ਜੇਲ੍ਹ ’ਚ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ
ਜੇਲ੍ਹ ’ਚ ਬੰਦ ਹਵਾਲਾਤੀਆਂ ਕੋਲੋਂ ਬਰਾਮਦ ਹੋਏ ਮੋਬਾਈਲ ਫੋਨ
Publish Date: Tue, 07 Apr 2026 07:37 PM (IST)
Updated Date: Wed, 08 Apr 2026 04:11 AM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ’ਚ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਣ ਦੀ ਸੂਚਨਾ ਹੈ। ਜੇਲ੍ਹ ਅਧਿਕਾਰੀਆਂ ਨੇ ਉਕਤ ਫੋਨ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਹਵਾਲੇ ਕਰ ਦਿੱਤਾ ਹੈ। ਜਿਥੇ ਦੋ ਹਵਾਲਾਤੀਆਂ ਵਿਰੁੱਧ ਜੇਲ੍ਹ ਨਿਯਮਾਂ ਦੀ ਉਲੰਘਣਾ ਸਬੰਧੀ ਕੇਸ ਦਰਜ ਕੀਤੇ ਗਏ ਹਨ। ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਚੈਕਿੰਗ ਦੌਰਾਨ ਹਵਾਲਾਤੀ ਗੁਰਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਖਡੂਰ ਸਾਹਿਬ ਕੋਲੋਂ ਦੋ ਸਮਾਰਟ ਫੋਨ ਸਣੇ ਸਿਮ ਤੇ ਇਕ ਚਾਰਜਰ ਬਰਾਮਦ ਹੋਇਆ। ਇਸੇ ਤਰ੍ਹਾਂ ਦੀ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਦੱਸਿਆ ਕਿ ਹਵਾਲਾਤੀ ਅਮਿਤ ਪੁੱਤਰ ਕਮਲ ਵਾਸੀ ਮੂਲੇਚੱਕ ਅੰਮ੍ਰਿਤਸਰ ਕੋਲੋਂ ਇਕ ਸਮਾਰਟ ਫੋਨ ਸਣੇ ਸਿਮ ਬਰਾਮਦ ਹੋਇਆ। ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਵੱਲੋਂ ਦਿੱਤੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਦੋਵਾਂ ਹਵਾਲਾਤੀਆਂ ਵਿਰੁੱਧ ਦੋ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਦੀ ਜਾਂਚ ਲਈ ਸਬ ਇੰਸਪੈਕਟਰ ਕਮਲਜੀਤ ਸਿੰਘ ਤੇ ਸਬ ਇੰਸਪੈਕਟਰ ਅਮਰਜੀਤ ਕੌਰ ਦੀ ਡਿਊਟੀ ਲਾਈ ਗਈ ਹੈ।