ਸਾਉਣੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 10 ਨੂੰ
ਸਾਉਣੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 10 ਨੂੰ - ਡਾ. ਤੇਜਬੀਰ ਸਿੰਘ
Publish Date: Tue, 07 Apr 2026 06:42 PM (IST)
Updated Date: Wed, 08 Apr 2026 04:09 AM (IST)

ਕੈਪਸ਼ਨ- ਮੀਟਿੰਗ ਵਿਚ ਹਾਜਰ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ। ਕੈਪਸ਼ਨ- ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਨਾਲ ਹਨ ਭੁਪਿੰਦਰ ਸਿੰਘ। * ਮੁੱਖ ਖੇਤੀਬਾੜੀ ਅਫ਼ਸਰ ਨੇ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਸਟਾਫ਼ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਸਾਉਣੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਡਿਪਟੀ ਕਮਿਸ਼ਨਰ ਰਾਹੁਲ ਦੀ ਅਗਵਾਈ ਹੇਠ ਸ਼ਾਹੀ ਫਾਰਮ ਝਬਾਲ-ਗੱਗੋਬੂਹਾ ਰੋਡ ਵਿਖੇ 10 ਅਪ੍ਰੈਲ ਨੂੰ ਸਵੇਰੇ ਸਾਢੇ 10 ਵਜੇ ਤੋਂ ਆਯੋਜਿਤ ਕੀਤਾ ਜਾ ਰਿਹਾ ਹੈ। ਕੈਂਪ ਸਬੰਧੀ ਬਲਾਕ ਪੱਟੀ ਦੇ ਸਮੂਹ ਸਟਾਫ ਦੀ ਮੀਟਿੰਗ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਤਰਨਤਾਰਨ ਡਾ.ਤੇਜਬੀਰ ਸਿੰਘ ਭੰਗੂ ਨੇ ਕਿਹਾ ਕਿ ਸਮੂਹ ਸਟਾਫ਼ ਵੱਧ ਤੋਂ ਵੱਧ ਕਿਸਾਨਾਂ ਦੀ ਕੈਂਪ ਵਿਚ ਸ਼ਮੂਲੀਅਤ ਯਕੀਨੀ ਬਣਾਏ। ਉਨ੍ਹਾਂ ਕਿਹਾ ਕਿ ਇਸ ਮੌਕੇ ਖੇਤੀਬਾੜੀ ਯੂਨੀਵਰਸਿਟੀ ਦੇ ਸਾਇੰਸਦਾਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ, ਬਾਗਬਾਨੀ, ਡੇਅਰੀ ਅਤੇ ਖੇਤੀ ਸਹਾਇਕ ਧੰਦਿਆਂ ਆਦਿ ਬਾਰੇ ਤਕਨੀਕੀ ਜਾਣਕਾਰੀ ਦੇਣਗੇ। ਇਸ ਮੌਕੇ ਵੱਖ-ਵੱਖ ਕਿਸਮ ਦੀਆਂ ਪ੍ਰਦਰਸ਼ਨੀਆਂ ਜਿਵੇਂ ਕਿ ਮੱਛੀ ਪਾਲਣ, ਪਸ਼ੂ-ਪਾਲਣ, ਸ਼ਹਿਦ ਮੱਖੀ ਪਾਲਣ, ਭੂਮੀ ਰੱਖਿਆ, ਡੇਅਰੀ, ਸੁਧਰੇ ਹੋਏ ਬੀਜ, ਖ਼ਾਦ, ਦਵਾਈਆਂ, ਸੈਲਫ ਹੈਲਪ ਗਰੁੱਪਾਂ ਅਤੇ ਖੇਤੀਬਾੜੀ ਸਬੰਧੀ ਮਸ਼ੀਨਰੀ ਦੇ ਪੰਡਾਲ ਲਗਾਏ ਜਾਣਗੇ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਡਾ. ਭੁਪਿੰਦਰ ਸਿੰਘ ਏਓ ਪੱਟੀ, ਡਾ.ਪਰਮਿੰਦਰ ਕੌਰ ਏਡੀਓ, ਗੁਰਬਰਿੰਦਰ ਸਿੰਘ ਏਡੀਓ, ਮਨਮੋਹਨ ਸਿੰਘ ਏਈਓ, ਅਮਨਦੀਪ ਸਿੰਘ ਏਈਓ, ਦਇਆਪ੍ਰੀਤ ਸਿੰਘ ਏਈਓ, ਹਰਮਨਦੀਪ ਕੌਰ ਏਡੀਓ, ਹਰਕੀਰਤ ਸਿੰਘ ਏਈਓ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਬਲਾਕ ਪੱਟੀ ਤੋਂ ਕਿਸਾਨਾਂ ਨੂੰ ਲਿਜਾਣ ਲਈ ਦੋ ਬੱਸਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।