ਪਿੰਡ ਢੋਟੀਆਂ ’ਚ ਲਾਇਆ ਕੈਂਪ, ਨਾੜ ਨਾ ਸਾੜਨ ਸਬੰਧੀ ਕੀਤਾ ਜਾਗਰੂਕ
ਪਿੰਡ ਢੋਟੀਆਂ ’ਚ ਲਗਾਇਆ ਕੈਂਪ, ਨਾੜ ਨਾ ਸਾੜਨ ਸਬੰਧੀ ਕੀਤਾ ਜਾਗਰੂਕ
Publish Date: Tue, 07 Apr 2026 06:38 PM (IST)
Updated Date: Wed, 08 Apr 2026 04:08 AM (IST)

ਕੈਪਸ਼ਨ - ਪਿੰਡ ਢੋਟੀਆਂ ’ਚ ਲਗਾਏ ਗਏ ਕਿਸਾਨ ਜਾਗਰੂਕਤਾ ਕੈਂਪ ਵਿਚ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਏਈਓ ਸੁਖਵਿੰਦਰ ਸਿੰਘ। ਲਵਦੀਪ ਦੇਵਗਨ, •ਪੰਜਾਬੀ ਜਾਗਰਣ, ਸਰਹਾਲੀ ਕਲਾਂ : ਬਲਾਕ ਖੇਤੀਬਾੜੀ ਅਫਸਰ ਨੌਸ਼ਹਿਰਾ ਪਨੂੰਆਂ ਡਾ. ਮਲਵਿੰਦਰ ਸਿੰਘ ਦੀ ਅਗਵਾਈ ਵਿਚ ਬਲਾਕ ਨੌਸ਼ਹਿਰਾਂ ਪਨੂੰਆਂ ਦੇ ਪਿੰਡ ਢੋਟੀਆਂ ਵਿਖੇ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਕੈਂਪ ਦਾ ਮੁੱਖ ਮੰਤਵ ਕਣਕ ਦਾ ਨਾੜ ਨਾ ਸਾੜਨ ਦਾ ਸੀ। ਇਸ ਮੌਕੇ ਸੁਖਵਿੰਦਰ ਸਿੰਘ ਏਈਓ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਅਤੇ ਨਾੜ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ। ਇਸ ਤੋਂ ਇਲਾਵਾ ਕਿਸਾਨਾਂ ਨੂੰ ਫਾਰਮਰ ਰਜਿਸਟਰੀ ਬਾਰੇ ਜਾਣਕਾਰੀ ਦਿੱਤੀ ਗਈ ਤੇ ਉਨ੍ਹਾਂ ਨੂੰ ਕਿਸਾਨ ਕਾਰਡ ਬਣਾਉਣ ਬਾਰੇ ਪ੍ਰੇਰਿਤ ਕੀਤਾ ਗਿਆ। ਕਿਸਾਨਾਂ ਨੂੰ ਸੀਆਰਐੱਮ ਸਕੀਮ ਅਧੀਨ ਸਬਸਿਡੀ ਤੇ ਮਿਲ ਰਹੇ ਸੰਦਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਤਰਨਤਾਰਨ ਵਿਚ ਆਤਮਾ ਸਕੀਮ ਅਧੀਨ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ, ਜੋ ਕਿ 10 ਅਪ੍ਰੈਲ ਨੂੰ ਸ਼ਾਹੀ ਫਾਰਮ, ਝਬਾਲ ਜ਼ਿਲ੍ਹਾ ਤਰਨਤਾਰਨ ਵਿਖੇ ਲਗਾਇਆ ਜਾ ਰਿਹਾ ਹੈ, ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਗਿਆ। ਅੰਤ ’ਚ ਸੁਖਵਿੰਦਰ ਸਿੰਘ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ ਤੇ ਕਣਕ ਦੀ ਨਾੜ ਨਾ ਸਾੜਨ ਦੀ ਅਪੀਲ ਕੀਤੀ। ਇਸ ਮੌਕੇ ਪਿੰਡ ਦੇ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ।