ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਝਬਾਲ ’ਚ ਮਨਾਇਆ ਪ੍ਰਕਾਸ਼ ਪੁਰਬ
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਝਬਾਲ ’ਚ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ
Publish Date: Tue, 07 Apr 2026 04:11 PM (IST)
Updated Date: Wed, 08 Apr 2026 03:59 AM (IST)
ਕੈਪਸ਼ਨ - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਕੂਲ ਵਿਚ ਕੀਰਤਨ ਕਰਦੇ ਵਿਦਿਆਰਥੀ। ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਝਬਾਲ : ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ਵਿਖੇ ਮੰਗਲਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ’ਚ ਬੱਚਿਆਂ ਵੱਲੋਂ ਹਰ-ਜਸ ਕੀਰਤਨ ਗਾਇਨ ਕੀਤਾ ਗਿਆ ਤੇ ਅਧਿਆਪਕਾ ਮਨਿੰਦਰ ਕੌਰ ਵੱਲੋਂ ਸ੍ਰੀ ਗੁਰੂ ਸਾਹਿਬ ਜੀ ਦੀ ਜੀਵਨੀ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਗਿਆ। ਸਕੂਲ ਦੇ ਮੈਂਬਰ ਇੰਚਾਰਜ ਮਨਜੀਤ ਸਿੰਘ ਢਿੱਲੋਂ, ਆਦਰਸ਼ਪਿੰਦਰ ਸਿੰਘ ਮਾਨ, ਅਜੀਤਪਾਲ ਸਿੰਘ ਅਨੇਜਾ ਅਤੇ ਪ੍ਰਿੰਸੀਪਲ ਅਨੂਰੀਤ ਬਾਵਾ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਸਾਹਿਬ ਦੇ ਦੱਸੇ ਹੋਏ ਮਾਰਗ ‘ਤੇ ਚੱਲਣ ਲਈ ਉਤਸ਼ਾਹਿਤ ਕਰਦਿਆਂ ਗੁਰਸਿੱਖੀ ਵਾਲਾ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।