ਗੁਰਮੀਤ ਸਿੰਘ ਹੈਪੀ ਨੂੰ ਸਦਮਾ, ਭਰਾ ਦਾ ਦੇਹਾਂਤ
ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਪੱਟੀ ਦੇ ਸੇਵਾਦਾਰ ਗੁਰਮੀਤ ਸਿੰਘ ਹੈਪੀ ਨੂੰ ਸਦਮਾ, ਭਰਾ ਦਾ ਦੇਹਾਂਤ
Publish Date: Fri, 27 Mar 2026 06:15 PM (IST)
Updated Date: Sat, 28 Mar 2026 04:06 AM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਪੱਟੀ ਪੱਟੀ ਇਲਾਕੇ ‘ਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ ਜਦੋਂ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਪੱਟੀ ਨਾਲ ਜੁੜੇ ਸੇਵਾਦਾਰ ਗੁਰਮੀਤ ਸਿੰਘ ਹੈਪੀ ਦੇ ਭਰਾ ਮਨਜੀਤ ਸਿੰਘ ਦਾ ਅਚਾਨਕ ਦੇਹਾਂਤ ਹੋ ਗਿਆ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਪਰਿਵਾਰ ਅਤੇ ਜਾਣ-ਪਹਿਚਾਣ ਵਾਲਿਆਂ ਨੂੰ ਗਹਿਰਾ ਸਦਮਾ ਪਹੁੰਚਿਆ ਹੈ। ਮਨਜੀਤ ਸਿੰਘ ਇਕ ਮਿਲਣਸਾਰ ਤੇ ਨਿਮਰ ਸੁਭਾਅ ਦੇ ਇਨਸਾਨ ਸਨ, ਜਿਨ੍ਹਾਂ ਦੀ ਇਲਾਕੇ ‘ਚ ਚੰਗੀ ਪਹਿਚਾਣ ਸੀ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਰਿਸ਼ਤੇਦਾਰਾਂ, ਦੋਸਤਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਡੀ ਗਿਣਤੀ ‘ਚ ਪਹੁੰਚ ਕੀਤੀ ਗਈ। ਉਨ੍ਹਾਂ ਦਾ ਅੰਤਮ ਸਸਕਾਰ ਲਾਹੌਰ ਰੋਡ ਸਥਿਤ ਸ਼ਮਸ਼ਾਨਘਾਟ ਪੱਟੀ ਵਿਖੇ ਗਮਗੀਨ ਮਾਹੌਲ ‘ਚ ਕੀਤਾ ਗਿਆ, ਜਿਥੇ ਹਾਜਰ ਲੋਕਾਂ ਨੇ ਅੱਖਾਂ ਨਮ ਕਰਕੇ ਵਿਛੜੀ ਰੂਹ ਨੂੰ ਅਖੀਰਲੀ ਵਿਦਾਈ ਦਿੱਤੀ। ਇਸ ਮੌਕੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਲਬੀਰ ਸਿੰਘ ਸੇਖੋਂ ਸਾਬਕਾ ਪ੍ਰਧਾਨ ਨਗਰ ਕੌਂਸਲ ਪੱਟੀ, ਬਲਬੀਰ ਸਿੰਘ ਲੁਹਾਰੀਆ ਪ੍ਰਧਾਨ ਗੁਰਦੁਆਰਾ ਬੀਬੀ ਰਜਨੀ ਲੋਕਲ ਕਮੇਟੀ ਪੱਟੀ, ਕੁਲਵਿੰਦਰ ਸਿੰਘ ਬੱਬੂ ਪ੍ਰਧਾਨ ਸ਼ਹੀਦ ਬਾਬਾ ਦੀਪ ਸਿੰਘ ਕੀਰਤਨ ਕਮੇਟੀ ਪੱਟੀ, ਬਾਬਾ ਬਲਜਿੰਦਰ ਸਿੰਘ ਖਹਿਰਾ ਚੂਸਲੇਵੜ, ਜਗਦੀਪ ਸਿੰਘ ਪ੍ਰਿੰਸ ਭਾਟੀਆ, ਸਤਨਾਮ ਸਿੰਘ ਬੇਦੀ, ਡਾ ਸਰਬਪ੍ਰੀਤ ਸਿੰਘ, ਭੁਪਿੰਦਰ ਸਿੰਘ, ਸਰਦੂਲ ਸਿੰਘ, ਜੋਗਾ ਸਿੰਘ, ਅਵਤਾਰ ਸਿੰਘ ਸੇਵਾ ਸਿੰਘ ਦੀ ਹੱਟੀ ਵਾਲੇ, ਗੁਰਪ੍ਰੀਤ ਸਿੰਘ, ਪ੍ਰਿੰਸ ਧੁੰਨਾ ਜ਼ਿਲ੍ਹਾ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ, ਰਣਜੀਤ ਸਿੰਘ ਸਭਰਾਵਾਂ ਵਾਲੇ, ਬਲਬੀਰ ਸਿੰਘ, ਸੁੱਚਾ ਸਿੰਘ, ਮਾਸਟਰ ਸੁਰਜੀਤ ਸਿੰਘ, ਸਰਬਜੀਤ ਸਿੰਘ ਲਾਡੀ, ਕੁਲਵਿੰਦਰ ਸਿੰਘ ਮਿੱਠੂ। ਗੁਰਪ੍ਰੀਤ ਸਿੰਘ ਚੀਮਾ, ਜਗਜੀਤ ਸਿੰਘ ਜੱਜ, ਕਰਤਾਰ ਸਿੰਘ, ਗੁਰਪ੍ਰੀਤ ਸਿੰਘ ਰੂਬੀ, ਨਿਰਮਲ ਸਿੰਘ, ਕੁਲਵਿੰਦਰ ਸਿੰਘ, ਸੁਖਪਾਲ ਸਿੰਘ, ਪ੍ਰਿਤਪਾਲ ਸਿੰਘ, ਲਵਪ੍ਰੀਤ ਸਿੰਘ, ਸੁਖਦੀਪ ਸਿੰਘ, ਚਰਨਕਮਲ ਸਿੰਘ ਸੋਨੂੰ, ਸੰਤੋਖ ਸਿੰਘ, ਬਾਬਾ ਅਮਰੀਕ ਸਿੰਘ, ਰਜੇਸ਼ ਸ਼ਰਮਾ, ਵਿਕਰਮਜੀਤ ਸਿੰਘ ਵਿੱਕੀ, ਅਵਤਾਰ ਸਿੰਘ ਢਿੱਲੋਂ, ਐਂਡ ਸ਼ਮਿੰਦਰ ਸਿੰਘ ਕਲਸੀ, ਅਮਰਦੀਪ ਸਿੰਘ ਲਾਲੀ, ਸ਼ਿੰਦਰਪਾਲ ਸਿੰਘ, ਹਰਭਜਨ ਸਿੰਘ ਬੇਦੀ, ਸੁਖਰਾਜ ਸਿੰਘ, ਕੁਲਦੀਪ ਸਿੰਘ ਕੇਪੀ, ਸਮੇਤ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਵੀ ਹਾਜ਼ਰੀ ਭਰ ਕੇ ਗੁਰਮੀਤ ਸਿੰਘ ਹੈਪੀ, ਸਰਬਜੀਤ ਸਿੰਘ ਲਾਡੀ, ਸਮਰਦੀਪ ਸਿੰਘ ਲੜਕਾ ਅਤੇ ਪਰਿਵਾਰ ਨਾਲ ਹਮਦਰਦੀ ਜਤਾਈ ਗਈ ਅਤੇ ‘ਵਾਹਿਗੁਰੂ’ ਅੱਗੇ ਅਰਦਾਸ ਕੀਤੀ ਗਈ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਦਾ ਬਲ ਦੇਵੇ।