ਥਾਰ ਦੀ ਟੱਕਰ ਨਾਲ ਬਜ਼ੁਰਗ ਦੀ ਮੌਤ ਦੇ ਮਾਮਲੇ ’ਚ ਕੇਸ ਦਰਜ
ਥਾਰ ਦੀ ਟੱਕਰ ਨਾਲ ਬਜ਼ੁਰਗ ਦੀ ਮੌਤ ਦਾ ਮਾਮਲਾ, ਕੇਸ ਦਰਜ
Publish Date: Thu, 02 Apr 2026 07:40 PM (IST)
Updated Date: Fri, 03 Apr 2026 04:16 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਝਬਾਲ : ਤਰਨਤਾਰਨ ਜ਼ਿਲ੍ਹੇ ਦੇ ਕਸਬਾ ਝਬਾਲ ਵਿਖੇ ਸਿਲੰਡਰ ਲੈਣ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ ’ਚ ਹੋਈ ਮੌਤ ਦੇ ਮਾਮਲੇ ’ਚ ਥਾਣਾ ਝਬਾਲ ਦੀ ਪੁਲਿਸ ਨੇ ਹਾਦਸੇ ਦਾ ਕਾਰਨ ਬਣੀ ਥਾਰ ਦੇ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। ਕੋਮਲਜੀਤ ਸਿੰਘ ਵਾਸੀ ਮੰਨਣ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦਾ ਪਿਤਾ ਕਾਰਜ ਸਿੰਘ ਐਕਟਿਵਾ ਨੰਬਰ ਪੀਬੀ46 ਵਾਈ 0718 ’ਤੇ ਸਵਾਰ ਹੋ ਕੇ ਰਸੋਈ ਗੈਸ ਦਾ ਸਿਲੰਡਰ ਭਰਵਾਉਣ ਲਈ ਜਾ ਰਿਹਾ ਸੀ। ਜਦੋਂ ਉਹ ਮੰਨਣ ਟੋਲ ਪਲਾਜੇ ਦੇ ਕੋਲ ਪੁੱਜਾ ਤਾਂ ਪਿੱਛੋਂ ਆ ਰਹੀ ਥਾਰ ਗੱਡੀ ਨੰਬਰ ਸੀਐੱਚ01 ਸੀਸੀ 1014 ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਜਿਸਦੇ ਚੱਲਦਿਆਂ ਉਸਦੇ ਪਿਤਾ ਕਾਰਜ ਸਿੰਘ (60) ਦੀ ਮੌਕੇ ਉੱਪਰ ਹੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਤਸਵੀਰ ਸਿੰਘ ਨੇ ਦੱਸਿਆ ਕਿ ਥਾਰ ਗੱਡੀ ਦੇ ਚਾਲਕ ਦੀ ਪਛਾਣ ਹਰਵਿੰਦਰ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਕਲਸੀਆਂ ਕਲਾਂ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਜਦਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।