ਵਲਟੋਹਾ ਪੁਲਿਸ ਨੇ ਫੜੀ ਹੈਰੋਇਨ, ਇਕ ਕਾਬੂ
ਵਲਟੋਹਾ ਪੁਲਿਸ ਨੇ ਫੜੀ ਹੈਰੋਇਨ, ਇਕ ਕਾਬੂ
Publish Date: Fri, 27 Mar 2026 04:36 PM (IST)
Updated Date: Sat, 28 Mar 2026 04:02 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਥਾਣਾ ਵਲਟੋਹਾ ਦੀ ਪੁਲਿਸ ਨੇ ਹੈਰੋਇਨ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ, ਜਦੋਂ ਉਹ ਡਿਫੈਂਸ ਡਰੇਨ ਕਾਲੀਆ ਕੋਲ ਪੁੱਜੇ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ, ਜਿਸ ਦੀ ਤਲਾਸ਼ੀ ਦੌਰਾਨ ਚਾਰ ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਰਾਜਵਿੰਦਰ ਸਿੰਘ ਰਾਜਾ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਕਾਲੀਆ ਵਜੋਂ ਹੋਈ ਹੈ, ਜਿਸ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।