ਬਾਬਾ ਸ਼ੇਰ ਸ਼ਾਹ ਵਾਲੀ ਦਾ ਮੇਲਾ ਸ਼ਾਨੋ ਸ਼ੌਕਤ ਨਾਲ ਮਨਾਇਆ
ਧੰਨ ਧੰਨ ਬਾਬਾ ਸ਼ੇਰ ਸ਼ਾਹ ਵਾਲੀ ਦਾ ਸਲਾਨਾ ਮੇਲਾ ਸ਼ਾਨੋ ਸ਼ੌਕਤ ਨਾਲ ਮਨਾਇਆ
Publish Date: Fri, 27 Mar 2026 07:50 PM (IST)
Updated Date: Sat, 28 Mar 2026 04:09 AM (IST)

ਸਤਨਾਮ ਸਿੰਘ ਚੀਮਾ, •ਪੰਜਾਬੀ ਜਾਗਰਣ, ਘਰਿਆਲਾ ਹਜ਼ਰਤ ਪੀਰ ਬਾਬਾ ਸ਼ੇਰ ਸ਼ਾਹ ਵਲੀ ਜੀ ਦੀ ਯਾਦ ਵਿਚ ਮੇਲਾ, ਮੇਲਾ ਕਮੇਟੀ ਵੱਲੋਂ ਪਿੰਡ ਘਰਿਆਲਾ ਵਿਖੇ ਇਲਾਕਾ ਨਿਵਾਸੀ ਸੰਗਤ ਦੇ ਸਹਿਯੋਗ ਨਾਲ ਪੂਰੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਚਾਰ ਰੋਜ਼ਾ ਸਲਾਨਾ ਮੇਲੇ ਦੇ ਪਹਿਲੇ ਦਿਨ ਮੇਲਾ ਤੇ ਲੰਗਰ ਕਮੇਟੀ ਦੇ ਸੇਵਾਦਾਰਾਂ ਨੇ ਬਾਬਾ ਜੀ ਦਰਗਾਹ ’ਤੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ। ਉਪਰੰਤ 25 ਮਾਰਚ ਤੋਂ ਸ਼ੁਰੂ ਹੋਏ ਮੇਲੇ ਦੇ ਤੀਸਰੇ ਦਿਨ ਸ਼ੁੱਕਰਵਾਰ ਨੂੰ ਬਾਬਾ ਸ਼ੇਰ ਸ਼ਾਹ ਵਲੀ ਜੀ ਦੇ ਦਰਬਾਰ ’ਤੇ ਲੱਖਾਂ ਦੀ ਗਿਣਤੀ ’ਚ ਸੰਗਤ ਨਤਮਸਤਕ ਹੋ ਕੇ ਜਿੱਥੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਉੱਥੇ ਹੀ ਆਪਣੇ ਪਰਿਵਾਰ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਇਸ ਦੌਰਾਨ 26 ਮਾਰਚ ਨੂੰ ਪੰਜਾਬ ਦੇ ਪ੍ਰਸਿੱਧ ਕਲਾਕਾਰ ਬਲਕਾਰ ਅਣਖੀਲਾ ਤੇ ਬਿੰਦਰ ਗੁਲਸ਼ਨ, ਮਨਜਿੰਦਰ ਗੁਲਸ਼ਣ ਅਤੇ ਕਵਾਲੀਆਂ ਦੇ ਬਾਦਸ਼ਾਹ ਕਾਸ਼ੀ ਨਾਥ ਵੱਲੋਂ ਆਪਣੀ ਗਾਇਕੀ ਨਾਲ ਲੋਕਾਂ ਦਾ ਮਨੋਰੰਜਨ ਕੀਤਾ ਗਿਆ। ਇਸੇ ਤਰ੍ਹਾਂ ਅੱਜ ਸ਼ੁਕਰਵਾਰ ਨੂੰ ਪੰਜਾਬੀ ਗਾਇਕਾਂ ਨੇ ਲੋਕਾਂ ਨੂੰ ਝੂਮਣ ਲਗਾ ਦਿੱਤਾ। ਇਸ ਮੌਕੇ ਸਰਪੰਚ ਬਲਦੇਵ ਸਿੰਘ, ਸਰਪੰਚ ਸੁਖਦੇਵ ਸਿੰਘ, ਸਰਪੰਚ ਗਗਨਦੀਪ ਸਿੰਘ, ਕਾਰਜ ਸਿੰਘ ਪ੍ਰਧਾਨ, ਮੈਂਬਰ ਅਮਰਜੀਤ ਸਿੰਘ, ਮੈਂਬਰ ਗੁਰਜੰਟ ਸਿੰਘ, ਮੈਂਬਰ ਗੁਰਬਾਗ ਸਿੰਘ, ਮਨਮੋਹਨ ਸਿੰਘ, ਮੈਂਬਰ ਹਰਜਿੰਦਰ ਸਿੰਘ ਤੇ ਇਲਾਕਾ ਨਿਵਾਸੀ ਤੇ ਹੋਰ ਵੀ ਸੰਗਤ ਹਾਜ਼ਰ ਸਨ। ਦੱਸ ਦਈਏ ਕਿ ਘਰਿਆਲਾ ਵਿਖੇ ਹੋਣ ਵਾਲਾ ਇਹ ਮੇਲਾ ਪੰਜਾਬ ਭਰ ਵਿਚ ਪ੍ਰਸਿੱਧ ਹੈ ਅਤੇ ਹਰ ਸਾਲ ਚਾਰ ਦਿਨ ਚੱਲਣ ਵਾਲੇ ਮੇਲੇ ਵਿਚ ਲੱਖਾਂ ਦੀ ਗਿਣਤੀ ’ਚ ਸੰਗਤ ਹਾਜਰੀ ਭਰਦੀ ਹੈ। ਇਸ ਵਾਰ ਵੀ ਮੇਲੇ ਵਿਚ ਜਿਥੇ ਪੰਜਾਬ ਦੇ ਪ੍ਰਸਿੱਧ ਲੋਕ ਗਾਇਕਾਂ ਨੇ ਹਾਜਰੀ ਲਗਵਾਈ। ਉਥੇ ਹੀ ਸੰਗਤ ਵੀ ਹੁੰਮ ਹੁੰਮਾ ਕੇ ਮੇਲੇ ਵਿਚ ਪਹੁੰਚੀ। ਪ੍ਰਬੰਧਕਾਂ ਨੇ ਸਮੂਹ ਸੰਗਤ ਤੇ ਪਹੁੰਚੀਆਂ ਸੰਗਤਾਂ ਨੂੰ ਤਹਿ ਦਿਲੋਂ ਜੀ ਆਇਆਂ ਆਖਿਆ।