ਨਸ਼ਾ ਕਰਦਾ ਇਕ ਕਾਬੂ, ਕੇਸ ਦਰਜ
ਨਸ਼ਾ ਕਰਦਾ ਇਕ ਕਾਬੂ, ਕੇਸ ਦਰਜ
Publish Date: Tue, 07 Apr 2026 07:41 PM (IST)
Updated Date: Wed, 08 Apr 2026 04:12 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਨਸ਼ਾ ਕਰਦਿਆਂ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਲਖਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਤੁੜ ਦੇ ਲਿੰਕ ਰੋਡ ’ਤੇ ਪਹੁੰਚੇ ਤਾਂ ਇਕ ਨੌਜਵਾਨ ਨਸ਼ਾ ਕਰਦਾ ਦਿਖਾਈ ਦਿੱਤਾ। ਜਿਸ ਨੂੰ ਕਾਬੂ ਕੀਤਾ ਤਾਂ ਉਸ ਕੋਲੋਂ ਸਿਲਵਰ ਪੰਨੀ, ਦਸ ਰੁਪਏ ਦੇ ਨੋਟ ਦੀ ਪਾਈਪ ਤੇ ਲਾਈਟਰ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਫੜੇ ਗਏ ਨੌਜਵਾਨ ਦੀ ਪਛਾਣ ਧਰਮਿੰਦਰ ਸਿੰਘ ਪੁੱਤਰ ਧੀਰਾ ਸਿੰਘ ਵਾਸੀ ਤੁੜ ਵਜੋਂ ਹੋਈ ਹੈ। ਜਿਸ ਖ਼ਿਲਾਫ਼ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।