.32 ਬੋਰ ਦੇ ਪਿਸਟਲ ਸਮੇਤ ਬਾਈਕ ਸਵਾਰ ਕਾਬੂ
32 ਬੋਰ ਦੇ ਪਿਸਟਲ ਸਮੇਤ ਮੋਟਰਸਾਈਕਲ ਸਵਾਰ ਇਕ ਕਾਬੂ
Publish Date: Thu, 02 Apr 2026 08:05 PM (IST)
Updated Date: Fri, 03 Apr 2026 04:17 AM (IST)
ਸਟਾਫ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਗਸ਼ਤ ਦੌਰਾਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਪਿਸਟਲ ਸਮੇਤ ਗ੍ਰਿਫਤਾਰ ਕੀਤਾ ਹੈ। ਜਿਸ ਖ਼ਿਲਾਫ਼ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐੱਸਪੀ ਸੁਖਬੀਰ ਸਿੰਘ ਨੇ ਦੱਸਿਆ ਕਿ ਏਐੱਸਆਈ ਨਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਭੁਸੇ ਮੋੜ ਟੀ ਪਵਾਇੰਟ ਕੋਲ ਪੁੱਜੇ ਤਾਂ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ .32 ਬੋਰ ਦਾ ਪਿਸਟਲ ਸਣੇ ਮੈਗਜੀਨ, ਇਕ ਮੋਬਾਈਲ ਫੋਨ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਸਿਮਰਨਜੀਤ ਸਿੰਘ ਗੋਗਾ ਪੁੱਤਰ ਦਿਲਬਾਗ ਸਿੰਘ ਵਾਸੀ ਗੰਡੀਵਿੰਡ ਵਜੋਂ ਪਛਾਣੇ ਗਏ ਉਕਤ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਮੋਟਰਸਾਈਕਲ ਨੰਬਰ ਪੀਬੀ46 ਏਕੇ 4985 ਵੀ ਕਬਜ਼ੇ ’ਚ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ।