ਸਰਕਾਰ ਦੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲਓ : ਰੁਪਿੰਦਰ ਕੌਰ ਸੰਧੂ
ਪਿੰਡ ਪਲਸੌਰ ’ਚ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਕੰਮਾਂ ਦੀ ਦਿੱਤੀ ਜਾਣਕਾਰੀ ਸਾਂਝੀ - ਰੁਪਿੰਦਰ ਕੌਰ ਸੰਧੂ
Publish Date: Fri, 03 Apr 2026 04:05 PM (IST)
Updated Date: Sat, 04 Apr 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਰਨਤਾਰਨ : ਪਿੰਡ ਪਲਾਸੌਰ ਵਿਖੇ ਆਮ ਆਦਮੀ ਪਾਰਟੀ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਹਲਕਾ ਸੰਗਠਨ ਇੰਚਾਰਜ ਰੁਪਿੰਦਰ ਕੌਰ ਸੰਧੂ ਵੱਲੋਂ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੌਰਾਨ ਕੀਤੇ ਗਏ ਸ਼ਾਨਦਾਰ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਲੋਕ-ਭਲਾਈ ਦੇ ਖੇਤਰਾਂ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ। ਇਸ ਮੌਕੇ ਟਹਿਲਬੀਰ ਸਿੰਘ, ਬਲਾਕ ਪ੍ਰਧਾਨ ਸੰਦੀਪ ਸਿੰਘ, ਮਨਪ੍ਰੀਤ ਸਿੰਘ ਸੰਧੂ, ਗੁਰਮੀਤ ਸਿੰਘ ਰੰਧਾਵਾ ਅਤੇ ਅਵਤਾਰ ਸਿੰਘ ਵੀ ਹਾਜ਼ਰ ਸਨ। ਰੁਪਿੰਦਰ ਕੌਰ ਸੰਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨਾਲ ਜੁੜਨ।