ਐਡਵੋਕੇਟ ਸਾਂਧਰਾ ਬਣੇ ਪੱਟੀ ਸਬ ਡਵੀਜ਼ਨ ਲੀਗਲ ਵਿੰਗ ਦੇ ਪ੍ਰਧਾਨ
ਐਡਵੋਕੇਟ ਸ਼ਮਸ਼ੇਰ ਸਿੰਘ ਸਾਂਧਰਾ ਬਣੇ ਪੱਟੀ ਸਬ ਡਵੀਜ਼ਨ ਲੀਗਲ ਵਿੰਗ ਦੇ ਪ੍ਰਧਾਨ
Publish Date: Thu, 02 Apr 2026 04:54 PM (IST)
Updated Date: Fri, 03 Apr 2026 04:08 AM (IST)

ਕੈਪਸ਼ਨ : ਐਡਵੋਕੇਟ ਸ਼ਮਸ਼ੇਰ ਸਿੰਘ ਸਾਂਧਰਾ ਨੂੰ ਵਧਾਈ ਦਿੰਦੇ ਹੋਏ ਵਕੀਲ। ਦਲਜਿੰਦਰ ਰਾਜਪੂਤ, •ਪੰਜਾਬੀ ਜਾਗਰਣ ਅਲਗੋਂ ਕੋਠੀ : ਆਮ ਆਦਮੀ ਪਾਰਟੀ ਵੱਲੋਂ ਲੀਗਲ ਵਿੰਗ ਸਬ ਡਵੀਜ਼ਨ ਪੱਟੀ ਦੇ ਪ੍ਰਧਾਨ ਵਜੋਂ ਐਡਵੋਕੇਟ ਸ਼ਮਸ਼ੇਰ ਸਿੰਘ ਸਾਂਧਰਾ ਦੀ ਨਿਯੁਕਤੀ ਕੀਤੀ ਗਈ ਹੈ। ਇਸ ਨਿਯੁਕਤੀ ਨਾਲ ਇਲਾਕੇ ਦੇ ਵਕੀਲ ਭਾਈਚਾਰੇ ਅਤੇ ਆਮ ਆਦਮੀ ਪਾਰਟੀ ਦੇ ਕਾਰਕੁੰਨਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਆਪਣੀ ਨਿਯੁਕਤੀ ’ਤੇ ਖੁਸ਼ੀ ਪ੍ਰਗਟਾਉਂਦੇ ਹੋਏ ਐਡਵੋਕੇਟ ਸ਼ਮਸ਼ੇਰ ਸਿੰਘ ਸਾਂਧਰਾ ਨੇ ਲੀਗਲ ਸੈੱਲ ਜ਼ਿਲ੍ਹਾ ਤਰਨਤਾਰਨ ਦੇ ਪ੍ਰਧਾਨ ਐੱਮਐੱਸ ਠੁਕਰਾਲ, ਲੀਗਲ ਵਿੰਗ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਸਟੇਟ ਪ੍ਰਭਾਰੀ ਪੰਜਾਬ ਮੁਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਨਿਭਾਅ ਅਤੇ ਸਮੱਰਪਣ ਨਾਲ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਉਹ ਵਕੀਲ ਭਾਈਚਾਰੇ ਦੇ ਹੱਕਾਂ ਦੀ ਰੱਖਿਆਂ ਕਰਨ ਦੇ ਨਾਲ ਆਮ ਜਨਤਾ ਨੂੰ ਇਨਸਾਫ਼ ਦਿਵਾਉਣ ਲਈ ਹਮੇਸ਼ਾਂ ਤਿਆਰ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਉਨ੍ਹਾਂ ਦੀ ਪਹਿਲ ਹੋਵੇਗੀ। ਇਸ ਮੌਕੇ ਵਕੀਲ ਦਲਬੀਰ ਸਿੰਘ ਰਾਜੋਕੇ ਵੱਲੋਂ ਐਡਵੋਕੇਟ ਸ਼ਮਸ਼ੇਰ ਸਿੰਘ ਸਾਂਧਰਾ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਮੁਬਾਰਕਬਾਦ ਦਿੱਤੀ ਗਈ। ਅੰਤ ’ਚ ਵੱਖ-ਵੱਖ ਵਕੀਲ, ਸੱਜਣਾ-ਮਿੱਤਰਾਂ ਅਤੇ ਪਾਰਟੀ ਵਰਕਰਾਂ ਵੱਲੋਂ ਐਡਵੋਕੇਟ ਸ਼ਮਸ਼ੇਰ ਸਿੰਘ ਸਾਂਧਰਾ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭ ਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ।