ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ ਪੰਜਾਬ ਸਰਕਾਰ : ਉੱਪਲ
‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਨਾਲ’ ਮੁਹਿੰਮ ਦੇ ਤਹਿਤ ਹਰੀਕੇ ਅਤੇ ਮਰੜ ਪਿੰਡ ਦੀ ਪੰਚਾਇਤ ਤਰਫੋਂ ਪ੍ਰੋਗਰਾਮ ਕਰਵਾਇਆ ਗਿਆ
Publish Date: Tue, 07 Apr 2026 06:29 PM (IST)
Updated Date: Wed, 08 Apr 2026 04:06 AM (IST)

* ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਨਾਲ’ ਮੁਹਿੰਮ ਤਹਿਤ ਹਰੀਕੇ ਤੇ ਮਰੜ ਪਿੰਡ ਦੀ ਪੰਚਾਇਤ ਨੇ ਪ੍ਰੋਗਰਾਮ ਕਰਵਾਇਆ * ਸਾਬਕਾ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਚੇਅਰਮੈਨ ਗੁਰਪਰਿੰਦਰ ਸਿੰਘ ਉੱਪਲ ਪਹੁੰਚੇ ਕੈਪਸ਼ਨ : ਸੰਬੋਧਨ ਕਰਦੇ ਹੋਏ ਚੇਅਰਮੈਨ ਗੁਰਪਿੰਦਰ ਸਿੰਘ ਉੱਪਲ। ਕੈਪਸ਼ਨ - ਪਾਰਟੀ ਦਾ ਪ੍ਰਚਾਰ ਕਰਦੇ ਹੋਏ ਵੱਖ-ਵੱਖ ਵਲੰਟੀਅਰ। ਬੱਲੂ ਮਹਿਤਾ, •ਪੰਜਾਬੀ ਜਾਗਰਣ ਪੱਟੀ : ‘ਆਪ’ ਸਰਕਾਰ ਦੇ ਚਾਰ ਸਾਲ ਪੂਰੇ ਹੋਣ ’ਤੇ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਨਾਲ’ ਮੁਹਿੰਮ ਤਹਿਤ ਹਰੀਕੇ ਅਤੇ ਮਰੜ ਪਿੰਡ ਦੀ ਪੰਚਾਇਤ ਵੱਲੋਂ ਪੰਚਾਇਤ ਘਰ ਹਰੀਕੇ ਵਿਖੇ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪੱਟੀ ਦੇ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਚੇਅਰਮੈਨ ਗੁਰਪਿੰਦਰ ਸਿੰਘ ਉੱਪਲ ਵਿਸੇਸ਼ ਤੌਰ ’ਤੇ ਪਹੁੰਚੇ। ਸੰਬੋਧਨ ਕਰਦਿਆਂ ਚੇਅਰਮੈਨ ਉੱਪਲ ਨੇ ਕਿਹਾ ਕਿ ਰੋਜ਼ਗਾਰ, ਪਾਰਦਰਸ਼ਤਾ ਤੇ ਡਿਜੀਟਲ ਗਵਰਨੈਂਸ ਸਰਕਾਰ ਦੀਆਂ ਸਭ ਤੋਂ ਵੱਡੀਆਂ ਉਪਲੱਬਧੀਆ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਬਿਜਲੀ ਮੁਫ਼ਤ, ਸੜਕਾਂ ਦਾ ਕੰਮ ਤੇ ਔਰਤਾਂ ਨੂੰ 1,000 ਰੁਪਏ ਦੇਣ ਦਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ। ਰੋਜ਼ਗਾਰ ਦੇ ਮੋਰਚੇ ’ਤੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਸਿਰਫ ਚਾਰ ਸਾਲਾਂ ’ਚ 65,264 ਸਰਕਾਰੀ ਨੌਕਰੀਆਂ ਦੇ ਕੇ ਪੰਜਾਬ ਦੇ ਇਤਿਹਾਸ ਵਿਚ ਨਵਾਂ ਰਿਕਾਰਡ ਬਣਾਇਆ ਗਿਆ ਹੈ। ਸਿੱਖਿਆ, ਪੁਲਿਸ, ਬਿਜਲੀ, ਸਿਹਤ ਤੇ ਸਥਾਨਕ ਸਰਕਾਰਾਂ ਵਰਗੇ ਖੇਤਰਾਂ ਵਿਚ ਕੀਤੀਆਂ ਗਈਆਂ ਇਹ ਭਰਤੀਆਂ ਬਿਨ੍ਹਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਿਰਫ ਮੈਰਿਟ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਨੌਜਵਾਨਾਂ ਦਾ ਸਰਕਾਰੀ ਨੌਕਰੀਆਂ ’ਤੇ ਭਰੋਸਾ ਵਧਿਆ ਹੈ ਤੇ ਵਿਦੇਸ਼ ਜਾਣ ਦਾ ਰੁਝਾਨ ਵੀ ਘਟਿਆ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜੋ ਕਿ ਪੂਰੀ ਤਰ੍ਹਾਂ ਪਾਰਦਰਸ਼ੀ ਤਰੀਕੇ ਨਾਲ ਮੈਰਿਟ ਦੇ ਆਧਾਰ ’ਤੇ ਹਨ। ਆਂਗਣਵਾੜੀ ਸੈਂਟਰਾਂ ਰਾਹੀਂ ਮੁਫ਼ਤ ਸੈਨੇਟਰੀ ਪੈਡ ਵੰਡੇ ਜਾ ਰਹੇ ਹਨ ਤੇ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਜਾਰੀ ਹੈ। ਪੰਜਾਬ ਵਿਚ ਸੜਕ ਹਾਦਸਿਆਂ ਵਿਚ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਲਈ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ, ਜਿਸ ਨਾਲ ਮੌਤਾਂ ਦੀ ਦਰ ਵਿਚ 49ਫੀਸਦੀ ਦੀ ਕਮੀ ਆਈ ਹੈ। ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਹੈ। ਲੋਕਾਂ ਦੀ ਜੇਬ ’ਤੇ ਬੋਝ ਘਟਾਉਣ ਲਈ 19 ਟੋਲ ਪਲਾਜ਼ੇ ਬੰਦ ਕੀਤੇ ਗਏ ਹਨ, ਜਿਸ ਨਾਲ ਰੋਜ਼ਾਨਾ ਲੱਖਾਂ ਰੁਪਏ ਦੀ ਬਚਤ ਹੋ ਰਹੀ ਹੈ। ਇਸ ਮੌਕੇ ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਵਾਇਸ ਮੀਡੀਆ ਇੰਚਾਰਜ ਮੋਹਿਤ ਅਰੋੜਾ ਪੱਟੀ, ਐਡਵੋਕੇਟ ਮਨਦੀਪ ਸਿੰਘ ਭੁੱਲਰ, ਯੂਥ ਆਗੂ ਵਰੁਣ ਪੱਟੀ, ਮੀਡੀਆ ਇੰਚਾਰਜ ਜਸਦੀਪ ਸਿੰਘ, ਸਰਪੰਚ ਇਕਬਾਲ ਸਿੰਘ ਹਰੀਕੇ ਕਿਸਾਨ ਵਿੰਗ ਹਲਕਾ ਪ੍ਰਧਾਨ ਪੱਟੀ, ਸਰਪੰਚ ਬੋਹੜ ਸਿੰਘ ਮਰੜ, ਬਲਾਕ ਪ੍ਰਧਾਨ ਨਿਸ਼ਾਨ ਸਿੰਘ ਬੁੱਟਰ, ਬਲਦੇਵ ਸਿੰਘ ਬੁਰਜ ਪੂਲਾ ਕਿਸਾਨ ਵਿੰਗ ਬਲਾਕ ਪ੍ਰਧਾਨ, ਬਲਵੀਰ ਸਿੰਘ ਵਿਜੀਲੈਂਸ ਵਾਲੇ, ਗੁਰਪ੍ਰਤਾਪ ਸਿੰਘ ਮੈਂਬਰ ਪੰਚਾਇਤ, ਪ੍ਰਗਟ ਸਿੰਘ ਮੈਂਬਰ ਪੰਚਾਇਤ, ਪਰਮਜੀਤ ਸਿੰਘ ਮੈਂਬਰ ਪੰਚਾਇਤ, ਰੇਸ਼ਮ ਸਿੰਘ ਮੈਂਬਰ ਪੰਚਾਇਤ, ਅਮਰੀਕ ਸਿੰਘ ਮੈਂਬਰ ਪੰਚਾਇਤ, ਹਰਦਿਆਲ ਸਿੰਘ ਮੈਂਬਰ ਪੰਚਾਇਤ, ਜਸਬੀਰ ਕੌਰ ਮਹਿਲਾ ਪ੍ਰਧਾਨ, ਨਿਸ਼ਾਨ ਸਿੰਘ ਗਿੱਲ, ਅੰਗਰੇਜ਼ ਸਿੰਘ ਗਿੱਲ, ਗੁਰਭੇਜ ਸਿੰਘ ਯੂਥ ਪ੍ਰਧਾਨ ਹਰੀਕੇ, ਅੰਗਰੇਜ਼ ਸਿੰਘ ਸਿੱਧੂ, ਜਸਵੰਤ ਸਿੰਘ ਸਿੱਧੂ, ਤਰਸੇਮ ਸਿੰਘ ਖਹਿਰਾ ਸਾਬਕਾ ਮੈਂਬਰ ਪੰਚਾਇਤ, ਸੁਖਦੇਵ ਸਿੰਘ ਖਹਿਰਾ, ਪੂਰਨ ਸਿੰਘ ਖਹਿਰਾ, ਗੁਰਜੰਟ ਸਿੰਘ ਆਦਿ ਹਾਜਰ ਸਨ।