ਪੰਜਾਬ ’ਚ ਨਿੱਤ ਦਿਨ ਹੋ ਰਹੇ ਹਮਲਿਆਂ ਦੀ ਜ਼ਿੰਮੇਵਾਰ ‘ਆਪ’ ਦੀ ਸਰਕਾਰ : ਹਰਜੀਤ ਸੰਧੂ
ਪੰਜਾਬ ਵਿਚ ਨਿੱਤ ਦਿਨ ਹੋ ਰਹੇ ਹਮਲਿਆਂ ਦੀ ਜਿੰਮੇਵਾਰ ਆਮ ਆਦਮੀ ਪਾਰਟੀ ਦੀ ਸਰਕਾਰ - ਹਰਜੀਤ ਸੰਧੂ
Publish Date: Thu, 02 Apr 2026 08:23 PM (IST)
Updated Date: Fri, 03 Apr 2026 04:17 AM (IST)

ਕੈਪਸ਼ਨ- ਹਰਜੀਤ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ। * ਭਾਜਪਾ ਦਫ਼ਤਰ ਚੰਡੀਗੜ੍ਹ ਬੰਬ ਧਮਾਕੇ ਨੂੰ ਲੈ ਕੇ ਤਰਨਤਾਰਨ ਜ਼ਿਲ੍ਹੇ ਦੇ ਭਾਜਪਾ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ ਸਟਾਫ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਬੀਤੇ ਕੱਲ੍ਹ ਭਾਰਤੀ ਜਨਤਾ ਪਾਰਟੀ ਦੇ ਸੂਬਾ ਪੰਜਾਬ ਦਫਤਰ ਚੰਡੀਗੜ ਵਿਖੇ ਕੁਝ ਅਣਪਛਾਤੇ ਲੋਕਾਂ ਵੱਲੋਂ ਬੰਬ ਧਮਾਕਾ ਕੀਤਾ ਗਿਆ, ਜਿਸ ਨਾਲ ਪੰਜਾਬ ’ਚ ਬੇਲਗਾਮ ਤੇ ਬੁਰੀ ਤਰ੍ਹਾਂ ਨਾਲ ਵਿਗੜੀ ਹੋਈ ਸੁਰੱਖਿਆ ਵਿਵਸਥਾ ਦੀ ਇਕ ਹੋਰ ਵਾਪਰੀ ਘਟਨਾ ਨੇ ਪੰਜਾਬ ਦੇ ਲੋਕਾਂ ’ਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਇਸ ਸਭ ਦੀ ਜ਼ਿੰਮੇਵਾਰ ਪੰਜਾਬ ਦੀ ਸੱਤਾ ’ਤੇ ਚੁਟਕਲੇ ਸੁਣਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਤਰਨਤਾਰਨ ਵਿਖੇ ਪੰਜਾਬ ਅੰਦਰ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਕੀਤਾ। ਉਨਾਂ ਕਿਹਾ ਕਿ ਇਹ ਘਟਨਾ ਮਹਿਜ ਘਟਨਾ ਨਹੀਂ ਹੈ ਸਗੋਂ ਵਧ ਰਹੀ ਗੈਂਗਸਟਰ ਸੱਭਿਆਚਾਰ ਦਾ ਖਤਰਨਾਕ ਸੰਕੇਤ ਹੈ, ਅਜਿਹੇ ਸਮੇਂ ਵਿਚ ਚੁੱਪ ਰਹਿਣਾ ਠੀਕ ਨਹੀਂ ਹੈ, ਇਸ ਰੋਸ ਪ੍ਰਦਰਸ਼ਨ ਦਾ ਮਤਲਬ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਵਿਚ ਇੱਕ ਯੋਗਦਾਨ ਅਤੇ ਸੰਘਰਸ਼ ਹੈ ਅਤੇ ਇਹ ਸੰਦੇਸ਼ ਹੈ ਕਿ ਸਾਡਾ ਸ਼ਹਿਰ, ਇਲਾਕਾ, ਜ਼ਿਲ੍ਹਾ, ਸੂਬਾ ਅਜਿਹੇ ਅਪਰਾਧਿਕ ਤੱਤਾਂ ਅੱਗੇ ਝੁਕਣ ਵਾਲਾ ਨਹੀਂ ਹੈ, ਸਾਡੇ ਇਲਾਕੇ ਦੀ ਸੁਰੱਖਿਆ, ਜਾਨ ਮਾਲ ਦੀ ਸੁਰੱਖਿਆ, ਸ਼ਾਂਤੀ ਅਤੇ ਭਵਿੱਖ ਲਈ ਸਾਡੀ ਸਾਂਝੀ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਜਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਰੋਜਾਨਾ ਸਮਾਜ ਵਿਰੋਧੀ ਅਨਸਰਾਂ ਕੋਈ ਨਾ ਕੋਈ ਨਿੱਤ ਦਿਨ ਵੱਡੀ ਜਾਨੀ ਅਤੇ ਮਾਲੀ ਵਾਰਦਾਤ ਕੀਤੀ ਜਾ ਰਹੀ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਹ ਸਭ ਕੁਝ ਵੇਖਦੇ ਹੋਏ ਵੀ ਲੋਕਾਂ ਨੂੰ ਹੋਰਨਾਂ ਗੱਲਾਂ ਵਿਚ ਉਲਝਾ ਕੇ ਡੰਗ ਟਪਾਉ ਰਾਜਨੀਤੀ ਕਰਕੇ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾ ਰਹੇ ਹਨ ਪਰ ਹੁਣ ਲੋਕ ਆਪ ਸਰਕਾਰ ਤੋਂ ਬੁਰੀ ਤਰ੍ਹਾਂ ਤੰਗ ਆ ਚੁੱਕੇ ਹਨ ਅਤੇ ਪੰਜਾਬ ਨੂੰ ਹੱਸਦਾ ਵੱਸਦਾ ਵੇਖਣ ਲਈ ਸਮੇਂ ਦੀ ਉਡੀਕ ਵਿਚ ਹਨ। ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ, ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ, ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਪੂਈ, ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਸਕੱਤਰ ਸਵਿੰਦਰ ਸਿੰਘ ਪੰਨੂ, ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ, ਮੋਰਚਾ ਜਨਰਲ ਸਕੱਤਰ ਅਮਨ ਅਰੋੜਾ, ਸਰਕਲ ਪ੍ਰਧਾਨ ਰੋਹਿਤ ਸ਼ਰਮਾ, ਸਰਕਲ ਪ੍ਰਧਾਨ ਗੌਰਵ ਦੇਵਗਨ, ਸਰਕਲ ਪ੍ਰਧਾਨ ਹਰਪਾਲ ਸੋਨੀ, ਸਰਕਲ ਪ੍ਰਧਾਨ ਮੇਹਰ ਸਿੰਘ, ਸਰਕਲ ਪ੍ਰਧਾਨ ਕੁਲਦੀਪ ਸਿੰਘ ਮੱਲਮੋਹਰੀ, ਸੁਭਾਸ਼ ਬਾਠ, ਪ੍ਰਗਟ ਸਿੰਘ ਬਾਠ, ਡਾ. ਸੁਖਦੇਵ ਸਿੰਘ ਮੂਸੇ, ਜੇਈ ਗੁਰਬਚਨ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ, ਚਰਨਜੀਤ ਸਿੰਘ ਖਾਲਸਾ, ਸਾਬਕਾ ਸਰਪੰਚ ਸੁਖਦੇਵ ਸਿੰਘ, ਜਸਵਿੰਦਰ ਸਿੰਘ, ਜੱਬਰ ਸਿੰਘ, ਬਲਦੇਵ ਸਿੰਘ, ਜਸਬੀਰ ਸਿੰਘ ਮੁਗਲਚੱਕ, ਰਣਜੀਤ ਸਿੰਘ ਗਿੱਲ ਵੜੈਚ, ਬਾਬਾ ਸਵਰਨ ਸਿੰਘ ਮਾਲਚੱਕ, ਹਰਪ੍ਰੀਤ ਸਿੰਘ ਖਾਲਸਾ, ਜਗਜੀਤ ਸਿੰਘ ਕੋਟ ਆਦਿ ਆਗੂਆਂ ਨੇ ਵੀ ਘਟਨਾ ਦੀ ਨਿਖੇਧੀ ਕੀਤੀ।