‘ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਕੀਤੀ ਮੀਟਿੰਗ
ਪਿੰਡ ਮਾਹਣੇਕੇ ’ਚ ‘ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਮੀਟਿੰਗ ਕਰਵਾਈ
Publish Date: Fri, 03 Apr 2026 07:04 PM (IST)
Updated Date: Sat, 04 Apr 2026 04:10 AM (IST)

ਸਤਨਾਮ ਸਿੰਘ ਚੀਮਾ, •ਪੰਜਾਬੀ ਜਾਗਰਣ, ਘਰਿਆਲਾ ਛ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਮਾਹਣੇਕੇ ਵਿਚ ਆਮ ਆਦਮੀ ਪਾਰਟੀ ਵੱਲੋਂ ‘ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਇਕ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਪਿੰਡ ਦੇ ਸਰਪੰਚ ਮਲਕੀਤ ਸਿੰਘ ਮਾਹਣੇਕੇ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਦੇ ਚਾਰ ਸਾਲਾਂ ਦੇ ਕੰਮ ਕਾਜ ਨੂੰ ਵਿਸਥਾਰ ਨਾਲ ਲੋਕਾਂ ਅੱਗੇ ਰੱਖਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਨੂੰ ਧਿਆਨ ਵਿਚ ਰੱਖਦੇ ਹੋਏ ਕਈ ਅਹਿਮ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਸਿੱਧਾ ਲਾਭਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਮਹਿਲਾਵਾਂ ਲਈ ਸਨਮਾਨ ਯੋਜਨਾ ਤਹਿਤ ਹਰ ਮਹੀਨੇ ਇਕ ਹਜ਼ਾਰ ਰੁਪਏ ਅਤੇ ਐੱਸਸੀ ਵਰਗ ਲਈ 1500 ਰੁਪਏ ਦੀ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ 10 ਲੱਖ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ, 600 ਯੂਨਿਟ ਤਕ ਮੁਫ਼ਤ ਬਿਜਲੀ ਦੀ ਸੁਵਿਧਾ ਦਿੱਤੀ ਜਾ ਰਹੀ ਹੈ, ਜਿਸ ਨਾਲ ਘਰਾਂ ਦੇ ਖਰਚੇ ਵਿਚ ਵੱਡੀ ਰਾਹਤ ਮਿਲੀ ਹੈ।ਮੀਟਿੰਗ ਵਿਚ ਬਜ਼ੁਰਗਾਂ ਲਈ ਤੀਰਥ ਯਾਤਰਾ ਯੋਜਨਾ ਦਾ ਵੀ ਜ਼ਿਕਰ ਕੀਤਾ ਗਿਆ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿਚ ਵੱਡੇ ਪੱਧਰ ’ਤੇ ਸੁਧਾਰ ਕਰਕੇ 65 ਹਜ਼ਾਰ ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਉਣ ਦੇ ਦਾਅਵੇ ਵੀ ਕੀਤੇ ਗਏ। ਆਗੂਆਂ ਨੇ ਕਿਹਾ ਕਿ ਹਾਦਸਾ ਪੀੜਤ ਕਿਸਾਨਾਂ ਨੂੰ 20 ਹਜਾਰ ਤਕ ਦੀ ਮਦਦ ਦਿੱਤੀ ਜਾ ਰਹੀ ਹੈ ਅਤੇ ਕਿਸਾਨਾਂ ਲਈ ਨਹਿਰੀ ਪਾਣੀ ਖੇਤਾਂ ਤਕ ਪਹੁੰਚਾਇਆ ਜਾ ਰਿਹਾ ਹੈ। ਖੇਤਾਂ ਲਈ ਦਿਨੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਨਸ਼ਿਆਂ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਚਲਾਇਆ ਜਾ ਰਿਹਾ ਹੈ ਅਤੇ ਗੈਂਗਸਟਰਾਂ ਖ਼ਿਲਾਫ਼ ਵੀ ਕਾਰਵਾਈਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ, 43 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਗਿਆ, 881 ਆਮ ਆਦਮੀ ਕਲੀਨਿਕ ਲੋਕਾਂ ਲਈ ਖੋਲ੍ਹੇ ਗਏ, ਸਰਕਾਰੀ ਸਕੂਲਾਂ ਵਿਚ ਮੁਫ਼ਤ ਬੱਸ ਸੇਵਾ ਅਤੇ ਵਿਦਿਆਰਥੀਆਂ ਲਈ ਹੋਰ ਸਹੂਲਤਾਂ ਵੀ ਯਕੀਨੀ ਬਣਾਈਆਂ ਗਈਆਂ ਹਨ। ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। ਸਰਪੰਚ ਮਲਕੀਤ ਸਿੰਘ ਨੇ ਸਾਰੇ ਹਾਜ਼ਰ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਸੁਰਿੰਦਰਪਾਲ ਸਿੰਘ ਮਨਾਵਾਂ, ਗੁਰਭੇਜ ਸਿੰਘ, ਗ੍ਰਾਮ ਪੰਚਾਇਤ ਮਾਹਣੇਕੇ ਸਰਪੰਚ ਮਲਕੀਤ ਸਿੰਘ, ਮੈਂਬਰ ਹਰਪ੍ਰਤਾਪ ਸਿੰਘ, ਮੈਂਬਰ ਚਰਨਾਮ ਸਿੰਘ, ਸਤਨਾਮ ਸਿੰਘ, ਮੈਂਬਰ ਸੁਖਦੇਵ ਸਿੰਘ, ਮੈਂਬਰ ਬਿੱਕਰ ਸਿੰਘ, ਮੈਂਬਰ ਅਵਤਾਰ ਸਿੰਘ, ਬਲਜੀਤ ਸਿੰਘ, ਗੁਰਦੇਵ ਸਿੰਘ, ਗੁਰਨਾਮ ਸਿੰਘ, ਕਸ਼ਮੀਰ ਸਿੰਘ, ਸਾਹਿਬ ਸਿੰਘ, ਸੁਰਜੀਤ ਸਿੰਘ, ਗੋਪਾ ਸਿੰਘ, ਜੋਗਾ ਸਿੰਘ, ਪਾਲ਼ਾ ਸਿੰਘ, ਦਰਸ਼ਨ ਸਿੰਘ, ਪ੍ਰਗਟ ਸਿੰਘ, ਸਰਵਨ ਸਿੰਘ, ਸੇਵਕ ਸਿੰਘ, ਭਾਗੂ ਸਿੰਘ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।