ਦਾਣਾ ਮੰਡੀ ਚੋਹਲਾ ਸਾਹਿਬ ’ਚ ਨਸ਼ਾ ਕਰਦਾ ਇਕ ਕਾਬੂ
ਦਾਣਾ ਮੰਡੀ ਚੋਹਲਾ ਸਾਹਿਬ ’ਚ ਨਸ਼ਾ ਕਰਦਾ ਇਕ ਕਾਬੂ
Publish Date: Thu, 02 Apr 2026 07:37 PM (IST)
Updated Date: Fri, 03 Apr 2026 04:16 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਚੋਹਲਾ ਸਾਹਿਬ : ਤਰਨਤਾਰਨ ਜ਼ਿਲ੍ਹੇ ਦੇ ਕਸਬਾ ਚੋਹਲਾ ਸਾਹਿਬ ਦੀ ਦਾਣਾ ਮੰਡੀ ਵਿਚ ਨਸ਼ਾ ਕਰ ਰਹੇ ਇਕ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਸਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਦਾਣਾ ਮੰਡੀ ਵਿਚ ਪੁੱਜੇ ਤਾਂ ਉਥੇ ਇਕ ਨੌਜਵਾਨ ਹੈਰੋਇਨ ਦਾ ਨਸ਼ਾ ਕਰਦਾ ਦਿਖਾਈ ਦਿੱਤਾ। ਉਨ੍ਹਾਂ ਦੱਸਿਆ ਕਿ ਬਲਜਿਦੰਰ ਸਿੰਘ ਗੋਪਾ ਪੁੱਤਰ ਸਵਰਨ ਸਿੰਘ ਵਾਸੀ ਚੋਹਲਾ ਸਾਹਿਬ ਵਜੋਂ ਪਛਾਣੇ ਗਏ ਉਕਤ ਨੌਜਵਾਨ ਨੂੰ ਤੁਰੰਤ ਕਾਬੂ ਕੀਤਾ ਤਾਂ ਉਸ ਕੋਲੋਂ ਹੈਰੋਇਨ ਨਾਲ ਲਿੱਬੜੀ ਸਿਲਵਰ ਪੰਨੀ, ਲਾਈਟਰ ਤੇ ਦਸ ਰੁਪਏ ਦੇ ਨੋਟ ਦੀ ਬਣੀ ਪਾਈਪ ਬਰਾਮਦ ਹੋਈ। ਜਦਕਿ ਗੋਪਾ ਵਿਰੁੱਧ ਥਾਣਾ ਚੋਹਲਾ ਸਾਹਿਬ ’ਚ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।