬਰ 2 ਦੀ ਸਾਂਝੀ ਮੀਟਿੰਗ ਜ਼ਿਲ੍ਹਾ ਕਮੇਟੀ ਮੈਂਬਰ ਕਾਮਰੇਡ ਕੁਲਦੀਪ ਸਿੰਘ ਚੂਸਲੇਵੜ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਬਰਾਂਚ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਨੂੰ ਸੀਪੀਆਈਐੱਮ ਦੇ ਤਹਿਸੀਲ ਸਕੱਤਰ ਕਾਮਰੇਡ ਬਚਿੱਤਰ ਸਿੰਘ ਜੋਣੇਕੇ ਅਤੇ ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਥੇ. ਬਲਦੇਵ ਸਿੰਘ ਤਲਵੰਡੀ ਨੇ ਸੰਬੋਧਨ ਕਰਦਿਆਂ ਦੇਸ਼ ਅਤੇ ਪੰਜਾਬ ਦੇ ਹਾਲਾਤ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਜਿਹੜੇ ਵਾਅਦੇ ਕਰਕੇ ਆਮ ਆਦਮੀ ਪਾਰਟੀ ਰਾਜ ਸੱਤਾ ਵਿਚ ਆਈ ਸੀ, ਉਹ ਸਾਰੇ ਵਾਅਦਿਆਂ ਨੂੰ ਵਿਸਾਰ ਚੁੱਕੀ ਹੈ, ਆਮ ਲੋਕਾਂ ਦੀਆਂ ਮੁਸ਼ਕਿਲਾਂ ਜਿਉਂ ਦੀਆਂ ਤਿਉਂ ਹਨ। ਉਨ੍ਹਾਂ ਕਿਹਾ ਕੇਂਦਰ ਦੀ ਮੋਦੀ ਸਰਕਾਰ ਨੇ ਮਨਰੇਗਾ ਕਾਨੂੰਨ ਨੂੰ ਤੋੜ ਮਰੋੜ ਕੇ ਗਰੀਬ ਪਰਿਵਾਰਾਂ ਤੋਂ ਕੰਮ ਦਾ ਹੱਕ ਖੋਹਿਆ ਹੈ।
ਕਾਮਰੇਡ ਜੋਣੇਕੇ ਅਤੇ ਜਥੇਦਾਰ ਤਲਵੰਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਪੀਆਈਐੱਮ ਵੱਲੋਂ ਪੰਜਾਬ ਭਰ ਵਿਚ ਕੇਂਦਰ ਅਤੇ ਰਾਜ ਸਰਕਾਰ ਦੀਆਂ ਨੀਤੀਆਂ ਖਿਲਾਫ਼ 11 ਮਾਰਚ ਤੋਂ ਗਦਰੀ ਬਾਬਿਆਂ ਦੇ ਇਤਿਹਾਸਿਕ ਪਿੰਡ ਸੁਰ ਸਿੰਘ ਜ਼ਿਲ੍ਹਾ ਤਰਨਤਾਰਨ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਕਸਬਿਆਂ ਵਿੱਚੋਂ ਦੀ ਗੁਜ਼ਰਦਾ ਹੋਇਆ ਜ਼ਿਲ੍ਹਿਆਵਾਲਾ ਬਾਗ ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚੇਗਾ। ਇਸ ਜਥਾ ਮਾਰਚ ਦੀ ਅਗਵਾਈ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਸੂਬਾ ਸਕੱਤਰ, ਕਾਮਰੇਡ ਜਤਿੰਦਰਪਾਲ ਸਿੰਘ ਅਤੇ ਕਾਮਰੇਡ ਮੇਜਰ ਸਿੰਘ ਭਿੱਖੀਵਿੰਡ ਸੂਬਾ ਸਕੱਤਰੇਤ ਮੈਂਬਰ ਸਾਹਿਬਾਨਾਂ ਵੱਲੋਂ ਕੀਤੀ ਜਾਏਗੀ।
ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਿਆਵਾਲਾ ਬਾਗ ਸ੍ਰੀ ਅੰਮ੍ਰਿਤਸਰ ਵਿਖੇ ਪਾਰਟੀ ਵੱਲੋਂ ਜਲਸਾ ਕੀਤਾ ਜਾਏਗਾ। ਜਿਸ ਨੂੰ ਸੀਪੀਆਈਐੱਮ ਦੇ ਪੋਲਿਟ ਬਿਊਰੋ ਮੈਂਬਰ ਕਾਮਰੇਡ ਨਿਲੋਤਪਾਲ ਬਾਸੂ ਅਤੇ ਸੀਪੀਆਈਐੱਮ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸ਼ੇਖੋਂ ਸੰਬੋਧਨ ਕਰਨਗੇ।
ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਗਦਰੀ ਬਾਬਿਆਂ ਦੇ ਨਾਂ ਨਾਲ ਜਾਣੇ ਜਾਂਦੇ ਪਿੰਡ ਸੁਰ ਸਿੰਘ ਤੋਂ 11 ਮਾਰਚ ਨੂੰ ਸ਼ੁਰੂ ਹੋਣ ਵਾਲੇ ਜਥਾ ਮਾਰਚ ਵਿਚ ਜੋਰ ਸ਼ੋਰ ਨਾਲ ਸ਼ਾਮਿਲ ਹੋਇਆ ਜਾਏਗਾ ਅਤੇ ਸੀਪੀਆਈਐੱਮ ਵੱਲੋਂ 24 ਮਾਰਚ ਨੂੰ ਰਾਮਲੀਲਾ ਮੈਦਾਨ ਦਿੱਲੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਕਿਸਾਨ ਮਜ਼ਦੂਰ ਸੀਪੀਆਈਐੱਮ ਦੇ ਮੈਂਬਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ।
ਇਸ ਮੌਕੇ ਕਾਮਰੇਡ ਗੁਰਜੰਟ ਸਿੰਘ, ਕਾਮਰੇਡ ਅੰਮ੍ਰਿਤਪਾਲ ਸਿੰਘ, ਕਾਮਰੇਡ ਸਵਰਨ ਸਿੰਘ, ਕਾਮਰੇਡ ਗੁਰਨਾਮ ਸਿੰਘ, ਕਾਮਰੇਡ ਗੁਰਮੀਤ ਸਿੰਘ, ਕਾਮਰੇਡ ਸਾਹਿਬ ਸਿੰਘ, ਕਾਮਰੇਡ ਲੱਖਾ ਸਿੰਘ, ਕਾਮਰੇਡ ਬਲਦੇਵ ਸਿੰਘ, ਕਾਮਰੇਡ ਜੋਗਿੰਦਰ ਸਿੰਘ, ਕਾਮਰੇਡ ਗੁਰਮੀਤ ਸਿੰਘ, ਕਾਮਰੇਡ ਲਖਬੀਰ ਸਿੰਘ, ਕਾਮਰੇਡ ਹਰਭਜਨ ਸਿੰਘ, ਕਾਮਰੇਡ ਗੋਲਡੀ, ਕਾਮਰੇਡ ਧਰਮਿੰਦਰ ਸਿੰਘ, ਕਾਮਰੇਡ ਪੂਰਨ ਸਿੰਘ ਅਤੇ ਕਾਮਰੇਡ ਕੁਲਵਿੰਦਰ ਸਿੰਘ ਮੌਜੂਦ ਸਨ।