ਖਾਲੜਾ ਤੋਂ ਸ੍ਰੀ ਅਨੰਦਪੁਰ ਸਾਹਿਬ ਤੀਰਥ ਯਾਤਰਾ ਬੱਸ 7 ਨੂੰ ਜਾਵੇਗੀ
7 ਅਪ੍ਰੈਲ ਨੂੰ ਖਾਲੜਾ ਤੋਂ ਸ੍ਰੀ ਅਨੰਦਪੁਰ ਸਾਹਿਬ ਜਾਵੇਗੀ ਤੀਰਥ ਯਾਤਰਾ ਬੱਸ - ਸਰਪੰਚ ਸੋਨੀ
Publish Date: Thu, 02 Apr 2026 05:04 PM (IST)
Updated Date: Fri, 03 Apr 2026 04:08 AM (IST)

ਕੈਪਸ਼ਨ - ਸਰਪੰਚ ਸੁਖਦੇਵ ਸਿੰਘ ਸੋਨੀ ਸੰਧੂ। ਸਰਬਜੀਤ ਸਿੰਘ ਛੀਨਾ•, ਪੰਜਾਬੀ ਜਾਗਰਣ, ਖਾਲੜਾ : ਪੰਜਾਬ ਸਰਕਾਰ ਦੀ ਲੋਕ-ਭਲਾਈ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 7 ਅਪ੍ਰੈਲ ਨੂੰ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਖਾਲੜਾ ਤੋਂ ਸੰਗਤ ਨੂੰ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਰਸ਼ਨ ਕਰਵਾਉਣ ਲਈ ਬੱਸ ਰਵਾਨਾ ਹੋਵੇਗੀ। ਇਸ ਬੱਸ ਨੂੰ ਵਿਧਾਇਕ ਸਰਵਨ ਸਿੰਘ ਧੁੰਨ ਝੰਡੀ ਦੇ ਕੇ ਰਵਾਨਾ ਕਰਨਗੇ। ਇਹ ਪ੍ਰਗਟਾਵਾਂ ਖਾਲੜਾ ਦੇ ਸਰਪੰਚ ਸੁਖਦੇਵ ਸਿੰਘ ਸੋਨੀ ਖਾਲੜਾ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਆਮ ਗਰੀਬ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰ ਰਹੀ ਹੈ ਅਤੇ ਜਿਸ ਦਾ ਵੱਡੀ ਗਿਣਤੀ ਵਿਚ ਲੋਕ ਲਾਭ ਉਠਾ ਰਹੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿਨ੍ਹਾਂ ਸੰਗਤਾਂ ਨੇ ਯਾਤਰਾ ’ਤੇ ਜਾਣਾ ਹੈ। ਉਨ੍ਹਾਂ ਦੀ ਉਮਰ 45 ਸਾਲ ਤੋਂ ਉਪਰ ਦੀ ਹੋਣੀ ਚਾਹੀਦੀ ਹੈ। ਚਾਹਵਾਨ ਵਿਅਕਤੀ ਆਪਣਾ ਅਧਾਰ ਕਾਰਡ, ਵੋਟਰ ਕਾਰਡ ਦੇ ਪਰੂਫ ਨਾਲ ਆਪਣਾ ਨਾਮ ਗੁਰੂਦੁਆਰਾ ਬਾਬਾ ਜੀਵਨ ਸਿੰਘ ਜੀ ਦੇ ਹੈੱਡ ਗ੍ਰੰਥੀ ਸਾਹਿਬ ਸਿੰਘ ਅਤੇ ਗੁਰੂਦੁਆਰਾ ਪਹਿਲੀ ਪਾਤਸ਼ਾਹੀ ਦੇ ਹੈੱਡ ਗ੍ਰੰਥੀ ਭਾਈ ਜੁਗਰਾਜ ਸਿੰਘ ਨੂੰ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਆਰਾਮਦਾਇਕ ਬੱਸਾਂ, ਰਹਿਣ-ਸਹਿਣ ਦੀ ਵਧੀਆ ਵਿਵਸਥਾ, ਭੋਜਨ, ਸੁਰੱਖਿਆ ਅਤੇ ਮੈਡੀਕਲ ਸਹਾਇਤਾ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾਣਗੀਆਂ। ਤਿੰਨ ਦਿਨਾਂ ਦੀ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਵਿਖੇ ਨਤਮਸਤਕ ਹੋਣ ਦੇ ਨਾਲ-ਨਾਲ ਅਤੇ ਹੋਰ ਇਤਿਹਾਸਕ ਅਤੇ ਅਹਿਮ ਸਥਾਨਾਂ ਦੇ ਦਰਸ਼ਨ ਕਰਨਗੇ।