ਐਲੀਮੈਂਟਰੀ ਸਕੂਲ ਰੱਤੋਕੇ ’ਚ ਕਰਵਾਈ ਮਾਪੇ ਅਧਿਆਪਕ ਮਿਲਣੀ
ਐਲੀਮੈਂਟਰੀ ਸਕੂਲ ਰੱਤੋਕੇ ’ਚ ਸਲਾਨਾ ਇਨਾਮ ਵੰਡ ਸਮਾਗਮ ਤੇ ਮਾਪੇ ਅਧਿਆਪਕ ਮਿਲਣੀ ਕਰਵਾਈ
Publish Date: Fri, 03 Apr 2026 05:15 PM (IST)
Updated Date: Sat, 04 Apr 2026 04:05 AM (IST)

ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਚੋਹਲਾ ਸਾਹਿਬ : ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ, ਬਲਾਕ ਚੋਹਲਾ ਸਾਹਿਬ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਤੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਸਮਾਰੋਹ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਪਿੰਡ ਦੇ ਸਰਪੰਚ ਸੋ਼ਭਾ ਕੁਮਾਰੀ, ਮੈਂਬਰ ਪੰਚਾਇਤ, ਐੱਸਐੱਮਸੀ ਮੈਂਬਰ ਅਤੇ ਬਲਾਕ ਸਿੱਖਿਆ ਅਫਸਰ ਕੁਲਵਿੰਦਰ ਸਿੰਘ, ਸੀਐੱਚਟੀ ਅਮਰਜੀਤ ਸਿੰਘ ਬੁੱਗਾ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਸਮੇਂ ਬਲਾਕ ਸਿੱਖਿਆ ਅਫਸਰ ਨੇ ਦੱਸਿਆ ਕਿ ਇਸ ਸਕੂਲ ਨੇ ਖਡੂਰ ਸਾਹਿਬ ਵਿਖੇ ਹੋਏ ਵਿੱਦਿਅਕ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬਲਾਕ ਚੋਹਲਾ ਸਾਹਿਬ ਦੇ ਸਰਕਾਰੀ ਐਲੀਮੈਂਟਰੀ ਸਕੂਲ ਭੈਲ ਵਿਖੇ ਵਿਖੇ ਹੋਏ ਮੁਕਾਬਲੇ ਵਿਚ ਵੀ ਇਸ ਸਕੂਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਬਲਾਕ ਵਿਚੋਂ ਕੁੱਲ 22 ਵਿਦਿਆਰਥੀਆਂ ਨੇ ਜਵਾਹਰ ਨਵੋਦਿਆ ਵਿਦਿਆਲਿਆਂ ਦਾ ਟੈਸਟ ਪਾਸ ਕੀਤਾ, ਜਿਸ ਵਿਚੋਂ ਸਭ ਤੋਂ ਵੱਧ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ 4 ਵਿਦਿਆਰਥੀਆਂ ਨੇ ਇਹ ਟੈਸਟ ਪਾਸ ਕੀਤਾ ਅਤੇ ਤਰਨਤਾਰਨ ਜਿਲ੍ਹੇ ਵਿਚ ਇਸ ਸਕੂਲ ਦੀ ਵਿਦਿਆਰਥਣ ਰੀਤਇੰਦਰ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਬੀਈਈਓ ਚੋਹਲਾ ਸਾਹਿਬ ਨੇ ਸਕੂਲ ਦੀ ਚੰਗੀ ਕਾਰਗੁਜ਼ਾਰੀ ਲਈ ਸਕੂਲ ਦੇ ਮੁੱਖ ਅਧਿਆਪਕ ਗੁਰਦੇਵ ਸਿੰਘ ਸੰਧੂ ਰਾਣੀਵਲਾਹ ਨੂੰ ਵਧਾਈ ਦਿੱਤੀ। ਇਸ ਮੌਕੇ ਬੋਲਦਿਆਂ ਸੀਐਚਟੀ ਅਮਰਜੀਤ ਸਿੰਘ ਨੇ ਸਕੂਲ ਦੀ ਕਾਮਯਾਬੀ ’ਤੇ ਸਮੂਹ ਸਟਾਫ ਦੀ ਪ੍ਰਸ਼ੰਸਾ ਕੀਤੀ।ਇਸ ਮੌਕੇ ‘ਆਪ’ ਆਗੂ ਸਰਤਾਜ ਸਿੰਘ ਰੱਤੋਕੇ ਨੇ ਸਕੂਲ ਦੇ ਮੁੱਖ ਅਧਿਆਪਕ ਨੂੰ ਵਧਾਈ ਦਿੱਤੀ ਅਤੇ ਸਕੂਲ ਦੇ ਸਾਰੇ ਵਿਦਿਆਰਥੀਆਂ ਲਈ ਸਟੇਸ਼ਨਰੀ ਤੇ ਲੋੜੀਂਦਾ ਸਾਮਾਨ ਵੰਡਿਆ ਅਤੇ ਸਕੂਲ ਲਈ ਹਰ ਤਰ੍ਹਾਂ ਨਾਲ ਸਾਥ ਦੇਣ ਦਾ ਭਰੋਸਾ ਦਿੱਤਾ। ਪ੍ਰੋਗਰਾਮ ਦੇ ਅਖੀਰ ਵਿਚ ਮੁੱਖ ਅਧਿਆਪਕ ਗੁਰਦੇਵ ਸਿੰਘ ਸੰਧੂ ਵਲੋਂ ਆਏ ਹੋਏ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਯਾਦਵਿੰਦਰ ਸਿੰਘ ਰੱਤੋਕੇ, ਨਰਿੰਦਰ ਸਿੰਘ ਮੈਂਬਰ, ਜੁਗਰਾਜ ਸਿੰਘ, ਗੁਰਦਿਆਲ ਸਿੰਘ, ਜਸਵਿੰਦਰ ਸਿੰਘ ਆਦਿ ਸ਼ਾਮਲ ਸਨ।