ਲੋੜਵੰਦ ਵਿਦਿਆਰਥੀਆਂ ਨੂੰ ਮੁਫਤ ਕਿਤਾਬਾਂ ਤੇ ਵਰਦੀਆਂ ਦੇਵੇਗਾ ਹਰਿਗੁਣ ਪਬਲਿਕ ਸਕੂਲ ਸਭਰਾ
ਲੋੜਵੰਦ ਵਿਦਿਆਰਥੀਆਂ ਨੂੰ ਮੁਫਤ ਕਿਤਾਬਾਂ ਤੇ ਵਰਦੀਆਂ ਦੇਵੇਗਾ ਹਰਿਗੁਣ ਪਬਲਿਕ ਸਕੂਲ ਸਭਰਾ
Publish Date: Thu, 02 Apr 2026 06:50 PM (IST)
Updated Date: Fri, 03 Apr 2026 04:14 AM (IST)

ਸਤਨਾਮ ਸਿੰਘ ਚੀਮਾ, •ਪੰਜਾਬੀ ਜਾਗਰਣ, ਘਰਿਆਲਾ : ਸਬ ਡਵੀਜ਼ਨ ਪੱਟੀ ਅਧੀਨ ਆਉਂਦੇ ਪਿੰਡ ਸਭਰਾ ਵਿਖੇ ਹਰਿਗੁਣ ਪਬਲਿਕ ਸਕੂਲ ਵੱਲੋਂ ਲੋੜਵੰਦ ਬੱਚਿਆਂ ਨੂੰ ਵਰਦੀਆਂ ਤੇ ਕਿਤਾਬਾਂ ਮੁਫਤ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਸਕੂਲ ਦੀ ਮੈਨੇਜਮੈਂਟ ਕਮੇਟੀ ਵੱਲੋਂ ਨਵੇਂ ਸੈਸ਼ਨ 2026-27 ’ਚ ਨਵੇਂ ਦਾਖਲੇ ਕਰਵਾਉਣ ਵਾਲੇ ਲੋੜਵੰਦ ਬੱਚੇ ਜੋ ਪੜਾਈ ਕਰਨ ਦੇ ਇਛੁਕ ਹਨ ਨੂੰ ਇਹ ਕਿਤਾਬਾਂ ਅਤੇ ਵਰਦੀਆਂ ਮੁਫਤ ਦਿੱਤੀਆਂ ਜਾਣਗੀਆਂ। ਇਸ ਨਿੱਜੀ ਸਕੂਲ ਵੱਲੋਂ ਕੀਤੇ ਗਏ ਉਪਰਾਲੇ ਦੀ ਇਲਾਕੇ ਵਿਚ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਅਰਸ਼ਦੀਪ ਕੌਰ ਨੇ ਦੱਸਿਆ ਕਿ 6 ਅਪ੍ਰੈਲ ਤਕ ਦਾਖਲਾ ਲੈਣ ਵਾਲੇ ਲੋੜਵੰਦ ਬੱਚਿਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਕਿਤਾਬਾਂ ਮੁਫਤ ਵੰਡੀਆਂ ਜਾਣਗੀਆਂ ਅਤੇ ਪ੍ਰੀ-ਵਿੰਗ ਦੇ ਬੱਚਿਆਂ ਨੂੰ ਮੁਫਤ ਵਰਦੀਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਲੋੜਵੰਦ ਬੱਚੇ ਨੂੰ ਵਰਦੀ ਜਾਂ ਕਿਤਾਬਾਂ ਤੋਂ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਸਕੂਲ ਦੇ ਸਟਾਫ਼ ਨੇ ਵੀ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ’ਚ ਕਿਸੇ ਤਰ੍ਹਾਂ ਦੀ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਸਾਰੇ ਸਟਾਫ਼ ਦਾ ਸਹਿਯੋਗ ਹੋਵੇਗਾ। ਇਸ ਮੌਕੇ ਸਤਨਾਮ ਸਿੰਘ, ਕੁਲਦੀਪ ਸਿੰਘ, ਗੁਰਜੀਤ ਸਿੰਘ, ਅਮਨਦੀਪ ਕੌਰ, ਪਰਵੀਨ ਕੌਰ, ਕਵਲਜੀਤ ਕੌਰ, ਕੁਲਦੀਪ ਕੌਰ, ਕੁਲਬੀਰ ਕੌਰ, ਸਿਮਰਨਜੀਤ ਕੌਰ, ਰਮਨਦੀਪ ਕੌਰ, ਅਮਨਦੀਪ ਕੌਰ, ਪ੍ਰਭਜੀਤ ਕੌਰ, ਸਿਮਰਜੀਤ ਕੌਰ, ਸੁਖਵਿੰਦਰ ਕੌਰ ਆਦਿ ਹਾਜਰ ਸਨ।