ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਰਨਤਾਰਨ ’ਚ ਨਵੇਂ ਸੈਸ਼ਨ ਦੀ ਹੋਈ ਆਰੰਭਤਾ
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਰਨਤਾਰਨ ’ਚ ਨਵੇਂ ਸੈਸ਼ਨ ਦੀ ਹੋਈ ਆਰੰਭਤਾ
Publish Date: Tue, 07 Apr 2026 05:45 PM (IST)
Updated Date: Wed, 08 Apr 2026 04:03 AM (IST)

ਕੈਪਸ਼ਨ - ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਰਨਤਾਰਨ ’ਚ ਸੈਸ਼ਨ ਦੀ ਆਰੰਭਤਾ ਮੌਕੇ ਕਰਵਾਏ ਧਾਰਮਿਕ ਸਮਾਗਮ ਵਿਚ ਹਾਜਰ ਸਕੂਲ ਦੇ ਮੈਂਬਰ ਇੰਚਾਰਜ ਅਤੇ ਪ੍ਰਿੰਸੀਪਲ ਸਮੇਤ ਹੋਰ ਸਟਾਫ਼। * ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਵਿਦਿਆਰਥੀਆਂ ਨੇ ਕੀਤਾ ਕੀਰਤਨ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਚੀਫ਼ ਖ਼ਾਲਸਾ ਦੀਵਾਨ ਅੰਮ੍ਰਿਤਸਰ ਦੀ ਅਗਵਾਈ ਹੇਠ ਚੱਲ ਰਹੀ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਰਨਤਾਰਨ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ। ਸਕੂਲ ਦੇ ਗੁਰਦੁਆਰਾ ਸਾਹਿਬ ’ਚ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਮੌਕੇ ਚੀਫ਼ ਖ਼ਾਲਸਾ ਦੀਵਾਨ ਲੋਕਲ ਕਮੇਟੀ ਦੇ ਪ੍ਰਧਾਨ ਤੇ ਸਕੂਲ ਦੇ ਮੈਂਬਰ ਇੰਚਾਰਜ ਹਰਜੀਤ ਸਿੰਘ, ਮੀਤ ਪ੍ਰਧਾਨ ਲੋਕਲ ਕਮੇਟੀ ਅਤੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ, ਮੈਂਬਰ ਇੰਚਾਰਜ ਨਵਜੋਤ ਸਿੰਘ, ਮੈਂਬਰ ਇੰਚਾਰਜ ਰਣਦੀਪ ਸਿੰਘ, ਸਕੂਲ ਦੇ ਪ੍ਰਿੰਸੀਪਲ ਸਤਵੰਤ ਸਿੰਘ ਬੈਂਸ, ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਹਾਜ਼ਰ ਸੰਗਤ ਨੇ ਸ਼ਬਦ ਕੀਰਤਨ ਦਾ ਆਨੰਦ ਮਾਣਿਆ। ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਕੀਰਤਨੀ ਜਥਿਆਂ ਨੇ ਸ਼ਬਦ ਕੀਰਤਨ ਨਾਲ ਹਾਜਰ ਸੰਗਤਾਂ ਨੂੰ ਨਿਹਾਲ ਕੀਤਾ। ਕੀਰਤਨ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਸਮਾਗਮ ਵਿਚ ਸਾਰਿਆਂ ਨੇ ਸ਼ਾਮਿਲ ਹੋ ਕੇ ਪ੍ਰਮਾਤਮਾ ਦਾ ਅਸ਼ੀਰਵਾਦ ਲਿਆ। ਮੈਂਬਰ ਇੰਚਾਰਜ ਹਰਜੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਹਰ ਕਾਰਜ ਪ੍ਰਮਾਤਮਾ ਦੀ ਬਖਸ਼ਿਸ਼ ਨਾਲ ਆਰੰਭਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਕਹਿਣਾ ਮੰਨ ਕੇ ਲਗਨ ਨਾਲ ਪੜ੍ਹਾਈ ਕਰਨੀ ਚਾਹੀਦੀ ਹੈ। ਮੈਂਬਰ ਇੰਚਾਰਜ ਗੁਰਿੰਦਰ ਸਿੰਘ ਨੇ ਕਿਹਾ ਕਿ ਪ੍ਰਮਾਤਮਾ ਦੇ ਨਾਮ ਨਾਲ ਆਰੰਭਿਆ ਕਾਰਜ ਹਮੇਸ਼ਾ ਫਲਦਾਇਕ ਹੁੰਦਾ ਹੈ। ਮੈਂਬਰ ਇੰਚਾਰਜ ਨਵਜੋਤ ਸਿੰਘ, ਰਣਦੀਪ ਸਿੰਘ ਨੇ ਵੀ ਸਕੂਲ ਭਾਈਚਾਰੇ ਦੀ ਸਮਰਪਣ ਅਤੇ ਵਚਨਬੱਧਤਾ ਲਈ ਉਨ੍ਹਾਂ ਦੀ ਤਹਿ ਦਿਲੋਂ ਪ੍ਰਸ਼ੰਸਾ ਕੀਤੀ। ਉਨ੍ਹਾਂ ਆਉਣ ਵਾਲੇ ਸਾਲ ਦੀ ਸਫਲਤਾ ਲਈ ਆਸ਼ੀਰਵਾਦ ਲੈਣ ਲਈ ਇਕੱਠੇ ਹੋਣ ਦੀ ਮਹੱਤਤਾ ਤੇ ਜ਼ੋਰ ਦਿੱਤਾ। ਸਕੂਲ ਦੇ ਪ੍ਰਿੰਸੀਪਲ ਸਤਵੰਤ ਸਿੰਘ ਬੈਂਸ ਨੇ ਇਸ ਸ਼ੁਭ ਅਵਸਰ ਵਿਚ ਭਾਗ ਲੈਣ ਅਤੇ ਸਹਿਯੋਗ ਦੇਣ ਲਈ ਸਕੂਲ ਦੇ ਪ੍ਰਬੰਧਕਾਂ, ਸਟਾਫ਼ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਧੰਨਵਾਦ ਕੀਤਾ। ਉਨ੍ਹਾਂ ਨੇ ਇਕ ਖੁਸ਼ਹਾਲ ਅਤੇ ਫਲਦਾਇਕ ਅਕਾਦਮਿਕ ਯਾਤਰਾ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਤੇ ਸਾਰੀ ਸੰਗਤ ਨੇ ਬੜੀ ਸ਼ਰਧਾ ਭਾਵਨਾ ਨਾਲ ਲੰਗਰ ਛਕਿਆ।