ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ ਮੁਹਿੰਮ ਤਹਿਤ ਪ੍ਰੋਗਰਾਮ
ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ ਮੁਹਿੰਮ ਤਹਿਤ ਫ਼ਤਿਆਬਾਦ ’ਚ ਪ੍ਰੋਗਰਾਮ ਆਯੋਜਿਤ
Publish Date: Fri, 27 Mar 2026 04:31 PM (IST)
Updated Date: Sat, 28 Mar 2026 04:00 AM (IST)

ਮਾਨ ਸਰਕਾਰ ਦਾ ਟੀਚਾ ਸਿਰਫ਼ ਯੋਜਨਾਵਾਂ ਬਣਾਉਣਾ ਨਹੀਂ ਸਗੋਂ ਉਨ੍ਹਾਂ ਨੂੰ ਹਰ ਨਾਗਰਿਕ ਤੱਕ ਪਹੁੰਚਾਉਣਾ : ਧੰਜੂ ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ ਆਮ ਆਦਮੀ ਪਾਰਟੀ ਵੱਲੋਂ ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ ਸੰਵਾਦ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਫ਼ਤਿਆਬਾਦ ਵਿਖੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਬਲਾਕ ਪੱਧਰੀ ਪਾਰਟੀ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰੀ। ਇਸ ਮੌਕੇ ਹਲਕਾ ਕੋ-ਆਰਡੀਨੇਟਰ ਕੇਵਲ ਕ੍ਰਿਸ਼ਨ, ਬਲਾਕ ਪ੍ਰਧਾਨ ਸਤਨਾਮ ਸਿੰਘ ਧੰਜੂ, ਨਿਸ਼ਾਨ ਸਿੰਘ ਕਾਲੀਆ ਆਦਿ ਨੇ ਸੰਬੋਧਨ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ 4 ਸਾਲਾਂ ’ਚ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਖੇਤੀਬਾੜੀ, ਸਿੱਖਿਆ, ਸਿਹਤ, ਬਿਜਲੀ, ਢਾਂਚਾਗਤ ਸੁਧਾਰਾਂ ਤੇ ਰੁਜ਼ਗਾਰ ਦੇ ਖੇਤਰਾਂ ’ਚ ਮਹੱਤਵਪੂਰਨ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੀ ਦਿੱਖ ਤੇ ਮਿਆਰ ਨੂੰ ਸੁਧਾਰਨ ਲਈ ਵੱਡੇ ਪੱਧਰ ’ਤੇ ਸੁਧਾਰ ਕੀਤੇ ਗਏ ਹਨ ਤੇ ਨਵੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਸਿਹਤ ਖੇਤਰ ’ਚ ਜਿੱਥੇ ਹਰ ਪੰਜਾਬੀ ਲਈ 10 ਲੱਖ ਦਾ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ ਹੈ, ਉਥੇ ਹੀ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਨਾਲ ਲੋਕਾਂ ਨੂੰ ਮੁਫ਼ਤ ਤੇ ਉੱਚ ਗੁਣਵੱਤਾ ਵਾਲੀਆਂ ਸੇਵਾਵਾਂ ਮਿਲ ਰਹੀਆਂ ਹਨ। ਇਸ ਤੋਂ ਇਲਾਵਾ ਘਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦੇ ਕੇ ਤੇ ਔਰਤਾਂ ਨੂੰ ਵਿੱਤੀ ਸਹਾਇਤਾ ਦੇ ਕੇ ਸੂਬੇ ਦੀਆਂ ਔਰਤਾਂ ਤੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ‘ਆਪ’ ਆਗੂਆਂ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਕਰਨ ’ਤੇ ਵੀ ਖਾਸ ਧਿਆਨ ਦਿੱਤਾ ਹੈ ਤੇ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵੱਲੋਂ ਦਿੱਤੀਆਂ ਗਾਰੰਟੀਆਂ ਨੂੰ ਸਿਰਫ਼ 4 ਸਾਲਾਂ ’ਚ ਹੀ ਪੂਰਾ ਕਰ ਕੇ ਇਕ ਨਵੀਂ ਮਿਸਾਲ ਕਾਇਮ ਕੀਤੀ ਹੈ। ਇਸ ਉਪਲੱਬਧੀ ’ਤੇ ਉਨ੍ਹਾਂ ਸੰਤੁਸ਼ਟੀ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਮਾਨ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਸਿਰਫ਼ ਯੋਜਨਾਵਾਂ ਬਣਾਉਣਾ ਨਹੀਂ ਸਗੋਂ ਉਨ੍ਹਾਂ ਨੂੰ ਹਰ ਨਾਗਰਿਕ ਤੱਕ ਪਹੁੰਚਾਉਣਾ ਹੈ। ਇਸ ਮੌਕੇ ਹਲਕਾ ਕੋ-ਆਰਡੀਨੇਟਰ ਕੇਵਲ ਕ੍ਰਿਸ਼ਨ, ਬਲਾਕ ਪ੍ਰਧਾਨ ਸਤਨਾਮ ਸਿੰਘ ਧੰਜੂ, ਨਿਸ਼ਾਨ ਸਿੰਘ ਕਾਲੀਆ ਤੋਂ ਇਲਾਵਾ, ਦਵਿੰਦਰ ਸਿੰਘ, ਸਵਿੰਦਰ ਸਿੰਘ, ਹਰਪ੍ਰੀਤ ਸਿੰਘ ਮਰੋਕ, ਦਿਲਬਾਗ ਸਿੰਘ, ਕੁਲਦੀਪ ਸਿੰਘ ਨੰਬਰਦਾਰ, ਹਰਦੀਪ ਸਿੰਘ ਵਾਲੀਆ, ਗੁਰਪਾਲ ਸਿੰਘ, ਚਰਨਜੀਤ ਸਿੰਘ, ਨਰਿੰਦਰ ਸ਼ਰਮ, ਪ੍ਰਮਜੀਤ ਸਿੰਘ ਬੱਬੂ, ਸਾਹਿਬ ਸਿੰਘ, ਸੋਨਾ, ਰਾਮ ਲੁਭਾਇਆ, ਪ੍ਰਧਾਨ ਅਤਵੰਤ ਕੌਰ, ਰਾਜਵਿੰਦਰ ਕੌਰ, ਹਰਜੀਤ ਕੌਰ, ਸ਼ਵੇਤਾ ਤੇਜਪਾਲ ਆਦਿ ਹਾਜ਼ਰ ਸਨ।