ਹੈਰੋਇਨ ਤੇ ਡਰੱਗ ਮਨੀ ਸਣੇ ਟੀਪੂ ਗ੍ਰਿਫ਼ਤਾਰ, ਕੇਸ ਦਰਜ
ਹੈਰੋਇਨ ਤੇ ਡਰੱਗ ਮਨੀ ਸਣੇ ਟੀਪੂ ਗ੍ਰਿਫਤਾਰ, ਕੇਸ ਦਰਜ
Publish Date: Fri, 20 Mar 2026 04:20 PM (IST)
Updated Date: Sat, 21 Mar 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪੱਟੀ : ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਕੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਸਦੀ ਪਛਾਣ ਸਾਵਨ ਕੁਮਾਰ ਟੀਪੂ ਪੁੱਤਰ ਬਿੱਟੂ ਵਾਸੀ ਵਾਰਡ ਨੰਬਰ 6 ਪੱਟੀ ਵਜੋਂ ਹੋਈ ਹੈ। ਜਾਂਚ ਅਧਿਕਾਰੀ ਸਬ ਇਸੰਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਣੇ ਗਸ਼ਤ ’ਤੇ ਸਨ। ਜਦੋਂ ਉਹ ਰੇਲਵੇ ਅੰਡਰ ਬ੍ਰਿੱਜ ਦੇ ਕੋਲ ਪੁੱਜੇ ਤਾਂ ਸਾਵਨ ਕੁਮਾਰ ਟੀਪੂ ਨੂੰ 6 ਗ੍ਰਾਮ ਹੈਰੋਇਨ ਅਤੇ ਇਕ ਹਜ਼ਾਰ ਰੁਪਏ ਦੀ ਡਰੱਗ ਮਨੀ ਸਣੇ ਗ੍ਰਿਫ਼ਤਾਰ ਕੀਤਾ। ਜਿਸਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ।