ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
ਨਜਾਇਜ਼ ਸ਼ਰਾਬ ਸਮੇਤ ਪੁਲਿਸ ਨੇ ਕੀਤਾ ਇਕ ਕਾਬੂ
Publish Date: Tue, 07 Apr 2026 07:51 PM (IST)
Updated Date: Wed, 08 Apr 2026 04:12 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕਰਕੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏਐੱਸਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸੀ। ਇਸੇ ਦੌਰਾਨ ਸੂਚਨਾ ਮਿਲੀ ਕਿ ਸੁਰਿੰਦਰ ਸਿੰਘ ਛਿੰਦਾ ਪੁੱਤਰ ਬਲਦੇਵ ਸਿੰਘ ਵਾਸੀ ਗੰਡੀਵਿੰਡ ਨਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ। ਉਨ੍ਹਾਂ ਸੂਚਨਾ ਦੇ ਆਧਾਰ ’ਤੇ ਸੁਰਿੰਦਰ ਸਿੰਘ ਛਿੰਦਾ ਨੂੰ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰ ਲਿਆ। ਜਿਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।