ਸਰਹੱਦੀ ਇਲਾਕੇ ’ਚੋਂ ਮਿਲਿਆ ਡ੍ਰੋਨ ਤੇ ਹੈਰੋਇਨ ਦਾ ਪੈਕੇਟ
ਸਰਹੱਦੀ ਇਲਾਕੇ ’ਚੋਂ ਮਿਲਿਆ ਡ੍ਰੋਨ ਤੇ ਹੈਰੋਇਨ ਦਾ ਪੈਕੇਟ
Publish Date: Thu, 02 Apr 2026 07:41 PM (IST)
Updated Date: Fri, 03 Apr 2026 04:17 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਇਲਾਕੇ ’ਚੋਂ ਪੁਲਿਸ ਨੇ ਸਰਹੱਦ ਪਾਰੋਂ ਆਇਆ ਡ੍ਰੋਨ ਤੇ ਹੈਰੋਇਨ ਦਾ ਪੈਕੇਟ ਬਰਾਮਦ ਕੀਤਾ ਹੈ। ਜਿਸ ਸਬੰਧੀ ਅਣਪਛਾਤੇ ਵਿਅਕਤੀ ਵਿਰੁੱਧ ਪੁਲਿਸ ਨੇ ਐੱਨਡੀਪੀਐੱਸ ਅਤੇ ਏਅਰ ਕਰਾਫਟ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐੱਸਪੀ ਸਬ ਡਵੀਜਨ ਤਰਨਤਾਰਨ ਸੁਖਬੀਰ ਸਿੰਘ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਸਬ ਇੰਸਪੈਕਟਰ ਦਿਲਬਾਗ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਮਿਲੀ ਸੂਚਨਾ ਦੇ ਅਧਾਰ ’ਤੇ ਉਨ੍ਹਾਂ ਨੇ ਪਿੰਡ ਲਹੀਆਂ ਦੇ ਧਾਰਮਿਕ ਅਸਥਾਨ ਕੋਲੋਂ ਡੀਜੇਆਈ ਮੈਵਿਸ 4 ਪ੍ਰੋ ਕੰਪਨੀ ਦਾ ਡ੍ਰੋਨ ਅਤੇ 485 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਬੇਸ਼ੱਕ ਅਣਪਛਾਤੇ ਵਿਅਕਤੀ ਵਿਰੁੱਧ ਕਾਰਵਾਈ ਕੀਤੀ ਗਈ ਹੈ। ਪਰ ਜਲਦੀ ਉਕਤ ਖੇਪ ਮੰਗਵਾਉਣ ਵਾਲੇ ਦਾ ਪਤਾ ਲਗਾ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।