ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ
ਪਾਬੰਦੀਸ਼ੁਦਾ ਗੋਲੀਆਂ ਸਮੇਤ ਪੁਲਿਸ ਨੇ ਕੀਤਾ ਇਕ ਕਾਬੂ
Publish Date: Tue, 07 Apr 2026 07:50 PM (IST)
Updated Date: Wed, 08 Apr 2026 04:12 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਗਸ਼ਤ ਮੌਕੇ ਇਕ ਵਿਅਕਤੀ ਕੋਲੋਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕਰ ਕੇ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਉਹ ਬਾਹਮਣੀਵਾਲਾ ਨੇੜਲੇ ਰੇਲਵੇ ਬ੍ਰਿੱਜ ਕੋਲ ਪੁੱਜੇ ਤਾਂ ਅਰਜੁਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਵਾਰਡ ਨੰਬਰ 9 ਪੱਟੀ ਕੋਲੋਂ 160 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਫੜੇ ਗਏ ਨੌਜਵਾਨ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।