ਤਰਨਤਾਰਨ ਦੀ ਹਦੂਦ ’ਚ ਨਾੜ ਸਾੜਨ ’ਤੇ ਮੁਕੰਮਲ ਪਾਬੰਦੀ
ਤਰਨਤਾਰਨ ਜ਼ਿਲ੍ਹੇ ਦੀ ਹਦੂਦ ’ਚ ਨਾੜ ਨੂੰ ਅੱਗ ਲਗਾਉਣ ’ਤੇ ਮੁਕੰਮਲ ਪਾਬੰਦੀ
Publish Date: Tue, 07 Apr 2026 04:41 PM (IST)
Updated Date: Wed, 08 Apr 2026 04:00 AM (IST)
ਕੈਪਸ਼ਨ - ਜ਼ਿਲ੍ਹਾ ਮੈਜਿਸਟ੍ਰੇਟ ਰਾਹੁਲ। ਸਟਾਫ਼ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਜ਼ਿਲ੍ਹਾ ਮੈਜਿਸਟ੍ਰੇਟ ਰਾਹੁਲ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਕਣਕ ਦੀ ਕਟਾਈ ਉਪਰੰਤ ਰਹਿੰਦ-ਖੂੰਹਦ ਨਾੜ ਨੂੰ ਸਾੜਨ ਤੇ ਮੁਕੰਮਲ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਜਾਰੀ ਕੀਤੇ ਹੁਕਮਾਂ ’ਚ ਕਿਹਾ ਹੈ ਕਿ ਆਮ ਤੌਰ ਤੇ ਵੇਖਣ ਵਿਚ ਆਉਂਦਾ ਹੈ ਕਿ ਹਾੜੀ ਸੀਜ਼ਨ ਦੌਰਾਨ ਕਣਕ ਦੀ ਕਟਾਈ ਜ਼ਿਆਦਾਤਰ ਕੰਬਾਇਨ ਮਸ਼ੀਨਾਂ ਰਾਹੀਂ ਕੀਤੀ ਜਾਂਦੀ ਹੈ ਤੇ ਸਬੰਧਤ ਮਾਲਕਾਂ ਵੱਲੋਂ ਬਚਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਇਸ ਨਾਲ ਹਵਾ ’ਚ ਬਹੁਤ ਜ਼ਿਆਦਾ ਪ੍ਰਦੂਸ਼ਣ ਫੈਲਣ ਕਾਰਨ ਸਾਹ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ ਅਤੇ ਇਸਦੇ ਨਾਲ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ, ਜਿਸ ਨਾਲ ਦੇਸ਼ ਦੀ ਉਤਪਾਦਕਤਾ ਵਿਚ ਕਮੀ ਆਉਂਦੀ ਹੈ। ਧੂੰਏ ਨਾਲ ਆਵਾਜਾਈ ਵਿਚ ਵੀ ਵਿਘਨ ਪੈਂਦਾ ਹੈ ਅਤੇ ਲੋਕਾਂ ਦੀ ਜਾਨ-ਮਾਲ ਦਾ ਖ਼ਤਰਾ ਬਣ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਹੁਕਮ 5 ਜੂਨ ਤਕ ਲਾਗੂ ਰਹਿਣਗੇ।