ਸੱਤ ਗ੍ਰਾਮ ਹੈਰੋਇਨ ਸਮੇਤ ਪੁਲਿਸ ਨੇ ਇਕ ਨੱਪਿਆ
ਸੱਤ ਗ੍ਰਾਮ ਹੈਰੋਇਨ ਸਮੇਤ ਪੁਲਿਸ ਨੇ ਇਕ ਨੱਪਿਆ
Publish Date: Fri, 03 Apr 2026 07:47 PM (IST)
Updated Date: Sat, 04 Apr 2026 04:11 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਕੋਲੋਂ ਹੈਰੋਇਨ ਬਰਾਮਦ ਕਰਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਸੁਖਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਬਾਕੀਪੁਰ ਪਿੰਡ ਦੇ ਸ਼ਮਸ਼ਾਨਘਾਟ ਕੋਲ ਪੁੱਜੇ ਤਾਂ ਇਕ ਨੌਜਵਾਨ ਜਿਸਦੀ ਪਛਾਣ ਸ਼ਮਸ਼ੇਰ ਸਿੰਘ ਉਰਫ ਗੁਲਸ਼ਨ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਭੈਣੀ ਮੱਟੂਆਂ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਿਸਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।