ਅਧਿਆਪਕਾਂ ਤੇ ਲਾਠੀਚਾਰਜ ਦੀ ਕੀਤੀ ਨਿਖੇਧੀ
ਅਧਿਆਪਕਾਂ ਤੇ ਲਾਠੀਚਾਰਜ ਦੀ ਅਧਿਆਪਕ ਦਲ ਪੰਜਾਬ ਨੇ ਕੀਤੀ ਨਿਖੇਧੀ
Publish Date: Fri, 13 Mar 2026 04:23 PM (IST)
Updated Date: Sat, 14 Mar 2026 04:01 AM (IST)

ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਅਧਿਆਪਕ ਦਲ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਬਸਰਾ ਨੇ ਚੰਡੀਗੜ੍ਹ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਵੱਲ ਮਾਰਚ ਕਰਦੇ ਹਜ਼ਾਰਾਂ ਅਧਿਆਪਕਾਂ ‘ਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਅਨੇਵਾਹ ਡਾਂਗਾਂ ਵਰ੍ਹਾਈਆਂ ਗਈਆਂ, ਅੱਥਰੂ ਗੈਸ ਦੇ ਗੋਲੇ ਸੁੱਟੇ ਗਏ, ਗੰਦੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ। ਜਿਸ ਕਾਰਨ ਕਈ ਅਧਿਆਪਕ ਜ਼ਖ਼ਮੀ ਹੋ ਗਏ। ਅਧਿਆਪਕ ਦਲ ਪੰਜਾਬ ਦੇ ਸੂਬਾ ਕਨਵੀਨਰ ਬਾਜ ਸਿੰਘ ਖਹਿਰਾ ਸਮੇਤ ਕਈਆਂ ਦੀਆਂ ਪੱਗਾਂ ਲੱਥ ਗਈਆਂ। ਪੁਲਿਸ ਵੱਲੋਂ ਅੰਨਾ ਤਸ਼ੱਦਦ ਕੀਤਾ ਗਿਆ, ਜਿਸ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਟੈਟ ਖ਼ਿਲਾਫ਼ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ ਜਾਵੇ ਅਤੇ ਅਧਿਆਪਕਾਂ ਦੀਆਂ ਨੌਕਰੀਆਂ ਸੁਰੱਖਿਅਤ ਕੀਤੀਆਂ ਜਾਣ, ਨਹੀਂ ਤਾਂ ਸੰਘਰਸ਼ ਆਉਣ ਵਾਲੇ ਸਮੇਂ ਵਿਚ ਹੋਰ ਤਿੱਖਾ ਕੀਤਾ ਜਾਵੇਗਾ, ਜਿਸਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਜਨਰਲ ਸਕੱਤਰ ਸੰਗਾਰਾ ਸਿੰਘ, ਕੁਲਦੀਪ ਸਿੰਘ ਵਿਰਕ, ਪੁਸ਼ਪਿੰਦਰ ਸਿੰਘ ਪਲਾਸੌਰ, ਅਵਤਾਰ ਸਿੰਘ, ਰਾਜਦੀਪ ਸਿੰਘ, ਮਲਕੀਤ ਸਿੰਘ, ਹਰਭਿੰਦਰ ਸਿੰਘ, ਗੁਰਸ਼ਰਨ ਸਿੰਘ, ਗੁਰਬਰਿੰਦਰ ਸਿੰਘ, ਪਲਵਿੰਦਰ ਸਿੰਘ ਕਲਸੀ, ਰੁਪਿੰਦਰ ਸਿੰਘ, ਹਰਜੀਤ ਸਿੰਘ, ਕਰਮਜੀਤ ਸਿੰਘ, ਗੁਰਿੰਦਰ ਸਿੰਘ, ਸਰੂਪ ਸਿੰਘ, ਅਰਵਿੰਦਰ ਸਿੰਘ, ਪਰਮਿੰਦਰ ਸਿੰਘ, ਜਸਬੀਰ ਸਿੰਘ, ਮਨਦੀਪ ਸਿੰਘ, ਭੁਪਿੰਦਰ ਸਿੰਘ, ਕੁਲਰਾਜਬੀਰ ਸਿੰਘ ਆਦਿ ਨੇ ਵੀ ਅਧਿਆਪਕਾਂ ’ਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ।