ਨਵੇਂ ਸੈਸ਼ਨ ਦੀ ਆਰੰਭਤਾ ਪਰਮਾਤਮਾ ਦੇ ਨਾਮ ਨਾਲ ਕੀਤੀ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ਦੇ ਨਵੇਂ ਸੈਸ਼ਨ ਦੀ ਅਰੰਭਤਾ ਪਰਮਾਤਮਾ ਦੇ ਨਾਮ ਅਤੇ ਅਰਦਾਸ ਨਾਲ ਕੀਤੀ ਗਈ
Publish Date: Thu, 02 Apr 2026 04:14 PM (IST)
Updated Date: Fri, 03 Apr 2026 04:04 AM (IST)
ਕੈਪਸ਼ਨ - ਨਵੇਂ ਸੈਸ਼ਨ ਦੀ ਅਰੰਭਤਾ ਮੌਕੇ ਸ੍ਰੀ ਗੁਰੂ ਸਾਹਿਬ ਜੀ ਦਾ ਓਟ ਆਸਰਾ ਲੈਂਦਾ ਹੋਇਆਂ ਸਕੂਲ ਦਾ ਸਮੂਹ ਸਟਾਫ਼। ਤੇਜਿੰਦਰ ਸਿੰਘ ਬੱਬੂ•, ਪੰਜਾਬੀ ਜਾਗਰਣ ਤਰਨਤਾਰਨ : ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ਵਿਖੇ 1 ਅਪ੍ਰੈਲ ਨੂੰ ਨਵੇਂ ਸੈਸ਼ਨ ਦੀ ਅਰੰਭਤਾ ਸ੍ਰੀ ਗੁਰੂ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਹੋਇਆਂ ਕੀਤੀ ਗਈ। ਸਕੂਲ ਦੇ ਸਮੂਹ ਸਟਾਫ਼ ਵੱਲੋਂ ਸੰਗਤੀ ਰੂਪ ’ਚ ਸ੍ਰੀ ਜਪੁਜੀ ਸਾਹਿਬ, ਚੌਪਈ ਸਾਹਿਬ ਦਾ ਪਾਠ ਤੇ ਸ਼ਬਦ ਕੀਰਤਨ ਕੀਤਾ ਗਿਆ, ਅਨੰਦ ਸਾਹਿਬ ਦੀਆਂ ਪੰਜ ਪੌੜੀਆਂ ਦਾ ਪਾਠ ਕਰਨ ਉਪਰੰਤ ਸਕੂਲ ਦੀ ਚੜ੍ਹਦੀ ਕਲਾ ਅਤੇ ਬੱਚਿਆਂ ਦੇ ਸਿਰ ’ਤੇ ਮਿਹਰ ਭਰਿਆ ਹੱਥ ਰੱਖਣ, ਉੱਚੀਆਂ ਪੁਲਾਘਾਂ ਪੁੱਟਣ ਅਤੇ ਉਨ੍ਹਾਂ ਨੂੰ ਬਲ-ਬੁੱਧੀ ਬਖਸ਼ਣ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਮਨਜੀਤ ਸਿੰਘ ਢਿੱਲੋਂ, ਆਦਰਸ਼ਪਿੰਦਰ ਸਿੰਘ ਮਾਨ, ਅਜੀਤਪਾਲ ਸਿੰਘ ਅਨੇਜਾ ਅਤੇ ਸਕੂਲ ਦੇ ਪ੍ਰਿੰਸੀਪਲ ਅਨੂਰੀਤ ਬਾਵਾ ਵੱਲੋਂ ਬੱਚਿਆਂ ਨੂੰ ਨਵੇਂ ਸੈਸ਼ਨ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ ਅਤੇ ਉੱਚੀਆਂ ਪੁਲਾਘਾਂ ਪੁੱਟ ਕੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਸਮੇਂ ਸਕੂਲ ਦਾ ਸਮੂਹ ਸਟਾਫ਼ ਹਾਜਰ ਸੀ।