ਨਗਰ ਕੌਂਸਲਰ ਪ੍ਰਧਾਨ ਨੇ 113 ਲੋੜਵੰਦ ਪਰਿਵਾਰਾਂ ਨੂੰ ਕੱਚੇ ਮਕਾਨਾਂ ਦੇ ਮਨਜ਼ੂਰੀ ਪੱਤਰ ਵੰਡੇ
ਨਗਰ ਕੌਂਸਲਰ ਪ੍ਰਧਾਨ ਬੀਬੀ ਲਖਬੀਰ ਕੌਰ ਭੁੱਲਰ ਤਰਫੋਂ 113 ਲੋੜਵੰਦ ਪਰਿਵਾਰਾਂ ਨੂੰ ਕੱਚੇ ਮਕਾਨਾਂ ਦੇ ਮਨਜ਼ੂਰੀ ਪੱਤਰ ਵੰਡੇ
Publish Date: Tue, 07 Apr 2026 07:32 PM (IST)
Updated Date: Wed, 08 Apr 2026 04:11 AM (IST)

ਕੈਪਸ਼ਨ - ਸੰਬੋਧਨ ਕਰਦੇ ਹੋਏ ਸੁਰਿੰਦਰਪਾਲ ਕੌਰ ਭੁੱਲਰ। ਕੈਪਸ਼ਨ - ਲੋੜਵੰਦ ਪਰਿਵਾਰਾਂ ਨੂੰ ਕੱਚੇ ਮਕਾਨਾਂ ਦੇ ਮਨਜ਼ੂਰੀ ਪੱਤਰ ਦਿੰਦੇ ਹੋਏ ਬੀਬੀ ਲਖਬੀਰ ਕੌਰ ਭੁੱਲਰ ਪ੍ਰਧਾਨ ਨਗਰ ਕੌਂਸਲ ਪੱਟੀ। * ਅੱਜ ਪੰਜਾਬ ਪੂਰੀ ਤਰ੍ਹਾਂ ਵਿਕਾਸ ਦੀਆਂ ਲੀਹਾਂ ਤੇ ਚੱਲ ਰਿਹੈ : ਬੀਬੀ ਭੁੱਲਰ ਬੱਲੂ ਮਹਿਤਾ, •ਪੰਜਾਬੀ ਜਾਗਰਣ ਪੱਟੀ : ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤਹਿਤ ਨਗਰ ਕੌਂਸਲਰ ਪ੍ਰਧਾਨ ਬੀਬੀ ਲਖਬੀਰ ਕੌਰ ਭੁੱਲਰ, ਈਓ ਧਰਮਪਾਲ ਸਿੰਘ ਵੱਲੋਂ ਬੀਤੇ ਦਿਨ ਪੱਟੀ ਸ਼ਹਿਰ ਨਿਵਾਸੀਆਂ ਦੇ ਕੱਚੇ ਮਕਾਨਾਂ ਵਾਲੇ 113 ਲੋੜਵੰਦ ਪਰਿਵਾਰਾਂ ਨੂੰ ਮਕਾਨ ਪੱਕੇ ਕਰਨ ਲਈ ਮਨਜ਼ੂਰੀ ਪੱਤਰ ਵੰਡੇ ਗਏ। ਇਸ ਮੌਕੇ ਪੱਟੀ ਤੋਂ ਵਿਧਾਇਕ ਤੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਧਰਮਪਤਨੀ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਬੀਬਾ ਸੁਰਿੰਦਰਪਾਲ ਕੌਰ ਭੁੱਲਰ ਨੇ ਕਿਹਾ ਕਿ ਅੱਜ ਪੰਜਾਬ ਪੂਰੀ ਤਰ੍ਹਾਂ ਵਿਕਾਸ ਦੀਆਂ ਲੀਹਾਂ ਤੇ ਚੱਲ ਰਿਹਾ ਹੈ। ਜਿਸਦੇ ਤਹਿਤ ਪਿੰਡਾਂ ਅਤੇ ਸ਼ਹਿਰ ਅੰਦਰ ਵਿਕਾਸ ਦੇ ਕੰਮ ਜੰਗੀ ਪੱਧਰ ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਹਰ ਇਕ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬਾ ਵਾਸੀਆਂ ਨਾਲ ਜੋ ਵਾਅਦੇ ਕੀਤੇ ਗਏ ਸਨ। ਉਨ੍ਹਾਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਜਿਵੇਂ ਕਿ ਮੁਫਤ ਬਿਜਲੀ, ਮੁਹੱਲਾ ਕਲੀਨਿਕ, ਤੀਰਥ ਯਾਤਰਾ, ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਆਦਿ ਤੋਂ ਇਲਾਵਾ ਹੋਰ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਹੈਲਥ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਕੈਂਪਾਂ ਦਾ ਲਾਹਾ ਲੈ ਕੇ ਹੈਲਥ ਕਾਰਡ ਬਣਾਏ ਜਾਣ ਤਾਂ ਕਿ ਹਰੇਕ ਪਰਿਵਾਰ 10 ਲੱਖ ਰੁਪਏ ਤਕ ਕੈਸ਼ਲੈਸ ਫ੍ਰੀਂ ਇਲਾਜ ਦਾ ਲਾਹਾ ਲੈ ਸਕੇ। ਇਸ ਯੋਜਨਾ ਤਹਿਤ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਵਿਚ ਮੁਫ਼ਤ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਬਿਜਲੀ ਮੁਫ਼ਤ, ਸੜਕਾਂ ਦਾ ਕੰਮ ਤੇ ਔਰਤਾਂ ਨੂੰ 1,000 ਰੁਪਏ ਦੇਣ ਦਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ। ਰੋਜ਼ਗਾਰ ਦੇ ਮੋਰਚੇ ’ਤੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਸਿਰਫ ਚਾਰ ਸਾਲਾਂ ਵਿਚ 65,264 ਸਰਕਾਰੀ ਨੌਕਰੀਆਂ ਦੇ ਕੇ ਪੰਜਾਬ ਦੇ ਇਤਿਹਾਸ ਵਿਚ ਨਵਾਂ ਰਿਕਾਰਡ ਬਣਾਇਆ ਗਿਆ ਹੈ। ਸਿੱਖਿਆ, ਪੁਲਿਸ, ਬਿਜਲੀ, ਸਿਹਤ ਤੇ ਸਥਾਨਕ ਸਰਕਾਰਾਂ ਵਰਗੇ ਖੇਤਰਾਂ ਵਿਚ ਕੀਤੀਆਂ ਗਈਆਂ ਇਹ ਭਰਤੀਆਂ ਬਿਨ੍ਹਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਿਰਫ ਮੈਰਿਟ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ। ਇਸ ਮੌਕੇ ਚੇਅਰਮੈਨ ਗੁਰਪਿੰਦਰ ਸਿੰਘ ਉੱਪਲ, ਨਗਰ ਕੌਂਸਲ ਦੇ ਪ੍ਰਧਾਨ ਬੀਬੀ ਲਖਬੀਰ ਕੌਰ, ਵਰਿੰਦਰਜੀਤ ਸਿੰਘ ਹੀਰਾ ਭੁੱਲਰ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਵਾਇਸ ਮੀਡੀਆ ਇੰਚਾਰਜ ਮੋਹਿਤ ਅਰੋੜਾ ਪੱਟੀ, ਐਡਵੋਕੇਟ ਮਨਦੀਪ ਸਿੰਘ ਭੁੱਲਰ, ਕੌਂਸਲਰ ਕਮਲ ਕੁਮਾਰ, ਕੌਂਸਲਰ ਸੂਰਜ ਕੁਮਾਰ, ਕੌਂਸਲਰ ਅਸ਼ਵਨੀ ਕੁਮਾਰ, ਕੌਂਸਲਰ ਹਰਜਿੰਦਰ ਪੱਪੂ, ਕੌਂਸਲਰ ਲਾਲੀ ਮੰਡ, ਕੌਂਸਲਰ ਧਰਮਿੰਦਰ ਸਿੰਘ, ਜੱਜ ਸਿੰਘ ਮਾਲੜਾ, ਧਰਮਵੀਰ ਧਨੋਆ, ਬਲਜਿੰਦਰ ਸਿੰਘ, ਬਿੱਲਾਂ ਜੋਸਨ, ਮਲਕੀਅਤ ਸਿੰਘ ਮੱਲੂ, ਸੁਖਨਿੰਦਰ ਸਿੰਘ, ਗੁਰਚੇਤ ਬਰਾੜ, ਰਣਜੀਤ ਸਿੰਘ ਮਾਹਲਾ ਆਦਿ ਹਾਜ਼ਰ ਸਨ।