ਜਨਗਣਨਾ ਦੇ ਪਹਿਲੇ ਪੜਾਅ ਲਈ ਫੀਲਡ ਟ੍ਰੇਨਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਸ਼ੁਰੂ
ਜਨਗਣਨਾ ਦੇ ਪਹਿਲੇ ਪੜਾਅ ਲਈ ਫੀਲਡ ਟਰੇਨਰਾਂ ਦੀ ਤਿੰਨ ਦਿਨਾਂ ਟ੍ਰੇਨਿੰਗ ਸ਼ੁਰੂ
Publish Date: Tue, 07 Apr 2026 04:53 PM (IST)
Updated Date: Wed, 08 Apr 2026 04:00 AM (IST)

ਕੈਪਸ਼ਨ : ਜਨਗਣਨਾ ਟ੍ਰੇਨਿੰਗ ਵਿਚ ਪਹੁੰਚੇ ਡਿਪਟੀ ਕਮਿਸ਼ਨਰ ਰਾਹੁਲ ਦਾ ਸਵਾਗਤ ਕਰਦੇ ਹੋਏ ਏਡੀਸੀ ਸੁਰਿੰਦਰ ਸਿੰਘ, ਅਮਨਦੀਪ ਸਿੰਘ ਤੇ ਹੋਰ ਅਧਿਕਾਰੀ। ਕੈਪਸ਼ਨ : ਜਨਗਣਨਾ ਸਬੰਧੀ ਟ੍ਰੇਨਿੰਗ ਮੌਕੇ ਹਾਜਰ ਡਿਪਟੀ ਕਮਿਸ਼ਨਰ ਰਾਹੁਲ, ਏਡੀਸੀ ਸੁਰਿੰਦਰ ਸਿੰਘ ਅਤੇ ਜਾਣਕਾਰੀ ਦਿੰਦੇ ਹੋਏ ਉਪ ਅਰਥ ਅਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ। * ਡਿਪਟੀ ਕਮਿਸ਼ਨਰ ਨੇ ਟ੍ਰੇਨਿੰਗ ਦੀ ਰਸਮੀ ਤੌਰ ’ਤੇ ਕੀਤੀ ਸ਼ੁਰੂਆਤ ਸਟਾਫ਼ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਜਨਗਣਨਾ ਦੇ ਪਹਿਲੇ ਪੜਾਅ ਲਈ ਤਰਨਤਾਰਨ ਜ਼ਿਲ੍ਹੇ ਦੇ 35 ਫੀਲਡ ਟਰੇਨਰਾਂ ਦੀ ਤਿੰਨ ਦਿਨਾਂ ਟ੍ਰੇਨਿੰਗ ਸੋਮਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ੁਰੂ ਹੋਈ। ਡਿਪਟੀ ਕਮਿਸ਼ਨਰ ਰਾਹੁਲ ਵੱਲੋਂ ਇਸ ਟ੍ਰੇਨਿੰਗ ਦੀ ਰਸਮੀ ਤੌਰ ਤੇ ਸ਼ੁਰੂਆਤ ਕੀਤੀ ਗਈ। ਇਸ ਮੌਕੇ ਏਡੀਸੀ ਜਨਰਲ-ਕਮ-ਜ਼ਿਲ੍ਹਾ ਸੈਂਸਜ਼ ਅਫ਼ਸਰ ਸੁਰਿੰਦਰ ਸਿੰਘ, ਉਪ ਅਰਥ ਅਤੇ ਅੰਕੜਾ ਸਲਾਹਕਾਰ ਡਾ.ਅਮਨਦੀਪ ਸਿੰਘ, ਜਨਗਣਨਾ ਵਿਭਾਗ ਦੇ ਸਹਾਇਕ ਡਾਇਰੈਕਟਰ ਸਵਦੇਸ਼ ਪਰਤਾਪ ਸਿੰਘ ਸ਼ਕੀਆ ਹਾਜ਼ਰ ਸਨ। ਇਹ ਟ੍ਰੇਨਿੰਗ ਜ਼ਿਲ੍ਹੇ ਦੇ ਮਾਸਟਰ ਟਰੇਨਰ ਤਰਸੇਮ ਸਿੰਘ ਵੱਲੋਂ ਸਹਾਇਕ ਡਾਇਰੈਕਟਰ ਨਾਲ ਸਾਂਝੇ ਤੌਰ ਤੇ ਦਿੱਤੀ ਗਈ। ਇਹ ਟ੍ਰੇਨਿੰਗ 7 ਤੇ 9 ਅਪ੍ਰੈਲ ਨੂੰ ਵੀ ਹੋਵੇਗੀ। ਡਿਪਟੀ ਕਮਿਸ਼ਨਰ ਰਾਹੁਲ ਨੇ ਇਸ ਮੌਕੇ ਦੱਸਿਆ ਕਿ ਜਨਗਣਨਾ ਦਾ ਪਹਿਲਾ ਪੜਾਅ 15 ਮਈ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੇ ਨਾਲ ਹੀ ਨਾਗਰਿਕਾਂ ਵੱਲੋਂ ਪਹਿਲੀ ਵਾਰ ਆਪਣੀ ਜਨਗਣਨਾ ਆਪ ਕਰਨ ਦਾ ਵਿਕਲਪ ਵੀ ਰੱਖਿਆ ਗਿਆ ਹੈ, ਜਿਸ ਤਹਿਤ ਕੋਈ ਵੀ ਵਿਅਕਤੀ 30 ਅਪ੍ਰੈਲ ਤੋਂ ਜਨਗਣਨਾ ਵਿਭਾਗ ਦੇ ਪੋਰਟਲ/ਸਾਈਟ ਤੇ ਆਪਣੀ ਸੂਚਨਾ ਆਪ ਦਰਜ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ 35 ਫੀਲਡ ਟਰੇਨਰਜ਼ ਵੱਲੋਂ 20 ਅਪ੍ਰੈਲ ਤੋਂ ਜਨਗਣਨਾ ਵਿਚ ਤਾਇਨਾਤ ਸੁਪਰਵਾਈਜ਼ਰਾਂ, ਗਿਣਤੀਕਾਰਾਂ ਨੂੰ ਟ੍ਰੇਨਿੰਗ ਦਿਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਇਸ ਮਹੱਤਵਪੂਰਨ ਕੰਮ ਵਿਚ ਗਿਣਤੀਕਾਰਾਂ ਨੂੰ ਸਹੀ ਸੂਚਨਾ ਦਿਤੀ ਜਾਵੇ। ਉਨ੍ਹਾਂ ਕਿਹਾ ਕਿ ਜਨਗਣਨਾ ਲਈ ਇਕੱਤਰ ਕੀਤੀ ਗਈ ਸੂਚਨਾ ਸਰਕਾਰ ਵੱਲੋਂ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਜਨਗਣਨਾ ਦਾ ਕੰਮ ਅਤਿ ਮਹੱਤਵਪੂਰਨ ਹੈ ਅਤੇ ਇਹ ਸਰਕਾਰ ਵੱਲੋਂ ਨਵੀਆਂ ਵਿਕਾਸ ਯੋਜਨਾਵਾਂ ਉਲੀਕਣ ’ਚ ਸਹਾਇਕ ਹੋਵੇਗਾ।