ਰੇਲਵੇ ਸਟੇਸ਼ਨ ਕੋਲ ਕਰ ਰਿਹਾ ਸੀ ਨਸ਼ਾ, ਪੁਲਿਸ ਨੇ ਨੱਪਿਆ
ਰੇਲਵੇ ਸਟੇਸ਼ਨ ਕੋਲ ਕਰ ਰਿਹਾ ਸੀ ਨਸ਼ਾ, ਪੁਲਿਸ ਨੇ ਨੱਪਿਆ
Publish Date: Thu, 02 Apr 2026 08:04 PM (IST)
Updated Date: Fri, 03 Apr 2026 04:17 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਪੱਟੀ : ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਸਥਾਨਕ ਰੇਲਵੇ ਸਟੇਸ਼ਨ ਦੇ ਕੋਲ ਨਸ਼ਾ ਕਰਦੇ ਇਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਿਸਦੇ ਖਿਲਾਫ ਆਬਕਾਰੀ ਐਕਟ ਦੇ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਬ ਇੰਸਪੈਕਟਰ ਰਵੀ ਸ਼ੰਕਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਰੇਲਵੇ ਸਟੇਸ਼ਨ ਦੇ ਕੋਲ ਪੁੱਜੇ ਤਾਂ ਇਕ ਨੌਜਵਾਨ ਨੂੰ ਨਸ਼ਾ ਕਰਦਿਆਂ ਕਾਬੂ ਕੀਤਾ। ਜਿਸਦੀ ਪਛਾਣ ਹੀਰਾ ਸਿੰਘ ਪੁੱਤਰ ਪਾਲ ਸਿੰਘ ਵਾਸੀ ਵਾਰਡ ਨੰਬਰ 2 ਪੱਟੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਕੋਲੋਂ ਸਿਲਵਰ ਪੰਨੀ, ਲਾਈਟਰ ਤੇ ਦਸ ਦੇ ਨੋਟ ਦੀ ਬਣਾਈ ਹੋਈ ਪਾਈਪ ਬਰਾਮਦ ਹੋਈ।