ਗੁਰਬਰਿੰਦਰ ਸਿੰਘ,•ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਬਾਠ ਦੇ ਦਰਜਨਾਂ ਪਰਿਵਾਰ ਸਾਬਕਾ ਵਿਧਾਇਕ ਸਿੱਕੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਚ ਸ਼ਾਮਲ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਨਿੱਜੀ ਸਹਾਇਕ ਰਣਜੀਤ ਸਿੰਘ ਪਵਾਰ ਨੇ ਦੱਸਿਆ ਕਿ ਪਿੰਡ ਬਾਠ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਦੇ ਦਰਜਨਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਵਰਕਰਾਂ ਨੇ ਆਪੋ-ਆਪਣੀ ਪਾਰਟੀ ਨੂੰ ਫ਼ਤਿਹ ਬੁਲਾ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਰਮਨਜੀਤ ਸਿੰਘ ਸਿੱਕੀ ਸਾਬਕਾ ਵਿਧਾਇਕ ਹਲਕਾ ਖਡੂਰ ਸਾਹਿਬ ਦੀ ਅਗਵਾਈ ਹੇਠ ਜੈਕਾਰਿਆਂ ਤੇ ਨਾਅਰਿਆਂ ਦੀ ਗੂੰਜ ’ਚ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਗਏ। ਉਨ੍ਹਾਂ ਦੇ ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ’ਤੇ ਸਾਬਕਾ ਵਿਧਾਇਕ ਸਿੱਕੀ ਨੇ ਉਨ੍ਹਾਂ ਨੂੰ ਗੁਰੂਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਨਾਲ ਵਾਅਦਾ ਕੀਤਾ ਕਿ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ ਵਰਕਰਾਂ ਨੂੰ ਸਮੇਂ-ਸਮੇਂ ’ਤੇ ਕਾਂਗਰਸ ਪਾਰਟੀ ਚ ਮਾਣ-ਸਨਮਾਨ ਦੇ ਕੇ ਕਾਂਗਰਸ ਪਾਰਟੀ ਦੀ ਸੇਵਾ ਲਈ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ, ਤਾਂ ਜੋ ਵਿਧਾਨ ਸਭਾ ਹਲਕਾ ਖਡੂਰ ਸਾਹਿਬ ’ਚ ਕਾਂਗਰਸ ਪਾਰਟੀ ਦੀ ਰਿਕਾਰਡਤੋੜ ਜਿੱਤ ਪ੍ਰਾਪਤ ਕਰ ਕੇ ਮੁੜ ਪੰਜਾਬ ਚੋਂ ਆਪਣੀ ਕਾਂਗਰਸ ਪਾਰਟੀ ਦੀ ਅਗਵਾਈ ਹੇਠ 2027 ਚ ਕਾਂਗਰਸ ਸਰਕਾਰ ਬਣਾ ਸਕੀਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਤੇ ਗਲਤ ਨੀਤੀਆਂ ਤੋਂ ਤੰਗ ਹੋ ਚੁੱਕੇ ਹਨ। ਇਸੇ ਕਰਕੇ ਪੰਜਾਬ ਦੇ ਸੂਝਵਾਨ ਤੇ ਬਹਾਦਰ ਲੋਕ ਦਿਨੋ-ਦਿਨ ਕਾਂਗਰਸ ਪਾਰਟੀ ਚ ਸ਼ਾਮਲ ਹੋ ਕੇ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ। ਹੁਣ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਚੋਂ ਆਪ ਦਾ ਭੋਗ ਪੈ ਜਾਵੇਗਾ। ਇਹੀ ਹਾਲ ਸ਼੍ਰੋਮਣੀ ਅਕਾਲੀ ਦਲ ਦਾ ਹੈ, ਜੋ ਦਰਬਾਰ ਸਾਹਿਬ ’ਚ ਜਾ ਕੇ ਆਪਣੇ ਪਾਪ ਬਖਸ਼ਾਉਣ ਲਈ ਮੁਆਫੀ ਮੰਗਦੇ ਹਨ ਤੇ ਜਵਾਕਾਂ ਵਾਂਗ ਪੈਰ ’ਤੇ ਮੁੱਕਰ ਕੇ ਪੰਜਾਬੀਆਂ ਦੀ ਕਚਹਿਰੀ ਚ ਝੂਠ ਫਰੇਬ ਮਾਰ ਕੇ ਆਪਣਾ ਅਸਲੀ ਚਿਹਰਾ ਪੰਜਾਬੀਆਂ ਨੂੰ ਦਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਸੂਝਵਾਨ ਤੇ ਬਹਾਦਰ ਹਨ, ਇਸੇ ਕਰਕੇ ਉਹ ਡਰਾਮੇਬਾਜ਼ਾਂ ਨੂੰ ਮੂੰਹ ਨਹੀਂ ਲਾਉਣਗੇ। ਇਸ ਮੌਕੇ ਜਗਤਾਰ ਸਿੰਘ ਬਾਠ, ਮੰਗਲ ਸਿੰਘ ਬਾਠ, ਬਲਵੰਤ ਸਿੰਘ ਬਾਠ, ਮਨਜਿੰਦਰ ਸਿੰਘ ਬਾਠ, ਗੁਰਦੇਵ ਸਿੰਘ ਬਾਠ, ਬਲਦੇਵ ਸਿੰਘ ਬਾਠ, ਬਲਕਾਰ ਸਿੰਘ ਬਾਠ, ਜਸਵਿੰਦਰ ਸਿੰਘ ਬਾਠ, ਕਸ਼ਮੀਰ ਸਿੰਘ ਬਾਠ, ਮਹਿੰਦਰ ਸਿੰਘ ਬਾਠ, ਕੈਮਲ ਸਿੰਘ ਬਾਠ, ਕਰਨੈਲ ਸਿੰਘ ਬਾਠ, ਜਗਤਾਰ ਸਿੰਘ ਬਾਠ, ਸੁਖਦੇਵ ਸਿੰਘ ਬਾਠ, ਕੁਲਦੀਪ ਸਿੰਘ ਬਾਠ, ਇੰਦਰਜੀਤ ਸਿੰਘ ਬਾਠ, ਸਰਬਜੀਤ ਸਿੰਘ ਬਾਠ, ਲਵਪ੍ਰੀਤ ਸਿੰਘ, ਅਵਤਾਰ ਸਿੰਘ, ਪ੍ਰੇਮ ਸਿੰਘ, ਬਲਜੀਤ ਸਿੰਘ, ਅਮਰਜੀਤ ਸਿੰਘ, ਤਲਵਿੰਦਰ ਸਿੰਘ, ਨਸੀਬ ਸਿੰਘ, ਮਹਿਕਪ੍ਰੀਤ ਸਿੰਘ, ਹਰਬੰਸ ਸਿੰਘ, ਪਰਮਜੀਤ ਸਿੰਘ, ਜਗੀਰ ਸਿੰਘ, ਬਿੱਕਰ ਸਿੰਘ, ਨਿਸ਼ਾਨ ਸਿੰਘ, ਸੰਮਾ ਸਿੰਘ, ਹਰਜੀਤ ਕੌਰ, ਦਲਜੀਤ ਕੌਰ, ਨਰਿੰਦਰ ਕੌਰ, ਕੁਲਵੰਤ ਕੌਰ, ਪਰਮਜੀਤ ਕੌਰ, ਪ੍ਰਕਾਸ਼ ਕੌਰ, ਜਗੀਰ ਕੌਰ, ਸੁਖਜੀਤ ਕੌਰ, ਅਮਰਜੀਤ ਕੌਰ, ਪਲਵਿੰਦਰ ਕੌਰ, ਬਲਜੀਤ ਕੌਰ, ਪਲਵਿੰਦਰ ਕੌਰ, ਬਲਜੀਤ ਕੌਰ, ਪਾਲ ਕੌਰ, ਕੰਸ ਕੌਰ, ਆਦਿ ਸਾਰੇ ਪਰਿਵਾਰਾਂ ਨੇ ਕਾਂਗਰਸ ਪਾਰਟੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਕਾਂਗਰਸ ਪਾਰਟੀ ਦੇ ਆਗੂ ਰਘਬੀਰ ਸਿੰਘ ਬਾਠ, ਮੰਗਲ ਸਿੰਘ ਬਾਠ, ਸੂਬੇਦਾਰ ਬਲਦੇਵ ਸਿੰਘ, ਸਾਬਕਾ ਸਰਪੰਚ ਭੁਪਿੰਦਰ ਸਿੰਘ ਬਾਠ, ਸਾਬਕਾ ਸਰਪੰਚ ਅੰਗਰੇਜ਼ ਸਿੰਘ ਬਾਠ, ਜੈਮਲ ਸਿੰਘ, ਬਾਬਾ ਅਮਰਜੀਤ ਸਿੰਘ, ਬਲਵਿੰਦਰ ਸਿੰਘ, ਵਰਿਆਮ ਸਿੰਘ, ਲਖਵਿੰਦਰ ਸਿੰਘ, ਪੂਰਨ ਸਿੰਘ, ਗੁਰਦੇਵ ਸਿੰਘ, ਬਲਦੇਵ ਸਿੰਘ, ਗੁਰਵਿੰਦਰ ਸਿੰਘ, ਰਾਜਬੀਰ ਸਿੰਘ ਪੱਖੋਕੇ, ਸਰਪੰਚ ਜਗਰੂਪ ਸਿੰਘ ਖਵਾਸਪੁਰ, ਬਲਜਿੰਦਰ ਸਿੰਘ ਰੰਧਾਵਾ, ਬਲਜੀਤ ਸਿੰਘ ਪੰਡੋਰੀ, ਬਿੱਲਾ ਪਲਵਾਨ ਨੌਰੰਗਾਬਾਦ, ਸਰਪੰਚ ਅਮਨਦੀਪ ਸਿੰਘ ਕੰਗ, ਸਰਪੰਚ ਹਰਜੀਤ ਸਿੰਘ ਘਸੀਟਪੁਰ, ਗੁਰਦਿਆਲ ਸਿੰਘ ਦੀਨੇਵਾਲ, ਸੁਖਵਿੰਦਰ ਸਿੰਘ ਦੇਊ, ਯੂਥ ਪ੍ਰਧਾਨ ਜੁਗਰਾਜ ਸਿੰਘ ਰੰਧਾਵਾ, ਪੀਏ ਰਣਜੀਤ ਸਿੰਘ ਰਾਣਾ, ਮੈਂਬਰ ਬਚਿੱਤਰ ਸਿੰਘ ਕੰਗ, ਸਰਪੰਚ ਪ੍ਰਗਟ ਸਿੰਘ, ਮੈਂਬਰ ਗਗਨ ਕੰਗ ਆਦਿ ਵੀ ਸ਼ਾਮਲ ਹੋਏ।