ਖ਼ੁਰਾਕ ਸੁਰੱਖਿਆ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ
ਖ਼ੁਰਾਕ ਸੁਰੱਖਿਆ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਹੋਈ ਮੀਟਿੰਗ
Publish Date: Fri, 27 Mar 2026 05:14 PM (IST)
Updated Date: Sat, 28 Mar 2026 04:03 AM (IST)

ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ, ਤਰਨਤਾਰਨ : ਖ਼ੁਰਾਕ ਸੁਰੱਖਿਆ ਸਬੰਧੀ ਡੀਐੱਲਏਸੀ ਦੀ ਮੀਟਿੰਗ ਅੱਜ ਵਧੀਕ ਡਿਪਟੀ ਕਮਿਸ਼ਨਰ ਤਰਨਤਾਰਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਜਨਵਰੀ ਅਤੇ ਫਰਵਰੀ ਮਹੀਨੇ ਵਿਚ ਫੂਡ ਸੇਫ਼ਟੀ ਟੀਮ ਦੁਆਰਾ ਕੀਤੇ ਗਏ ਕੰਮਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿਚ ਵੱਖ-ਵੱਖ ਐਸੋਸੀਏਸ਼ਨਾਂ ਅਤੇ ਵਿਭਾਗਾਂ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ। ਨ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਐੱਫਬੀਓਜ਼ ਕਰਿਆਨਾ ਦੇ ਨਾਮਜ਼ਦ ਵਿਅਕਤੀਆਂ ਨੂੰ ਗ਼ਲਤ ਬ੍ਰਾਂਡ ਵਾਲੇ ਉਤਪਾਦਾਂ ਦੀ ਵਿਕਰੀ ਤੇ ਖ਼ਰੀਦ ਨਾ ਕਰਨ ਅਤੇ ਹਲਵਾਈ ਯੂਨੀਅਨ ਦੇ ਨਾਮਜ਼ਦ ਵਿਅਕਤੀਆਂ ਨੂੰ ਰੰਗਾਂ ਵਿਚ ਮਿਲਾਵਟ ਤੋਂ ਬਚਣ ਲਈ ਵਿਸ਼ੇਸ਼ ਧਿਆਨ ਰੱਖਣ ਦੇ ਹੁਕਮ ਦਿੱਤੇ। ਉਨ੍ਹਾਂ ਡੀਈਓਜ਼ ਨੂੰ ਕਿਹਾ ਕਿ ਸਾਰੇ ਮਿਡ-ਡੇ-ਮਿੱਲ ਫੂਡ ਹੈਂਡਲਰ ਐੱਫਐੱਸਐੱਸਏਆਈ ਰਜਿਸਟ੍ਰੇਸ਼ਨ ਅਧੀਨ ਹੋਣੇ ਚਾਹੀਦੇ ਹਨ ਅਤੇ ਜੇਕਰ ਉਨ੍ਹਾਂ ਦੀਆਂ ਰਜਿਸਟ੍ਰੇਸ਼ਨਾਂ ਦੀ ਮਿਆਦ ਖ਼ਤਮ ਹੋ ਗਈ ਹੈ, ਤਾਂ ਉਨ੍ਹਾਂ ਨੂੰ ਐੱਫਐੱਸਐੱਸਏਆਈ ਦੁਆਰਾ ਦਿੱਤੇ ਗਏ ਹੁਕਮਾਂ ਅਨੁਸਾਰ ਸਮੇਂ ਸਿਰ ਨਵਿਆਇਆ ਜਾਣਾ ਚਾਹੀਦਾ ਹੈ ਅਤੇ ਸਾਰੀਆਂ ਆਂਗਣਵਾੜੀਆਂ ਲਈ ਇਕੋ ਜਿਹਾ ਕੀਤਾ ਜਾਣਾ ਚਾਹੀਦਾ ਹੈ। ਐੱਸਡੀਐੱਮ ਤਰਨਤਾਰਨ ਡਾ. ਕਰਨਵੀਰ ਸਿੰਘ ਨੇ ਸਾਰੇ ਵਿਭਾਗਾਂ ਦੇ ਮੈਂਬਰਾਂ ਨੂੰ ਭੋਜਨ ’ਚ ਮਿਲਾਵਟ ਦੇ ਮਾਧਿਅਮ ਨੂੰ ਸਖ਼ਤੀ ਨਾਲ ਰੋਕਣ ਤੇ ਸ਼ਹਿਰ ਨੂੰ ਰਹਿਣ ਲਈ ਇਕ ਬਿਹਤਰ ਤੇ ਸੁਰੱਖਿਅਤ ਸਥਾਨ ਬਣਾਉਣ ਲਈ ਸਫਾਈ ਬਣਾਈ ਰੱਖਣ ਲਈ ਮਿਲ ਕੇ ਕੰਮ ਕਰਨ ਲਈ ਕਿਹਾ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਨੇ ਜਨਵਰੀ ਅਤੇ ਫਰਵਰੀ ਦੇ ਮਹੀਨੇ ਦੌਰਾਨ ਕੀਤੀਆਂ ਗਤੀਵਿਧੀਆਂ ਅਤੇ ਨਿਰੀਖਣਾਂ ਬਾਰੇ ਸਾਰਿਆਂ ਨੂੰ ਜਾਣੂੰ ਕਰਵਾਇਆ। ਸਾਰੇ ਮੈਂਬਰਾਂ ਨੂੰ ਸਕੂਲਾਂ ਅਤੇ ਦਫ਼ਤਰਾਂ ਵਿਚ ਖੰਡ ਅਤੇ ਤੇਲ ਦੇ ਬੋਰਡ ਲਗਾਉਣ ਸਬੰਧੀ ਹਿਦਾਇਤਾਂ ਤੋਂ ਜਾਣੂੰ ਕਰਵਾਇਆ ਗਿਆ ਤਾਂ ਜੋ ਮੋਟਾਪਾ, ਹਾਈਪਰਟੈਨਸ਼ਨ, ਦਿਲ ਦੀਆਂ ਬਿਮਾਰੀਆਂ ਅਤੇ ਐੱਫਬੀਓਐੱਸ ਵਰਗੇ ਐੱਨਸੀਡੀਜ਼ ਦਾ ਮੁਕਾਬਲਾ ਕਰਨ ਲਈ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਸਫ਼ਾਈ ਬਣਾਈ ਰੱਖਣ ਅਤੇ ਆਪਣੇ ਲਾਇਸੈਂਸਾਂ/ਰਜਿਸਟ੍ਰੇਸ਼ਨਾਂ ਨੂੰ ਬਣਾਈ ਰੱਖਣ ਲਈ ਵਿਸ਼ੇਸ਼ ਸਾਵਧਾਨੀਆਂ ਵਰਤਣ ਦੇ ਲਈ ਕਿਹਾ ਗਿਆ। ਉਨ੍ਹਾਂ ਨੇ ਬਾਜਰੇ ਦੇ ਲਾਭ ਸਾਂਝੇ ਕੀਤੇ ਅਤੇ ਵੱਖ-ਵੱਖ ਵਿਭਾਗਾਂ ਦੇ ਮੈਂਬਰਾਂ ਨੂੰ ਬਾਜਰੇ ਨੂੰ ਉਤਸ਼ਾਹਿਤ ਕਰਨ ਲਈ ਕਿਹਾ।