ਐੱਸਸੀ ਭਾਈਚਾਰੇ ਦੀ ਭਲਾਈ ਤੇ ਸਮੱਸਿਆਵਾਂ ਦਾ ਹੱਲ ਸਰਕਾਰ ਦੀ ਤਰਜੀਹ : ਲਾਲਪੁਰਾ
ਐੱਸਸੀ ਭਾਈਚਾਰੇ ਦੀ ਭਲਾਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਸਰਕਾਰ ਦੀ ਮੁੱਖ ਤਰਜੀਹ - ਵਿਧਾਇਕ ਲਾਲਪੁਰਾ
Publish Date: Thu, 09 Apr 2026 04:37 PM (IST)
Updated Date: Thu, 09 Apr 2026 04:38 PM (IST)
ਕਿਹਾ, ਸਾਰਿਆਂ ਦੇ ਸਹਿਯੋਗ ਨਾਲ ਹਲਕਾ ਖਡੂਰ ਸਾਹਿਬ ਨੂੰ ਵਿਕਾਸ ਦੀਆਂ ਬੁਲੰਦੀਆਂ 'ਤੇ ਪਹੁੰਚਾਇਆ ਜਾਵੇਗਾ
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ
ਐੱਸਸੀ ਭਾਈਚਾਰੇ ਦੀ ਭਲਾਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਸਰਕਾਰ ਦੀ ਮੁੱਖ ਤਰਜੀਹ ਹੈ। ਇਹ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਐੱਸਸੀ ਬਲਾਕ ਪ੍ਰਧਾਨਾਂ ਨਾਲ ਕੀਤੀ ਇਕ ਮਹੱਤਵਪੂਰਨ ਮੀਟਿੰਗ ਦੌਰਾਨ ਕੀਤਾ ਗਿਆ। ਇਸ ਮੀਟਿੰਗ ਦੌਰਾਨ ਹਲਕੇ ਦੇ ਵਿਕਾਸ ਕਾਰਜਾਂ, ਸੰਗਠਨ ਨੂੰ ਹੋਰ ਮਜ਼ਬੂਤ ਕਰਨ ਤੇ ਆਮ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰੇਕ ਬਲਾਕ ਪ੍ਰਧਾਨ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਸਰਕਾਰ ਤਕ ਪਹੁੰਚਾਵੇ ਤੇ ਉਨ੍ਹਾਂ ਦੇ ਹੱਲ ਲਈ ਯਤਨਸ਼ੀਲ ਰਹੇ।
ਮੀਟਿੰਗ ਦੌਰਾਨ ਪ੍ਰਧਾਨਾਂ ਵੱਲੋਂ ਆਪਣੇ-ਆਪਣੇ ਇਲਾਕਿਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਸਾਂਝੇ ਲਏ ਗਏ, ਜਿਨ੍ਹਾਂ ਨੂੰ ਵਿਧਾਇਕ ਲਾਲਪੁਰਾ ਨੇ ਧਿਆਨ ਨਾਲ ਸੁਣਦਿਆਂ ਉਨ੍ਹਾਂ ਦੇ ਹੱਲ ਲਈ ਭਰੋਸਾ ਦਿਵਾਇਆ। ਅੰਤ ’ਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹਲਕਾ ਖਡੂਰ ਸਾਹਿਬ ਨੂੰ ਵਿਕਾਸ ਦੀਆਂ ਬੁਲੰਦੀਆਂ 'ਤੇ ਪਹੁੰਚਾਇਆ ਜਾਵੇਗਾ।
ਇਸ ਮੌਕੇ ਉਨ੍ਹਾਂ ਨਾਲ ਨਿਰਮਲ ਸਿੰਘ ਸਰਪੰਚ ਕੁਹਾੜਕਾ ਹਲਕਾ ਕੋਆਰਡੀਨੇਟਰ ਖਡੂਰ ਸਾਹਿਬ, ਚੇਅਰਮੈਨ ਹਰਜੀਤ ਸਿੰਘ ਸੰਧੂ, ਚੇਅਰਮੈਨ ਟਰੇਡ ਵਿੰਗ ਗੌਰਵ ਰਾਮਪਾਲ, ਰਜਿੰਦਰ ਸਿੰਘ ਪੰਨੂ ਹਲਕਾ ਸੰਗਠਨ ਇੰਚਾਰਜ ਖਡੂਰ ਸਾਹਿਬ ਆਦਿ ਹਾਜ਼ਰ ਸਨ।