2027 ਦੀਆਂ ਚੋਣਾਂ ਨੂੰ ਲੈ ਕੇ ਕਰਨਬੀਰ ਸਿੰਘ ਬੁਰਜ ਨੇ ਕੱਸੀ ਤਿਆਰੀ
2027 ਦੀਆਂ ਚੋਣਾਂ ਨੂੰ ਲੈ ਕੇ ਕਰਨਬੀਰ ਸਿੰਘ ਬੁਰਜ ਨੇ ਕੱਸੀ ਤਿਆਰੀ
Publish Date: Tue, 07 Apr 2026 06:54 PM (IST)
Updated Date: Wed, 08 Apr 2026 04:09 AM (IST)

* ਹਲਕੇ ਦੇ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕੀਤਾ ਕੈਪਸ਼ਨ - ਪਿੰਡ ਨੌਸ਼ਿਹਰਾ ਢਾਲਾ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ। ਤੇਜਿੰਦਰ ਸਿੰਘ ਬੱਬੂ•, ਪੰਜਾਬੀ ਜਾਗਰਣ, ਝਬਾਲ : 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਨੇ ਤਿਆਰੀ ਖਿੱਚ ਲਈ ਹੈ ਤੇ ਪਿੰਡਾਂ ਵਿਚ ਆਪਣੀਆਂ ਸਰਗਰਮੀਆਂ ਤੇਜ਼ ਕਰਦਿਆਂ ਵਰਕਰਾਂ ਨੂੰ ਲਾਮਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਜਿਸ ਦੇ ਚਲਦਿਆਂ ਉਨ੍ਹਾਂ ਸਰਹੱਦੀ ਪਿੰਡ ਨੌਸ਼ਿਹਰਾ ਢਾਲਾ ਵਿਖੇ ਜਗੀਰ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਕਰਕੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ, ਤਾਂ ਜੋ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਦਾ ਝੰਡਾ ਲਹਿਰਾਏ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਇਸ ਹਲਕੇ ’ਚ ਨੌਜਵਾਨਾਂ ਲਈ ਰੁਜ਼ਗਾਰ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਤੋਂ ਇਲਾਵਾ ਸਿਹਤ ਅਤੇ ਵਿੱਦਿਅਕ ਸਹੂਲਤਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਮੁੱਖ ਤੌਰ ’ਤੇ ਸੁਖਜੀਤ ਸਿੰਘ ਸੁਖੀ ਬੁਰਜ, ਜਗੀਰ ਸਿੰਘ ਨੌਸ਼ਹਿਰਾ ਢਾਲਾ, ਕਸ਼ਮੀਰ ਸਿੰਘ, ਰਣਧੀਰ ਸਿੰਘ, ਜਗੀਰ ਸਿੰਘ, ਕੇਵਲ ਸਿੰਘ, ਸਰਤਾਜ ਸਿੰਘ, ਰਜਿੰਦਰਪਾਲ ਸਿੰਘ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਸੁਖਰਾਜ ਸਿੰਘ, ਹਰਭਾਗ ਸਿੰਘ, ਗੁਰਸੇਵਕ ਸਿੰਘ ਨੌਸ਼ਹਿਰਾ ਢਾਲਾ, ਮਲਕੀਤ ਸਿੰਘ, ਸਰਪੰਚ ਗੁਰਚਰਨ ਸਿੰਘ ਖੈਰਦੀ, ਸਾਬਕਾ ਸਰਪੰਚ ਸੁੱਚਾ ਸਿੰਘ ਖੈਰਦੀ, ਸਤਵਿੰਦਰ ਸਿੰਘ ਕਾਕਾ ਢਿੱਲੋ ਝਬਾਲ ਆਦਿ ਹਾਜ਼ਰ ਸਨ।