ਇੰਸਟਾਗ੍ਰਾਮ ’ਤੇ ਪਾਈਆਂ ਹਥਿਆਰਾਂ ਨਾਲ ਫੋਟੋਆਂ, ਕੇਸ ਦਰਜ
ਇੰਸਟ੍ਰਾਮ ’ਤੇ ਪਾਈਆਂ ਹਥਿਆਰਾਂ ਨਾਲ ਫੋਟੋਆਂ, ਕੇਸ ਦਰਜ
Publish Date: Sat, 21 Mar 2026 07:47 PM (IST)
Updated Date: Sun, 22 Mar 2026 04:14 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇੰਸਟਾਗ੍ਰਾਮ ਪੇਜ ਉੱਪਰ ਹਥਿਆਰਾਂ ਨਾਲ ਫੋਟੋਆਂ ਪਾਉਣ ਦੇ ਕਥਿਤ ਦੋਸ਼ ਹੇਠ ਇਕ ਵਿਅਕਤੀ ਵਿਰੁੱਧ ਅਸਲਾ ਤੇ ਆਈਟੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲਾਂਕਿ ਅਜੇ ਉਸ ਦੀ ਗ੍ਰਿਫ਼ਤਾਰੀ ਨਹੀਂ ਹੋਈ। ਥਾਣਾ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਹੱਥ ਸੂਚਨਾ ਲੱਗੀ ਸੀ ਕਿ ਗੁਰਜੰਟ ਸਿੰਘ ਜੰਟੀ ਪੁੱਤਰ ਸੁਖਦੇਵ ਸਿੰਘ ਵਾਸੀ ਵੇਂਈਪੂੰਈ ਆਪਣੇ ਇੰਸਟਾਗ੍ਰਾਮ ਪੇਜ ’ਤੇ ਹਥਿਆਰਾਂ ਨਾਲ ਤਸਵੀਰਾਂ ਪਾ ਕੇ ਦਹਿਸ਼ਤ ਦਾ ਮਾਹੌਲ ਬਣਾਉਂਦਾ ਹੈ। ਉਨ੍ਹਾਂ ਦੱਸਿਆ ਕਿ ਉਕਤ ਸੂਚਨਾ ਦੇ ਆਧਾਰ ’ਤੇ ਗੁਰਜੰਟ ਸਿੰਘ ਜੰਟੀ ਨੂੰ ਕੇਸ ’ਚ ਨਾਮਜ਼ਦ ਕਰ ਲਿਆ ਗਿਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।