ਕਾਂਗਰਸੀ ਬਲਾਕ ਯੂਥ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
ਬ੍ਰਹਮਪੁਰਾ ਤੇ ਸ਼ੇਖ ਦੀ ਹਾਜਰੀ ’ਚ ਕਾਂਗਰਸੀ ਬਲਾਕ ਯੂਥ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
Publish Date: Tue, 07 Apr 2026 07:38 PM (IST)
Updated Date: Wed, 08 Apr 2026 04:11 AM (IST)

* ਸ਼੍ਰੋਮਣੀ ਅਕਾਲੀ ਦਲ ਆਪਣੇ ਹਰ ਵਰਕਰ ਦਾ ਕਰਦੀ ਹੈ ਮਾਨ-ਸਨਮਾਨ : ਬ੍ਰਹਮਪੁਰਾ ਤੇ ਸ਼ੇਖ ਕੈਪਸਨ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਕਾਂਗਰਸ ਦੇ ਬਲਾਕ ਯੂਥ ਪ੍ਰਧਾਨ ਤੇ ਮੌਜੂਦਾ ਪੰਚਾਇਤ ਮੈਂਬਰ ਕਿਸ਼ਨ ਸਿੰਘ ਨੂੰ ਅਕਾਲੀ ਦਲ ਵਿਚ ਸ਼ਾਮਿਲ ਕਰਵਾਉਂਦੇ ਹੋਏ। ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਸ਼ੇਖ ਚੱਕ ਤੋਂ ਮੌਜੂਦਾ ਮੈਂਬਰ ਪੰਚਾਇਤ ਤੇ ਕਾਂਗਰਸ ਦੇ ਯੂਥ ਬਲਾਕ ਪ੍ਰਧਾਨ ਕਿਸ਼ਨ ਸਿੰਘ ਤੇ ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਨੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਦੀ ਮੌਜੂਦਗੀ ’ਚ ਸ਼੍ਰੋਮਣੀ ਅਕਾਲੀ ਦਲ ’ਚ ਸ਼ਮੂਲੀਅਤ ਕੀਤੀ। ਇਸ ਸ਼ਮੂਲੀਅਤ ਦੌਰਾਨ ਕਿਸ਼ਨ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਪੁਰਾਣੀ ਪਾਰਟੀ ਹੈ। ਜਿਸ ਦਾ ਇਤਿਹਾਸ 100 ਸਾਲ ਤੋਂ ਵੀ ਜ਼ਿਆਦਾ ਪੁਰਾਣਾ ਹੈ। ਇਸ ਸ਼ਮੂਲੀਅਤ ’ਤੇ ਕਿਸ਼ਨ ਸਿੰਘ ਨੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਇਹ ਯਕੀਨ ਦਿਵਾਇਆ ਕਿ ਉਹ ਪੂਰੀ ਮਿਹਨਤ ਕਰਨਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ। ਇਸ ਦੌਰਾਨ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸੋਚ ਕਦੀ ਵੀ ਪੰਜਾਬ ਦੇ ਨੌਜਵਾਨਾਂ ਦੀ ਅਣਖ ਨੂੰ ਨਹੀਂ ਝੱਲਦੀ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸੋਚ ਤੇ ਪੰਜਾਬ ਪ੍ਰਤੀ ਨੀਤੀ ਬਾਰੇ ਹਰ ਪੰਜਾਬੀ ਜਾਣਦਾ ਹੈ। ਉਨ੍ਹਾਂ ਕਿਹਾ ਕਿ ਕਿਸ਼ਨ ਸਿੰਘ ਤੇ ਉਸ ਦੇ ਨਾਲ ਹਰ ਸਮਰਥਕ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਦੌਰਾਨ ਸ਼ੇਖ਼ ਚੱਕ ਤੋਂ ਹਰਜਿੰਦਰ ਸਿੰਘ ਸਾਬਕਾ ਸਰਪੰਚ, ਕਰਤਾਰ ਸਿੰਘ, ਰਸ਼ਪਾਲ ਸਿੰਘ ਮੈਂਬਰ ਪੰਚਾਇਤ, ਅਮਰਜੀਤ ਸਿੰਘ ਪ੍ਰਧਾਨ ਆਦਿ ਅਕਾਲੀ ਵਰਕਰ ਹਾਜ਼ਰ ਸਨ।