- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦ ਭਗਤ ਸਿੰਘ ਸਕੂਲ ਪੱਟੀ ਵਿਖੇ ਆਧੁਨਿਕ ਕ੍ਰਿਕਟ ਪਿਚ ਦੇ ਨਵ-ਨਿਰਮਾਣ ਦਾ ਉਦਘਾਟਨ

ਬੱਲੂ ਮਹਿਤਾ, •ਪੰਜਾਬੀ ਜਾਗਰਣ,
ਪੱਟੀ : ਇਲਾਕੇ ਦੀ ਪ੍ਰਸਿੱਧ ਸਿੱਖਿਆ ਸੰਸਥਾ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਵਿਦਿਆਰਥੀਆਂ ਲਈ ਉੱਚ ਪੱਧਰੀ ਖੇਡ ਸਹੂਲਤਾਂ ਦੇ ਪ੍ਰਬੰਧ ਹੇਠ ਨਵੀਂ ਆਧੁਨਿਕ ਕ੍ਰਿਕਟ ਪਿਚ ਦੇ ਨਵ-ਨਿਰਮਾਣ ਉਦਘਾਟਨ ਸੰਸਥਾ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ ਵੱਲੋਂ ਕੀਤਾ ਗਿਆ।
ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਕਾਰਜਕਾਰੀ ਐੱਮਡੀ ਡਾ. ਮ੍ਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਸ਼ੁਬੀ ਭਾਰਦਵਾਜ ਵੱਲੋਂ ਸਾਂਝੇ ਤੌਰ ’ਤੇ ਫੀਤਾ ਕੱਟ ਕੇ ਕ੍ਰਿਕਟ ਪਿਚ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਸਮੇਂ ਵਿਦਿਆਰਥੀਆਂ ਵੱਲੋਂ ਤਾਲੀਆਂ ਦੀ ਗੂੰਜ ਨਾਲ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਖੇਡਾਂ ਪ੍ਰਤੀ ਆਪਣਾ ਜਜ਼ਬਾ ਦਰਸਾਇਆ ਗਿਆ। ਇਸ ਮੌਕੇ ’ਤੇ ਸੰਬੋਧਨ ਕਰਦਿਆ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਸਿੱਖਿਆ ਦੇ ਨਾਲ-ਨਾਲ ਖੇਡਾਂ ਨੂੰ ਬਰਾਬਰ ਮਹੱਤਤਾ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੀ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਤਾਕਤ, ਅਨੁਸ਼ਾਸਨ ਅਤੇ ਟੀਮ ਵਰਕ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਕ੍ਰਿਕਟ ਪਿਚ ਦੀ ਸਥਾਪਨਾ ਨਾਲ ਵਿਦਿਆਰਥੀਆਂ ਨੂੰ ਇਕ ਪ੍ਰੋਫੈਸ਼ਨਲ ਮਾਹੌਲ ਵਿਚ ਖੇਡਣ ਦਾ ਮੌਕਾ ਮਿਲੇਗਾ, ਜਿਸ ਨਾਲ ਉਹ ਆਪਣੇ ਟੈਲੈਂਟ ਨੂੰ ਨਿਖਾਰ ਸਕਣਗੇ। ਉਨ੍ਹਾਂ ਨੇ ਅੱਗੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਹਰ ਖੇਤਰ ਵਿਚ ਅੱਗੇ ਵਧਾਉਣਾ ਹੈ। ਸਕੂਲ ਵਿਚ ਆਧੁਨਿਕ ਕਲਾਸਰੂਮਾਂ, ਲੈਬੋਰਟਰੀਆਂ ਅਤੇ ਖੇਡ ਸਹੂਲਤਾਂ ਰਾਹੀਂ ਵਿਦਿਆਰਥੀਆਂ ਨੂੰ ਇਕ ਸੰਪੂਰਨ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।
ਆਉਣ ਵਾਲੇ ਸਮੇਂ ਵਿਚ ਵੀ ਹੋਰ ਨਵੀਆਂ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ, ਤਾਂ ਜੋ ਵਿਦਿਆਰਥੀਆਂ ਦਾ ਸਰਵਾਂਗੀਣ ਵਿਕਾਸ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਕੂਲ ਵਿਚ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਖੇਡਾਂ ਲਈ ਉੱਚ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਇਕ ਕੱਚੀ ਅਤੇ ਇਕ ਪੱਕੀ ਪਿਚ ਤਿਆਰ ਕੀਤੀ ਜਾ ਰਹੀ ਹੈ, ਤਾਂ ਜੋ ਵਿਦਿਆਰਥੀ ਵੱਖ-ਵੱਖ ਤਰ੍ਹਾਂ ਦੇ ਮੈਚਾਂ ਅਤੇ ਪ੍ਰੈਕਟਿਸ ਲਈ ਤਿਆਰ ਹੋ ਸਕਣ। ਉਨ੍ਹਾਂ ਦੱਸਿਆ ਕਿ ਕੱਚੀ ਪਿਚ ਵਿਦਿਆਰਥੀਆਂ ਨੂੰ ਬੁਨਿਆਦੀ ਸਿਖਲਾਈ ਅਤੇ ਤਕਨੀਕ ਵਿਚ ਮਜ਼ਬੂਤ ਬਣਾਉਣ ਵਿਚ ਮਦਦ ਕਰੇਗੀ, ਜਦਕਿ ਪੱਕੀ ਪਿਚ ਉਨ੍ਹਾਂ ਨੂੰ ਪ੍ਰੋਫੈਸ਼ਨਲ ਸਤਰ ਦੇ ਤਜ਼ਰਬੇ ਨਾਲ ਜੋੜੇਗੀ। ਇਸ ਨਾਲ ਖਿਡਾਰੀਆਂ ਨੂੰ ਹਰ ਕਿਸਮ ਦੀ ਸਥਿਤੀ ਵਿਚ ਖੇਡਣ ਦੀ ਸਮਰੱਥਾ ਵਿਕਸਿਤ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਕੂਲ ਵਿਚ ਹੋਰ ਵੀ ਖੇਡ ਸਹੂਲਤਾਂ ਦਾ ਵਿਸਥਾਰ ਕੀਤਾ ਜਾਵੇਗਾ, ਤਾਂ ਜੋ ਵਿਦਿਆਰਥੀਆਂ ਨੂੰ ਹਰ ਪੱਖੋਂ ਮਜ਼ਬੂਤ ਬਣਾਇਆ ਜਾ ਸਕੇ ਅਤੇ ਉਹ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ’ਤੇ ਆਪਣੀ ਪਛਾਣ ਬਣਾ ਸਕਣ। ਇਸ ਮੌਕੇ ਕਾਰਜਕਾਰੀ ਐੱਮਡੀ ਡਾ. ਮ੍ਰਿਦੁਲਾ ਭਾਰਦਵਾਜ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ ਵਧਦਾ ਹੈ ਅਤੇ ਉਹ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਹੁੰਦੇ ਹਨ।
ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਸ਼ੁਭੀ ਭਾਰਦਵਾਜ ਨੇ ਵੀ ਕਿਹਾ ਕਿ ਸਕੂਲ ਪ੍ਰਬੰਧਨ ਹਮੇਸ਼ਾ ਹੀ ਵਿਦਿਆਰਥੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਭਵਿੱਖ ਨੂੰ ਧਿਆਨ ਵਿਚ ਰੱਖ ਕੇ ਫੈਸਲੇ ਕਰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਟੈਲੈਂਟ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਹਾਜ਼ਰ ਲੋਕਾਂ ਨੇ ਇਸ ਉਪਰਾਲੇ ਦੀ ਖੂਬ ਪ੍ਰਸ਼ੰਸਾ ਕੀਤੀ ਅਤੇ ਆਸ ਜਤਾਈ ਕਿ ਇਸ ਨਵੀਂ ਸਹੂਲਤ ਨਾਲ ਵਿਦਿਆਰਥੀ ਖੇਡਾਂ ਦੇ ਖੇਤਰ ਵਿਚ ਨਵੀਆਂ ਉਚਾਈਆਂ ਹਾਸਲ ਕਰਨਗੇ ਅਤੇ ਸਕੂਲ ਦਾ ਨਾਮ ਰੌਸ਼ਨ ਕਰਨਗੇ। ਇਸ ਮੌਥੈ ’ਤੇ ਮਾਸਟਰ ਸੁਖਦੇਵ ਰਾਜ ਸ਼ਰਮਾ, ਹਰਜਿੰਦਰ ਸਿੰਘ ਪੱਪੂ ਸਰਾਫ, ਸੂਰਜ ਪ੍ਰਕਾਸ਼, ਮਨੋਜ ਕੁਮਾਰ ਆਦਿ ਹਾਜ਼ਰ ਸਨ।
ਕੈਪਸ਼ਨ :