ਸਟਰੀਟ ਫੂਡ ਵੇਚਣ ਵਾਲਿਆਂ ਦੀ ਕੀਤੀ ਚੈਕਿੰਗ
ਫੂਡ ਸੇਫਟੀ ਵਿੰਗ ਦੀ ਸਾਂਝੀ ਟੀਮ ਨੇ ਸਟਰੀਟ ਫੂਡ ਵੇਚਣ ਵਾਲਿਆਂ ਦੀ ਕੀਤੀ ਚੈਕਿੰਗ
Publish Date: Fri, 13 Mar 2026 08:02 PM (IST)
Updated Date: Sat, 14 Mar 2026 04:13 AM (IST)
ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ,
ਤਰਨਤਾਰਨ : ਡਿਪਟੀ ਕਮਿਸ਼ਨਰ ਰਾਹੁਲ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਫੂਡ ਸੇਫਟੀ ਵਿੰਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਗਠਤ ਕੀਤੀ ਸਾਂਝੀ ਟੀਮ ਨੇ ਸ਼ੁਕਰਵਾਰ ਨੂੰ ਸਟਰੀਟ ਫੂਡ ਵੇਚਣ ਵਾਲਿਆਂ, ਖਾਸ ਕਰਕੇ ਗਾਹਕਾਂ ਨੂੰ ਤਿਆਰ ਕੀਤੇ ਫਾਸਟ ਫੂਡ ਸਮਾਨ ਵੇਚਣ ਵਿਚ ਲੱਗੇ ਲੋਕਾਂ ਦੀ ਚੈਕਿੰਗ ਕੀਤੀ।
ਜ਼ਿਲ੍ਹਾ ਸਿਹਤ ਅਫ਼ਸਰ ਤਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਐੱਫਬੀਓਐੱਸ ਨੂੰ ਐੱਫਐੱਸਐੱਸਏਆਈ ਦੁਆਰਾ ਐੱਫਬੀਓ ਲਈ ਪ੍ਰਦਾਨ ਕੀਤੀ ਗਈ ਸਹੀ ਚੈੱਕ ਸੂਚੀ ਅਨੁਸਾਰ ਸਫ਼ਾਈ ਬਾਰੇ ਹਦਾਇਤਾਂ ਦਿੱਤੀਆਂ। ਸਾਰੇ ਫੂਡ ਕਾਰੋਬਾਰ ਸੰਚਾਲਕਾਂ, ਖਾਸ ਕਰਕੇ ਸਟਰੀਟ ਫੂਡ ਵੇਚਣ ਵਾਲਿਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ। ਤਿਆਰ ਭੋਜਨ ਪਦਾਰਥ ਵੇਚਣ ਵਾਲਿਆਂ ਨੂੰ ਰੇਹੜੀ ਤੇ ਸਟਾਲ ਨੂੰ ਸਾਫ਼ ਰੱਖਣ, ਗੁਣਵੱਤਾ ਵਾਲੇ ਕੱਚੇ ਮਾਲ ਦੀ ਵਰਤੋਂ ਕਰਨ, ਮਨਜ਼ੂਰਸ਼ੁਦਾ ਭੋਜਨ ਰੰਗਾਂ ਦੀ ਵਰਤੋਂ ਕਰਨ, ਤਿਆਰ ਭੋਜਨ ਨੂੰ ਧੂੜ ਅਤੇ ਮੱਖੀਆਂ ਦੇ ਸੰਪਰਕ ਤੋਂ ਬਿਨਾਂ ਢੱਕ ਕੇ ਰੱਖਣ ਅਤੇ ਢੱਕੇ ਹੋਏ ਡੱਬਿਆਂ ਦੀ ਵਰਤੋਂ ਕਰਨ ਦੀ ਹਦਾਇਤ ਕੀਤੀ ਗਈ। ਵਧਦੇ ਤਾਪਮਾਨ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਸਿਹਤ ਅਧਿਕਾਰੀ ਨੇ ਸਾਰਿਆਂ ਨੂੰ ਹਦਾਇਤ ਕੀਤੀ ਕਿ ਉਹ ਭੋਜਨ ਪਦਾਰਥਾਂ ਨੂੰ ਉਸ ਮਾਤਰਾ ਵਿਚ ਤਿਆਰ ਕਰਨ ਜੋ ਤਾਜ਼ੀ ਪਰੋਸੀ, ਵੇਚਣ ਦੀ ਸੰਭਾਵਨਾ ਹੋਵੇ ਅਤੇ ਭੋਜਨ ਨੂੰ ਸੁਰੱਖਿਅਤ ਰੱਖਣ ਲਈ 5 ਡਿਗਰੀ ਤੋਂ ਘੱਟ ਜਾਂ 65 ਡਿਗਰੀ ਤੋਂ ਵੱਧ ਰੱਖਣ ਅਤੇ ਖਾਣਾ ਪਕਾਉਣ ਵਾਲੇ ਤੇਲ ਨੂੰ ਦੁਬਾਰਾ ਵਰਤਣ ਤੋਂ ਬਚਣ ਲਈ ਐੱਫਬੀਓਜ਼ ਨੂੰ ਐੱਫਐੱਸਐੱਸਏਆਈ ਰਜਿਸਟ੍ਰੇਸ਼ਨ, ਲਾਈਸੈਂਸ ਬਣਾਉਣ ਅਤੇ ਮਿਆਦ ਪੁੱਗਣ ਦੀ ਸੂਰਤ ਵਿਚ ਨਵੀਨੀਕਰਨ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਜਾਰੀ ਰਹੇਗੀ ਅਤੇ ਆਮ ਲੋਕਾਂ ਨੂੰ ਸੁਰੱਖਿਅਤ, ਗੁਣਵੱਤਾ ਅਤੇ ਸ਼ੁੱਧ ਭੋਜਨ ਪਦਾਰਥਾਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ ਦੀ ਕੋਸ਼ਿਸ਼ ਵਿਚ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਭਵਿੱਖ ਵਿਚ ਅਚਨਚੇਤ ਜਾਂਚ ਕੀਤੀ ਜਾਵੇਗੀ।