ਲਿਟਲ ਫਲਾਵਰ ਕਿੰਡਰਗਾਰਟਨ ਸਕੂਲ ’ਚ ਕਰਵਾਈ ਗਰੈਜੂਏਸ਼ਨ ਸੈਰੇਮਨੀ
ਸ਼ਹੀਦ ਭਗਤ ਸਿੰਘ ਗਰੁੱਪ ਦੇ ਲਿਟਲ ਫਲਾਵਰ ਕਿੰਡਰਗਾਰਟਨ ਸਕੂਲ ਵਿਚ ਕਰਵਾਈ ਗਈ ਗਰੈਜੂਏਸ਼ਨ ਸੈਰੇਮਨੀ
Publish Date: Fri, 13 Mar 2026 04:16 PM (IST)
Updated Date: Sat, 14 Mar 2026 04:01 AM (IST)
-ਯੂਕੇਜੀ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਦੇ ਕੇ ਕੀਤਾ ਸਨਮਾਨਿਤ
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਪੱਟੀ : ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਅਧੀਨ ਡਾ. ਮਰਿਦੁਲਾ ਭਾਰਦਵਾਜ ਮੈਨੇਜਿੰਗ ਡਾਇਰੈਕਟਰ ਕਮ ਪ੍ਰਿੰਸੀਪਲ ਦੀ ਅਗਵਾਈ ਅਤੇ ਸ਼ੁਭੀ ਭਾਰਦਵਾਜ ਦੀ ਯੋਗ ਅਗਵਾਈ ਹੇਠ ਚੱਲ ਰਹੇ ਲਿਟਲ ਫਲਾਵਰ ਕਿੰਡਰਗਾਰਟਨ ਸਕੂਲ ਵਿਚ ਬਹੁਤ ਹੀ ਸੁੰਦਰ ਢੰਗ ਨਾਲ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ ਗਈ। ਜਿਸ ਵਿਚ ਸਕੂਲ ਦੀ ਸਭ ਤੋਂ ਉੱਚੀ ਜਮਾਤ ਯੂਕੇਜੀ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਭ ਤੋਂ ਪਹਿਲਾਂ ਛੋਟੇ-ਛੋਟੇ ਬੱਚਿਆਂ ਨੇ ਆਪਣੇ ਅਧਿਆਪਕ ਦੀ ਦੇਖ ਰੇਖ ਹੇਠ ਰਿਬਨ ਕਟਿੰਗ ਕਰਵਾਈ ਗਈ ਅਤੇ ਉਪਰੰਤ ਜੋਤੀ ਪ੍ਰਜਵਲਿਤ ਕਰਨ ਤੋਂ ਬਾਅਦ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਹੋਈ। ਜਿਸ ਵਿਚ ਬੱਚਿਆਂ ਵੱਲੋਂ ਡਾਂਸ ਆਈਟਮ ਦੀ ਪੇਸ਼ਕਾਰੀ ਕੀਤੀ ਗਈ। ਉਸ ਤੋਂ ਬਾਅਦ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਆਰੰਭ ਹੋਇਆ। ਜਿਸ ਵਿੱਚੋਂ ਬੱਚਿਆਂ ਦੇ ਮਾਪਿਆਂ ਦੀ ਮੌਜੂਦਗੀ ਵਿਚ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਯਾਦਗਾਰੀ ਗਰੁੱਪ ਫੋਟੋ ਹੋਈ।
ਇਸ ਮੌਕੇ ਬੋਲਦੇ ਹੋਏ ਮੈਨੇਜਿੰਗ ਡਾਇਰੈਕਟਰ ਕਮ ਪ੍ਰਿੰਸੀਪਲ ਡਾ. ਮਰਿਦੁਲਾ ਭਾਰਦਵਾਜ ਨੇ ਜਿਥੇ ਬੱਚਿਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਥੇ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਚ ‘ਜੀ ਆਇਆ ਵੀ’ ਆਖਿਆ।
ਚੇਅਰਮੈ੍ਨ ਡਾ. ਰਾਜੇਸ਼ ਭਾਰਦਵਾਜ ਅਤੇ ਡਾਇਰੈਕਟਰ ਸੱਤਿਅਮ ਭਾਰਦਵਾਜ ਵੀ ਜੋ ਇਸ ਸਮਾਰੋਹ ਦੀ ਰੌਣਕ ਨੂੰ ਵਧਾ ਰਹੇ ਸਨ। ਉਨ੍ਹਾਂ ਨੇ ਵੀ ਬੱਚਿਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਇਸ ਸਮਾਰੋਹ ਲਈ ਵਿਦਿਆਰਥੀ ਕਾਲੇ ਗਾਉਣ ਅਤੇ ਟੋਪੀਆਂ ਵਿਚ ਬਹੁਤ ਹੀ ਸੁੰਦਰ ਦਿਖ ਰਹੇ ਸਨ। ਅੰਤ ਵਿਚ ਸ਼ੁਭੀ ਭਾਰਦਵਾਜ ਨੇ ਇਸ ਸਮਾਰੋਹ ਵਿਚ ਸ਼ਾਮਿਲ ਅਤੇ ਮਿਹਨਤ ਕਰਨ ਵਾਲੇ ਸਭ ਲੋਕਾਂ ਦਾ ਧੰਨਵਾਦ ਕੀਤਾ। ਸਟੇਜ ਦੀ ਜ਼ਿੰਮੇਵਾਰੀ ਮੰਜੂ ਨੇ ਬਾਖੂਬੀ ਨਿਭਾਈ। ਇਸ ਮੌਕੇ ਕ੍ਰਿਸ਼ਨਾ ਕੁਮਾਰੀ, ਐਡਮਿਨਿਸਟਰੇਟਰ ਨਰਿੰਦਰ ਸਿੰਘ, ਵਾਈਸ ਪ੍ਰਿੰਸੀਪਲ ਸੋਨੀਆ ਸ਼ਰਮਾ ਅਤੇ ਕਿੰਡਰ ਗਾਰਟਨ ਦਾ ਸਮੂਹ ਸਟਾਫ ਹਾਜ਼ਰ ਸੀ।