ਸਵ. ਦੀਪ ਸਿੱਧੂ ਦੇ ਜਨਮ ਦਿਨ ਮੌਕੇ ਲਾਇਆ 6ਵਾਂ ਵਿਸ਼ਾਲ ਖ਼ੂਨਦਾਨ ਕੈਂਪ
ਸਵ.ਦੀਪ ਸਿੱਧੂ ਦੇ ਜਨਮਦਿਨ ਮੌਕੇ ਲਗਾਇਆ 6ਵਾਂ ਵਿਸ਼ਾਲ ਖੂਨਦਾਨ ਕੈਂਪ
Publish Date: Thu, 02 Apr 2026 06:46 PM (IST)
Updated Date: Fri, 03 Apr 2026 04:14 AM (IST)

ਕੈਪਸ਼ਨ - ਖੂਨਦਾਨ ਕੈਂਪ ਦੌਰਾਨ ਖੂਨਦਾਨ ਕਰਦੇ ਹੋਏ ਭਾਈ ਅਮਨਦੀਪ ਸਿੰਘ ਨਾਰਲੀ, ਭਾਈ ਰਜਿੰਦਰ ਸਿੰਘ ਨਾਲ ਹਨ ਭਾਈ ਗੁਰਪਾਲ ਸਿੰਘ ਅਲਗੋਂ, ਭਾਈ ਪਲਵਿੰਦਰ ਸਿੰਘ ਭੁੱਲਰ ਤੇ ਹੋਰ। ਕੈਪਸ਼ਨ- ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕਰਦੇ ਹੋਏ ਚਮਕੌਰ ਸਿੰਘ ਧੁੰਨ, ਭਾਈ ਅਮਨਦੀਪ ਸਿੰਘ ਨਾਰਲੀ ਅਤੇ ਹੋਰ ਸ਼ਖ਼ਸੀਅਤਾਂ। ਸਰਬਜੀਤ ਸਿੰਘ ਛੀਨਾ•, ਪੰਜਾਬੀ ਜਾਗਰਣ ਖਾਲੜਾ : ਹਲਕਾ ਖੇਮਕਰਨ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਭਾਈ ਗੁਰਪਾਲ ਸਿੰਘ ਅਲਗੋਂ ਤੇ ਭਾਈ ਪਲਵਿੰਦਰ ਸਿੰਘ ਭੁੱਲਰ ਨੇ ਸਵ. ਦੀਪ ਸਿੱਧੂ ਦੇ ਜਨਮ ਦਿਨ ’ਤੇ 6ਵਾਂ ਵਿਸ਼ਾਲ ਖੂਨਦਾਨ ਕੈਂਪ ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਪੱਟੀ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਬੀਰ ਸਿੰਘ ਸ਼ਹੀਦ ਵਿਖੇ ਲਗਾਇਆ। ਭਾਈ ਗੁਰਪਾਲ ਸਿੰਘ ਅਲਗੋਂ ਤੇ ਭਾਈ ਪਲਵਿੰਦਰ ਸਿੰਘ ਭੁੱਲਰ ਵੱਲੋਂ ਸਾਂਝੇ ਤੌਰ ’ਤੇ ਦੱਸਿਆ ਕਿ ਦੀਪ ਸਿੱਧੂ ਵਲੋਂ ਕਿਸਾਨੀ ਅੰਦੋਲਨ ਦੇ ਦੌਰਾਨ ਕਾਲੇ ਕਾਨੂੰਨਾਂ ਦੇ ਨੁਕਸਾਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਸੀ ਕਿ ਇਹ ਲੜਾਈ ਸਾਡੀ ਫਸਲਾਂ ਦੀ ਹੀ ਨਹੀ ਸਗੋਂ ਨਸਲਾਂ ਦੀ ਵੀ ਹੈ। ਇਸ ਮੌਕੇ ਭਾਈ ਅਮਨਦੀਪ ਸਿੰਘ ਨਾਰਲੀ ਨੇ ਕਿਹਾ ਕਿ ਖੂਨਦਾਨ ਇਕ ਮਹਾਨ ਦਾਨ ਹੈ ਜਿਸ ਦੇ ਨਾਲ ਦੋ ਤੋਂ ਵੱਧ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਸ ਮੌਕੇ ਭਾਈ ਜੁਗਰਾਜ ਸਿੰਘ ਵਾਂ, ਭਾਈ ਰਜਿੰਦਰ ਸਿੰਘ ਤਲਵੰਡੀ, ਭਾਈ ਅਮਨਦੀਪ ਸਿੰਘ ਨਾਰਲੀ, ਰਵੇਲ ਸਿੰਘ ਭੂਰਾ, ਜਿਗਰਜੀਤ ਸਿੰਘ ਕੱਚਾ ਪੱਕਾ, ਗੁਰਸੇਵਕ ਸਿੰਘ ਘਰਿਆਲੀ, ਸੁਖਬੀਰ ਸਿੰਘ ਪੱਟੀ ਖੂਨਦਾਨ ਸੇਵਾ ਸੁਸਾਇਟੀ ਪੱਟੀ, ਭਾਈ ਚਮਕੌਰ ਸਿੰਘ ਧੁੰਨ, ਜਸਪ੍ਰੀਤ ਸਿੰਘ, ਸਤਨਾਮ ਸਿੰਘ, ਪੰਥਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਸੁਖਪਾਲ ਸਿੰਘ ਅਲਗੋਂ ਆਦਿ ਸਖਸ਼ੀਅਤਾਂ ਵਲੋਂ ਹਾਜ਼ਰੀ ਭਰੀ ਗਈ।