ਪਿੰਡ ਖੇਲਾ ਦੇ ਅਕਾਲੀ ਵਰਕਰਾਂ ਨਾਲ ਕੀਤੀ ਬ੍ਰਹਮਪੁਰਾ ਤੇ ਸ਼ੇਖ ਨੇ ਮੁਲਾਕਾਤ
ਪਿੰਡ ਖੇਲਾ ਦੇ ਅਕਾਲੀ ਵਰਕਰਾਂ ਨਾਲ ਕੀਤੀ ਬ੍ਰਹਮਪੁਰਾ ਤੇ ਸ਼ੇਖ ਨੇ ਮੁਲਾਕਾਤ
Publish Date: Tue, 07 Apr 2026 04:16 PM (IST)
Updated Date: Wed, 08 Apr 2026 03:59 AM (IST)

ਕੈਪਸ਼ਨ : ਪਿੰਡ ਖੇਲਾ ਵਿਖੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ, ਚੇਅਰਮੈਨ ਗੁਰਸੇਵਕ ਸਿੰਘ ਸ਼ੇਖ, ਸਾਬਕਾ ਸਰਪੰਚ ਅਮਰਜੀਤ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ। * ਪੰਜਾਬ ਦੇ ਵਿਕਾਸ ਲਈ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਲਾਜ਼ਮੀ ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਪਿੰਡ ਖੇਲਾ ਵਿਖੇ ਸਾਬਕਾ ਸਰਪੰਚ ਅਮਰਜੀਤ ਸਿੰਘ ਦੇ ਗ੍ਰਹਿ ਵਿਖੇ ਵਰਕਰ ਮਿਲਣੀ ਕੀਤੀ ਗਈ। ਇਸ ਮੌਕੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਦੀ ਨੀਤੀ ਅਤੇ ਵਿਚਾਰਧਾਰਾ ਨੂੰ ਹਰ ਘਰ ਤਕ ਪਹੁੰਚਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੌਰਾਨ ਪੰਜਾਬ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਕੋਈ ਢੰਗ ਦੇ ਉਪਰਾਲੇ ਨਹੀਂ ਕੀਤੇ ਗਏ ਤੇ ਸੂਬੇ ’ਚ ਜੁਰਮ ਤੇ ਭ੍ਰਿਸ਼ਟਾਚਾਰ ਵੀ ਇਨ੍ਹਾਂ ਸਰਕਾਰਾਂ ਦੌਰਾਨ ਹੋਰ ਵਧਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਰੋਕਣ ਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵੀ ਮੌਜੂਦਾ ਸਰਕਾਰਾਂ ਵੱਲੋਂ ਕੋਈ ਢੰਗ ਦੇ ਕਦਮ ਨਹੀਂ ਚੁੱਕੇ ਗਏ। ਵੱਡੇ ਪ੍ਰੋਜੈਕਟ ਸਿਰਫ਼ ਐਲਾਨਾਂ ਤਕ ਹੀ ਸੀਮਤ ਰਹੇ, ਜਦਕਿ ਜਨਤਾ ਨੂੰ ਕਿਸੇ ਵੱਡੇ ਲਾਭ ਦੀ ਪ੍ਰਾਪਤੀ ਨਹੀਂ ਹੋਈ। ਇਸ ਮੌਕੇ ਗੁਰਸੇਵਕ ਸਿੰਘ ਸ਼ੇਖ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਜੇਕਰ ਪੰਜਾਬ ’ਚ ਖੁਸ਼ਹਾਲੀ ਤੇ ਅਸਲ ਵਿਕਾਸ ਲਿਆਉਣਾ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਲਈ ਕੰਮ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਸਾਬਕਾ ਸਰਪੰਚ ਮਨਜਿੰਦਰ ਸਿੰਘ ਭੋਇਆ, ਸਰਵਨ ਸਿੰਘ, ਬਲਬੀਰ ਸਿੰਘ ਡੇਅਰੀ ਵਾਲ਼ਾ, ਸੁਖਜੀਤ ਸਿੰਘ, ਗੁਰਮੀਤ ਸਿੰਘ, ਧਰਮਜੀਤ ਸਿੰਘ, ਜੋਗਾ ਸਿੰਘ, ਬਲਦੇਵ ਸਿੰਘ, ਜਥੇਦਾਰ ਜਗੀਰ ਸਿੰਘ ਭੋਜੋਵਾਲੀ, ਗੁਰਿੰਦਰ ਸਿੰਘ ਭੋਈਆ, ਅਜਮੇਰ ਸਿੰਘ ਸਾਬਕਾ ਮੈਂਬਰ, ਨਿਰਮਲ ਸਿੰਘ, ਹਰਦੰਮ ਸਿੰਘ ਆਦਿ ਅਕਾਲੀ ਵਰਕਰ ਹਾਜ਼ਰ ਸਨ।