ਅੱਖਾਂ ਦਾ ਫ੍ਰੀਂ ਕੈਂਪ 30 ਨੂੰ
ਅੱਖਾਂ ਦਾ ਫ੍ਰੀਂ ਕੈਂਪ 30 ਮਾਰਚ ਨੂੰ
Publish Date: Fri, 27 Mar 2026 07:34 PM (IST)
Updated Date: Sat, 28 Mar 2026 04:09 AM (IST)

ਤੇਜਿੰਦਰ ਸਿੰਘ ਬੱਬੂ, •ਪੰਜਾਬੀ ਜਾਗਰਣ, ਝਬਾਲ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ਼ ਵੱਲੋਂ ਅੱਖਾਂ ਦੇ ਮਾਹਿਰ ਡਾਕਟਰਾਂ ਦੇ ਸਹਿਯੋਗ ਨਾਲ 30 ਮਾਰਚ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਕੂਲ ਗੰਡੀਵਿੰਡ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਨਬੀਰ ਸਿੰਘ ਬੁਰਜ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ। ਆਪ੍ਰੇਸ਼ਨ ਲਈ ਚੁਣੇ ਜਾਣ ਵਾਲੇ ਮਰੀਜ਼ਾਂ ਦੀਆਂ ਅੱਖਾਂ ਵਿਚ ਮੁਫ਼ਤ ਲੈਨਜ ਪਾਏ ਜਾਣਗੇ ਅਤੇ ਦਵਾਈਆਂ ਤੇ ਐਨਕਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੋੜਵੰਦ ਤੇ ਬੇਸਹਾਰਾ ਮਰੀਜ਼ ਜਿਨ੍ਹਾਂ ਕੋਲ ਆਉਣ-ਜਾਣ ਦਾ ਕੋਈ ਸਾਧਨ ਨਹੀਂ ਹੋਵੇਗਾ। ਉਨ੍ਹਾਂ ਲਈ ਸਪੈਸ਼ਲ ਵਾਹਨ ਵੀ ਭੇਜੇ ਜਾਣਗੇ। ਉਨ੍ਹਾਂ ਨੇ ਹਲਕੇ ਦੇ ਲੋੜਵੰਦ ਲੋਕਾਂ ਨੂੰ ਕੈਂਪ ਵਿਚ ਸ਼ਾਮਿਲ ਹੋ ਕੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਸਰਹੱਦੀ ਇਲਾਕੇ ਦੇ ਗਰੀਬ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਬਿਮਾਰੀਆਂ ਦੇ ਡਾਕਟਰਾਂ ਦੇ ਸਹਿਯੋਗ ਨਾਲ ਵੱਖ-ਵੱਖ ਪਿੰਡਾਂ ਵਿਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾਣਗੇ। ਇਸ ਮੌਕੇ ਚੇਅਰਮੈਨ ਰਮਨ ਕੁਮਾਰ ਝਬਾਲ, ਮਲਕੀਤ ਸਿੰਘ ਗਹਿਰੀ, ਸਤਵਿੰਦਰ ਸਿੰਘ ਕਾਕਾ ਢਿੱਲੋ, ਹਰਜੀਤ ਸਿੰਘ ਝਬਾਲ, ਅਮਨਦੀਪ ਸਿੰਘ ਝਬਾਲ, ਸਰਪੰਚ ਗੁਰਚਰਨ ਸਿੰਘ ਖੈਰਦੀਨਕੇ, ਸਾਬਕਾ ਸਰਪੰਚ ਨਰਿੰਦਰ ਕੁਮਾਰ ਆਦਿ ਹਾਜਰ ਸਨ।