ਸ਼ੋਸ਼ਲ ਮੀਡੀਆ ’ਤੇ ਹਥਿਆਰਾਂ ਨਾਲ ਤਸਵੀਰਾਂ ਪਾਉਣ ’ਤੇ ਕੇਸ ਦਰਜ
ਸ਼ੋਸ਼ਲ ਮੀਡੀਆ ’ਤੇ ਹਥਿਆਰਾਂ ਨਾਲ ਤਸਵੀਰਾਂ ਪਾਉਣ ’ਤੇ ਕੇਸ ਦਰਜ
Publish Date: Fri, 27 Mar 2026 04:39 PM (IST)
Updated Date: Sat, 28 Mar 2026 04:02 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ ; ਸ਼ੋਸ਼ਲ ਮੀਡੀਆ ਦੇ ਇੰਸਟਾਗ੍ਰਾਮ ਖਾਤੇ ’ਤੇ ਪਿਸਟਲਾਂ ਨਾਲ ਭੜਕਾਊ ਵੀਡੀਓ ਤੇ ਫੋਟੋਆਂ ਪਾਉਣ ਦੇ ਕਥਿਤ ਦੋਸ਼ ਹੇਠ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਇੰਸ. ਪ੍ਰਭਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਕੱਲਾ ਵਿਖੇ ਮੌਜੂਦ ਸਨ। ਇਸੇ ਦੌਰਾਨ ਸੂਚਨਾ ਮਿਲੀ ਕਿ ਗੁਰਨੂਰ ਸਿੰਘ ਕੰਗ ਪੁੱਤਰ ਰਾਜਦੀਪ ਸਿੰਘ ਵਾਸੀ ਕੱਲਾ ਆਪਣੇ ਇੰਸਟਾਗ੍ਰਾਮ ਖਾਤੇ ’ਤੇ ਵੱਖ-ਵੱਖ ਪਿਸਟਲਾਂ ਨਾਲ ਭੜਕਾਊ ਵੀਡੀਓ ਤੇ ਫੋਟੋਆਂ ਪਾਉਂਦਾ ਹੈ, ਜਿਸ ਨਾਲ ਸਮਾਜ ’ਚ ਗੰਨ ਕਲਚਰ ਨੂੰ ਉਤਸ਼ਾਹ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੀਆਂ ਪੋਸਟਾਂ ਨਾਲ ਇਲਾਕੇ ’ਚ ਦਹਿਸ਼ਤ ਵੀ ਬਣਦੀ ਹੈ, ਜਿਸ ਦੇ ਚੱਲਦਿਆਂ ਗੁਰਨੂਰ ਸਿੰਘ ਕੰਗ ਨੂੰ ਕੇਸ ’ਚ ਨਾਮਜ਼ਦ ਕਰ ਲਿਆ ਗਿਆ ਹੈ ਤੇ ਅਗਲੀ ਜਾਂਚ ਜਾਰੀ ਹੈ।