ਹੈਰੋਇਨ ਸਮੇਤ ਸਕਾਰਪਿਓ ਸਵਾਰ ਦੋ ਜਣੇ ਕਾਬੂ
ਸਕਾਰਪਿਓ ਸਵਾਰ ਦੋ ਵਿਅਕਤੀ ਹੈਰੋਇਨ ਸਮੇਤ ਕਾਬੂ
Publish Date: Tue, 07 Apr 2026 07:44 PM (IST)
Updated Date: Wed, 08 Apr 2026 04:12 AM (IST)
* ਹਜ਼ਾਰਾਂ ਰੁਪਏ ਦੀ ਡਰੱਗ ਮਨੀ ਤੇ ਇਲੈਕਟ੍ਰਾਨਿਕ ਕੰਡਾ ਵੀ ਮਿਲਿਆ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਥਾਣਾ ਵੈਰੋਂਵਾਲ ਦੀ ਪੁਲਿਸ ਪਾਰਟੀ ਨੇ ਨਾਕੇਬੰਦੀ ਦੌਰਾਨ ਸਕਾਰਪਿਓ ਗੱਡੀ ਸਵਾਰ ਦੋ ਜਣਿਆਂ ਤੋਂ ਹੈਰੋਇਨ ਬਰਾਮਦ ਕਰ ਕੇ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਕੋਲੋਂ ਹਜ਼ਾਰਾਂ ਰੁਪਏ ਦੀ ਡਰੱਗ ਮਨੀ ਤੇ ਇਲੈਕਟ੍ਰਾਨਿਕ ਕੰਡਾ ਵੀ ਬਰਾਮਦ ਹੋਇਆ ਹੈ। ਜਿਸ ਨੂੰ ਕਬਜ਼ੇ ’ਚ ਲੈ ਕੇ ਪੁਲਿਸ ਨੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਵੈਰੋਂਵਾਲ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਨਾਗੋਕੇ ਦੀ ਲੰਡੀ ਪੁਲੀ ਕੋਲ ਨਾਕੇਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸੇ ਦੌਰਾਨ ਖਡੂਰ ਸਾਹਿਬ ਵਲੋਂ ਸਾਕਰਪਿਓ ਗੱਡੀ (ਪੀਬੀ08 ਡੀਸੀ 7613) ਨੂੰ ਰੋਕ ਕੇ ਜਦੋਂ ਚੈਕਿੰਗ ਕੀਤੀ ਤਾਂ ਗੱਡੀ ’ਚ ਸਵਾਰ ਹਰਮਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਖਵਾਸਪੁਰ ਤੇ ਮਨਦੀਪ ਸਿੰਘ ਮਨੂੰ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡਆਂ ਕੋਲੋਂ 27 ਗ੍ਰਾਮ ਹੈਰੋਇਨ, 12 ਹਜ਼ਾਰ 500 ਰੁਪਏ ਦੀ ਡਰੱਗ ਮਨੀ ਤੇ ਇਕ ਇਲੈਕਟ੍ਰਾਨਿਕ ਕੰਡਾ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਸਕਾਰਪਿਓ ਗੱਡੀ ਨੂੰ ਵੀ ਕੇਸ ’ਚ ਸ਼ਾਮਲ ਕੀਤਾ ਗਿਆ ਹੈ ਅਤੇ ਕਾਬੂ ਕੀਤੇ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।