ਗੋਇੰਦਵਾਲ ਸਾਹਿਬ ਦੀ ਜੇਲ੍ਹ ’ਚੋਂ ਫੋਨ ਤੇ ਤੰਬਾਕੂ ਪਦਾਰਥ ਬਰਾਮਦ
ਗੋਇੰਦਵਾਲ ਸਾਹਿਬ ਦੀ ਜੇਲ੍ਹ ’ਚੋਂ ਫੋਨ ਤੇ ਤੰਬਾਕੂ ਪਦਾਰਥ ਬਰਾਮਦ
Publish Date: Thu, 09 Apr 2026 07:25 PM (IST)
Updated Date: Thu, 09 Apr 2026 07:29 PM (IST)
ਗੁਰਬਰਿੰਦਰ ਸਿੰਘ•ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਮੋਬਾਈਲ ਫੋਨ ਤੇ ਤੰਬਾਕੂ ਪਦਾਰਥ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਅਧਿਕਾਰੀਆਂ ਨੇ ਉਕਤ ਸਮੱਗਰੀ ਤੇ ਦੋ ਸ਼ਿਕਾਇਤ ਪੱਤਰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਸੌਂਪੇ ਹਨ। ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਜੇਲ੍ਹ ਅੰਦਰ ਚੈਕਿੰਗ ਦੌਰਾਨ ਇਕ ਸਮਾਰਟ ਫੋਨ, ਦੋ ਕੀਪੈਡ ਫੋਨ, 20 ਪੈਕੇਟ ਤੰਬਾਕੂ, 20 ਪੈਕੇਟ ਕੂਲਲਿਪ ਅਤੇ 50 ਬੀੜੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਹੀ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਜਾਰੀ ਕੀਤੇ ਸ਼ਿਕਾਇਤ ਪੱਤਰ ਵਿਚ ਦੱਸਿਆ ਕਿ ਉਨ੍ਹਾਂ ਨੇ ਚੈਕਿੰਗ ਦੌਰਾਨ 3 ਕੀਪੈਡ ਵਾਲੇ ਫੋਨ, ਇਕ ਸਮਾਰਟ ਫੋਨ, 27 ਬੀੜੀਆਂ ਦੇ ਬੰਡਲ ਤੇ 12 ਤੰਬਾਕੂ ਦੀਆਂ ਪੁੜੀਆਂ ਬਰਾਮਦ ਕੀਤੀਆਂ ਹਨ। ਦੂਜੇ ਪਾਸੇ, ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਉਕਤ ਬਰਾਮਦਗੀ ਸਬੰਧੀ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ ਦੀਆਂ ਧਾਰਾਵਾਂ ਤਹਿਤ ਅਣਪਛਾਤੇ ਲੋਕਾਂ ਖਿਲਾਫ ਦੋ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਦੀ ਅਗਲੀ ਜਾਂਚ ਲਈ ਸਬ ਇੰਸਪੈਕਟਰ ਅਮਰਜੀਤ ਕੌਰ ਅਤੇ ਏਐੱਸਆਈ ਪ੍ਰਗਟ ਸਿੰਘ ਦੀ ਡਿਊਟੀ ਲਗਾਈ ਗਈ ਹੈ।